ਪੰਜਾਬ ਵਿੱਚ ਬੀਤੇ ਦਿਨ ਪਿਆ ਬੇਮੌਸਮੀ ਮੀਂਹ ਕਿਸਾਨਾਂ ‘ਤੇ ਕਹਿਰ ਬਣ ਕੇ ਵਰ੍ਹਿਆ। ਗੜੇਮਾਰੀ ਨਾਲ ਉਨ੍ਹਾਂ ਦੀਆਂ ਪੱਕੀਆਂ ਹੋਈਆਂ ਫਸਲਾਂ ਖਰਾਬ ਹੋ ਗਈਆਂ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ‘ਤੇ ਪੰਜਾਬ ਸਰਕਾਰ ਨੂੰ ਆਖਿਆ ਹੈ ਕਿ ਉਹ ਵੀ ਦਿੱਲੀ ਸਰਕਾਰ ਵਾਂਗ ਆਪਣੇ ਕਿਸਾਨਾਂ ਨੂੰ ਮੁਆਵਜ਼ਾ ਦੇਵੇ।
ਮੁੱਖ ਮੰਤਰੀ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੇ ਕਈ ਇਲਾਕਿਆਂ ਵਿੱਚ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀ ਪੱਕ ਕੇ ਤਿਆਰ ਹੋਈ ਫ਼ਸਲ ਖ਼ਰਾਬ ਹੋ ਗਈ ਹੈ। ਅਸੀਂ ਦਿੱਲੀ ਦੇ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਮੁਆਵਜ਼ਾ ਦੇ ਰਹੇ ਹਾਂ। ਪੰਜਾਬ ਦੇ ਮੁੱਖ ਮੰਤਰੀ ਚੰਨੀ ਜੀ ਨੂੰ ਵੀ ਸੂਬੇ ਦੇ ਕਿਸਾਨਾਂ ਨੂੰ ਛੇਤੀ ਤੋਂ ਛੇਤੀ ਉਚਿਤ ਮੁਆਵਜ਼ਾ ਦਿੱਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ-:
Coconut Burfi Recipe in Hindi | 400 ਰੁਪਏ ਦੀ ਬਰਫ਼ੀ ਘਰ ‘ਚ ਬਣਾਓ 100 ਰੁਪਏ ‘ਚ |Nariyal Ki Barfi Recipe
ਦੱਸਣਯੋਗ ਹੈ ਕਿ ਬੇਮੌਸਮੇ ਮੀਂਹ ਕਰਕੇ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਅਰੁਣਾ ਚੌਧਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਰੰਧਾਵਾ ‘ਤੇ ਭੜਕੀ ਅਰੂਸਾ, ਬੋਲੀ-‘ਕੱਲ੍ਹ ਤੱਕ ਕੈਪਟਨ ਦੇ ਪੈਰਾਂ ‘ਚ ਬੈਠਣ ਵਾਲੇ ਲੱਕੜਬੱਘੇ ਅੱਜ ਨੋਚ ਖਾਣ ਨੂੰ ਤਿਆਰ’
ਇਹ ਗਿਰਦਾਵਰੀ ਕਰਕੇ ਇੱਕ ਹਫ਼ਤੇ ਵਿੱਚ ਰਿਪੋਰਟ ਪੇਸ਼ ਕਰਨ ਲਈ ਆਖਿਆ ਗਿਆ ਹੈ, ਤਾਂ ਜੋ ਕਿਸਾਨਾਂ ਨੂੰ ਫ਼ਸਲ ਦੇ ਨੁਕਸਾਨ ਲਈ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਇਸ ਸੰਕਟ ਦੀ ਘੜੀ ਸੂਬਾ ਸਰਕਾਰ ਉਨਾਂ ਨਾਲ ਪੂਰੀ ਤਰਾਂ ਡਟ ਕੇ ਖੜੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਹੈ।