ਕਿਸਾਨ ਅੰਦੋਲਨ ਵਿਚ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਹੈ ਕਿ ਕੇਂਦਰ ਤੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਕਿਸਾਨਾਂ ‘ਤੇ ਕੀਤੇ ਜਾ ਰਹੇ ਤਸ਼ੱਦਦ ਦੇ ਚੱਲਦੇ ਕਿਸਾਨੀ ਮੰਗਾਂ ਵਿਚ ਸ਼ਾਮਲ MSP ਦੀ ਲੋੜ ਕਿਉਂ? ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਲਈ ਸੂਬੇ ਦੇ ਸਾਰੇ ਤਕਨੀਕੀ ਸਿੱਖਿਆ ਕਾਲਜਾਂ ਦੇ ਫਾਈਨਲ ਈਅਰ ਦੇ ਵਿਦਿਆਰਥੀਆਂ ਦੇ MSP ‘ਤੇ ਲੇਖ ਮੁਕਾਬਲੇ ਕਰਵਾਏ ਜਾਣਗੇ।
ਪੰਜਾਬ ਰਾਜ ਇੰਟਰ ਪਾਲੀਟੈਕਨਿਕ ਯੂਥ ਮੇਲੇ ਦੇ ਦੂਜੇ ਦਿਨ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇਣ ਪਹੁੰਚੇ ਸਨ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇਤੂ ਵਿਦਿਆਰਥੀਆਂ ਨੂੰ 51 ਹਜ਼ਾਰ, 31 ਹਜ਼ਾਰ ਤੇ 21 ਹਜ਼ਾਰ ਦੇ ਨਕਦ ਇਨਾਮ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਸੰਦਰਭ ਵਿਚ ਭਾਰਤ ਦੀ ਖੇਤੀ ਅਰਥਵਿਵਸਥਾ ਵਿਚ MSP ਮੰਗ ਦੀ ਮਹੱਤਤਾ ਤੇ ਲੋੜ ‘ਤੇ ਸਰਵਉਤਮ ਲੇਖ ਲਿਖਣ ਵਾਲੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿਚ ਸੱਦਾ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਸ਼ੁਭਕਰਨ ਦੇ ਮੁੱਦੇ ‘ਤੇ ਬੋਲੇ ਪੰਜਾਬ BJP ਪ੍ਰਧਾਨ ਸੁਨੀਲ ਜਾਖੜ-‘ਦੋਸ਼ੀਆਂ ਖਿਲਾਫ ਹੋਣੀ ਚਾਹੀਦੀ ਕਾਰਵਾਈ’
ਇਸ ਮੌਕੇ ਸੰਧਵਾਂ ਨੇ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੇ ਸਮਰਥਨ ਵਿਚ ਕਿਸਾਨ ਮਜ਼ਦੂਰ ਏਕਤਾ ਦਾ ਨਾਅਰਾ ਬੁਲੰਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸੇ ਹੋਰ ਧਰਮ ਜਾਂ ਵਿਅਕਤੀ ਨਾਲ ਕੋਈ ਦੁਸ਼ਮਣੀ ਨਹੀਂ ਹੈ ਸਗੋਂ ਸਾਡਾ ਵਿਰੋਧ ਧੱਕੇਸ਼ਾਹੀ ਖਿਲਾਫ ਹੈ। ਉਨ੍ਹਾਂ ਦੇਸ਼ ਦੀ ਰਾਜਨੀਤੀ ਵਿਚ ਸੁਧਾਰ ਲਈ ਨੌਜਵਾਨ ਵਿਦਿਆਰਥੀਆਂ ਨੂੰ ਸ਼ਾਮਲ ਹੋਣ ਲਈ ਸੱਦਾ ਦਿੱਤਾ।