ਕਾਂਗਰਸ ਵੱਲੋਂ ਸਿਆਸੀ ਇਸ਼ਤਿਹਾਰਬਾਜ਼ੀ ਵਿੱਚ ਸਿੱਖ ਸ਼ਬਦਾਵਲੀ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਇੰਡੀਅਨ ਨੈਸ਼ਨਲ ਕਾਂਗਰਸ ਖਿਲਾਫ ਚੋਣ ਕਮਿਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।
ਕਾਂਗਰਸ ਵੱਲੋਂ ਸਿੱਖ ਅਰਦਾਸ ਦੀਆਂ ਆਖ਼ਰੀ ਸਤਰਾਂ ‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਨੂੰ ਤੋੜ ਮਰੋੜ ਕੇ ‘ਪੰਜਾਬ ਦੀ ਚੜ੍ਹਦੀ ਕਲਾ, ਕਾਂਗਰਸ ਮੰਗੇ ਸਰਬੱਤ ਦਾ ਭਲਾ’ ਵਜੋਂ ਵਰਤਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਗਿਆ ਹੈ।
ਆਪਣੀ ਸ਼ਿਕਾਇਤ ਵਿੱਚ ਅਕਾਲੀ ਦਲ ਨੇ ਕਿਹਾ ਕਿ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੋਸ ਪਹੁੰਚੀ ਹੈ ਇਸ ਦੇ ਨਾਲ ਹੀ ਇਹ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਗਈਆਂ ਗਾਈਡਲਾਈਸਨ ਦੀ ਵੀ ਉਲੰਘਣਾ ਹੈ, ਜਿਸ ਵਿੱਚ ਵਿਧਾਨ ਸਭਾ ਚੋਣਾਂ ਲਈ ਆਪਣੀ ਹੀ ਪਾਰਟੀ ਦੇ ਇਸ਼ਤਿਹਾਰ ਵਿੱਚ ਪੰਜਾਬ ਸਰਕਾਰ ਦੇ ਇਸ਼ਤਿਹਾਰਾਂ ਦੀ ਵਰਤੋਂ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਇੰਡੀਅਨ ਨੈਸ਼ਨਲ ਕਾਂਗਰਸ ਨੇ ‘ਪੰਜਾਬ ਦੀ ਚੜ੍ਹਦੀ ਕਲਾ…’ ਇਸ਼ਤਿਹਾਰ ਵਿੱਚ ਪੰਜਾਬ ਸਰਕਾਰ ਦੀ 1.23 ਮਿੰਟ ਦਾ ਇਸ਼ਤਿਹਾਰ ਵੀ ਇਸਤੇਮਾਲ ਕੀਤਾ ਹੈ। ਅਕਾਲੀ ਦਲ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਇਸ ਲਈ ਪਾਰਟੀ ਖ਼ਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤੇ ਸਾਰੇ ਚੈਨਲਾਂ ਤੇ ਸੋਸ਼ਲ ਮੀਡੀਆ ਪਲੇਟਫਾਰਮ ਤੋਂ ਇਸ ਵੀਡੀਓ ਸਣੇ ਸਾਰੇ ਇਤਰਾਜ਼ਯੋਗ ਹੋਰਡਿੰਗ ਤੇ ਬੋਰਡ ਵੀ ਹਟਾਏ ਜਾਣੇ ਚਾਹੀਦੇ ਹਨ ਅਤੇ ਸਿੱਖ ਅਰਦਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਲਈ ਜਨਤਕ ਤੌਰ ‘ਤੇ ਮਾਫ਼ੀ ਮੰਗੇ।