Complaint lodged against Meena Harris : ਸਾਨ ਫਰਾਂਸਿਸਕੋ : ਕੁੰਡਲੀ ਬਾਰਡਰ ਤੋਂ ਗ੍ਰਿਫਤਾਰ ਕੀਤੀ ਗਈ ਨੌਦੀਪ ਕੌਰ ’ਤੇ ਟਵੀਟ ਕਰਨ ਦੇ ਮਾਮਲੇ ਵਿੱਚ ਅਮਰੀਕਾ ਦੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਭਤੀਜੀ ਮੀਨਾ ਹੈਰਿਸ ਖ਼ਿਲਾਫ਼ ਟਵਿੱਟਰ ’ਤੇ ਸ਼ਿਕਾਇਤ ਦਰਜ ਕੀਤੀ ਗਈ ਹੈ। ਦੱਸਣਯੋਗ ਹੈ ਕਿ ਟਵੀਟ ਵਿਚ ਉਸ ਨੇ ਦਾਅਵਾ ਕੀਤਾ ਸੀ ਕਿ ਨੌਦੀਪ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਨੂੰ ਤਸੀਹੇ ਦਿੱਤੇ ਅਤੇ ਉਸ ਦਾ ਪੁਲਿਸ ਹਿਰਾਸਤ ਵਿੱਚ ਜਿਨਸੀ ਸ਼ੋਸ਼ਣ ਕੀਤਾ ਗਿਆ। ਉਸ ਨੂੰ 20 ਦਿਨਾਂ ਤੋਂ ਬਿਨਾਂ ਜ਼ਮਾਨਤ ਤੋਂ ਹਿਰਾਸਤ ਵਿੱਚ ਰੱਖਿਆ ਗਿਆ ਹੈ। ਇਸ ਤੋਂ ਬਾਅਦ ਉਸ ਨੇ ਇੱਕ ਹੋਰ ਟਵੀਟ ਕੀਤਾ ਸੀ ਜਿਸ ਤੋਂ ਬਾਅਦ ਉਸ ਨੂੰ ਟਵਿੱਟਰ ਤੋਂ ਇਕ ਸ਼ਿਕਾਇਤ ਮਿਲੀ ਸੀ।
ਨੌਦੀਪ ਕੌਰ ਨੂੰ ਜਬਰਦਸਤੀ, ਦਸਤਾਵੇਜ਼ਾਂ ਨੂੰ ਖੋਹਣ ਅਤੇ ਪੁਲਿਸ ‘ਤੇ ਹਮਲਾ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਦੇ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡ ਗਿਆਨਿੰਦਰ ਵਿੱਚ ਰਹਿਣ ਵਾਲੀ ਨੌਦੀਪ ਕੌਰ ਦੇ ਪਿਤਾ ਦਾ ਨਾਮ ਸੁਖਦੀਪ ਸਿੰਘ ਹੈ। ਨੌਦੀਪ ਕੌਰ ਨੂੰ 12 ਜਨਵਰੀ 2021 ਨੂੰ ਆਈਪੀਸੀ ਦੀ ਧਾਰਾ 148, 149, 323, 452, 384 ਅਤੇ 506 ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਇਨ੍ਹਾਂ ਧਾਰਾਵਾਂ ਵਿਚ ਨੌਦੀਪ ਕੌਰ ਉੱਤੇ ਕੁੰਡਲੀ ਥਾਣੇ ਵਿਚ ਐਫਆਈਆਰ ਦਰਜ ਕੀਤੀ ਗਈ ਸੀ। ਐਫਆਈਆਰ ਪੀੜਤ ਲਲਿਤ ਖੁਰਾਣਾ, ਜੋ ਇਕ ਨਿਜੀ ਕੰਪਨੀ ਵਿਚ ਅਕਾਉਂਟੈਂਟ ਹੈ, ਦੀ ਸ਼ਿਕਾਇਤ ਤੋਂ ਬਾਅਦ ਦਰਜ ਕੀਤੀ ਗਈ ਸੀ।
ਲਗਭਗ 25 ਦਿਨ ਤੋਂ ਜੇਲ੍ਹ ਵਿੱਚ ਬੰਦ ਨੌਦੀਪ ਕੌਰ ਦੀ ਜ਼ਮਾਨਤ ਪਟੀਸ਼ਨ ਦੋ ਵਾਰ ਖਾਰਿਜ ਕਰ ਦਿੱਤੀ ਗਈ ਹੈ। ਜ਼ਮਾਨਤ ਦੀ ਅਗਲੀ ਸੁਣਵਾਈ 8 ਫਰਵਰੀ ਨੂੰ ਹੋਵੇਗੀ। ਨੌਦੀਪ ਦੀ ਛੋਟੀ ਭੈਣ ਰਾਜਵੀਰ ਕੌਰ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਹੈ। ਅਮੇਰਿਕੀ ਉਪਰਾਸ਼ਟਰਪਤੀ ਕਮਲਾ ਹੈਰਿਸ ਦੀ ਭਤੀਜੀ ਮੀਨਾ ਹੈਰਿਸ ਨੇ ਇੱਕ ਟਵੀਟ ਵਿੱਚ ਦਾਅਵਾ ਕੀਤਾ ਕਿ ਪੁਲਿਸ ਹਿਰਾਸਤ ਵਿੱਚ ਨੌਕਦੀਪ ਕੌਰ ਨੂੰ ਤਸੀਹੇ ਦਿੱਤੇ ਗਏ ਹਨ ਅਤੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ ਹੈ।