ਆਰਥਿਕ ਤੰਗੀ ਨਾਲ ਜੂਝ ਰਿਹਾ ਪਾਕਿਸਤਾਨ ਸੱਚਮੁੱਚ ਕੰਗਾਲ ਹੋ ਚੁੱਕਾ ਹੈ। ਇਹ ਗੱਲ ਹੁਣ ਪਾਕਿਸਤਾਨ ਦੇ ਰੱਖਿਆ ਮੰਤਰੀ ਨੇ ਵੀ ਕਬੂਲ ਲਈ ਹੈ। ਮੰਤਰੀ ਖਵਾਜ਼ਾ ਆਸਿਫ ਨੇ ਕਿਹਾ ਹੈ ਕਿ ਪਾਕਿਸਤਾਨ ਦੀਵਾਲੀਆ ਹੋ ਚੁੱਕਾ ਹੈ ਅਤੇ ਅੱਤਵਾਦ ਸਾਡੀ ਕਿਸਮਤ ਬਣ ਗਿਆ ਹੈ। ਅੱਤਵਾਦ ਦੀ ਸ਼ੁਰੂਆਤ ਪਾਕਿਸਤਾਨ ਦੇ ਨੇਤਾਵਾਂ ਨੇ ਕੀਤੀ ਸੀ। ਅਸੀਂ ਖੁਦ ਅੱਤਵਾਦ ਲਿਆਏ। ਰੱਖਿਆ ਮੰਤਰੀ ਖਵਾਜ਼ਾ ਆਸਿਫ ਨੇ ਸ਼ਨੀਵਾਰ ਨੂੰ ਕਿਹਾ ਕਿ ਪਾਕਿਸਤਾਨ ਨੇ ਪਹਿਲਾਂ ਹੀ ਗਲਤੀਆਂ ਕੀਤੀਆਂ ਹਨ ਅਤੇ ਅਸੀਂ ਦੀਵਾਲੀਆ ਦੇਸ਼ ਵਿੱਚ ਰਹਿ ਰਹੇ ਹਾਂ।
ਸਿਆਲਕੋਟ ਵਿੱਚ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਰੱਖਿਆ ਮੰਤਰੀ ਨੇ ਕਈ ਮੁੱਦੇ ਉਠਾਉਂਦਿਆਂ ਕਿਹਾ ਕਿ ਨੌਕਰਸ਼ਾਹਾਂ ਅਤੇ ਸਿਆਸਤਦਾਨਾਂ ਨੇ ਵੱਡੀਆਂ ਗਲਤੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀਆਂ ਸਮੱਸਿਆਵਾਂ ਦਾ ਹੱਲ ਅੰਦਰੂਨੀ ਤੌਰ ‘ਤੇ ਹੀ ਲੱਭਿਆ ਜਾ ਸਕਦਾ ਹੈ ਕਿਉਂਕਿ ਅੰਤਰਰਾਸ਼ਟਰੀ ਮੁਦਰਾ ਫੰਡ (IMF) ਇਸ ਸਬੰਧ ‘ਚ ਮਦਦ ਨਹੀਂ ਕਰ ਸਕਦਾ। ਮੰਤਰੀ ਨੇ ਦੇਸ਼ ਦੀ ਮੌਜੂਦਾ ਸਥਿਤੀ ਲਈ ਸਿਸਟਮ, ਨੌਕਰਸ਼ਾਹੀ ਅਤੇ ਸਿਆਸਤਦਾਨਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਪਾਕਿਸਤਾਨ ਦੇ ਸੰਵਿਧਾਨ ਨੂੰ ਵਾਰ-ਵਾਰ ਨਜ਼ਰਅੰਦਾਜ਼ ਕੀਤਾ ਗਿਆ ਹੈ।
ਪੀਐੱਮਐੱਲ-ਐੱਨ ਦੇ ਨੇਤਾ ਨੇ ਕਿਹਾ ਕਿ ਡੇਢ ਸਾਲ ਪਹਿਲਾਂ ਅੱਤਵਾਦੀਆਂ ਨੂੰ ਦੇਸ਼ ‘ਚ ਵੱਸਣ ਦੀ ਇਜਾਜ਼ਤ ਦਿੱਤੀ ਗਈ ਸੀ ਅਤੇ ਖਤਰਨਾਕ ਖੇਡਾਂ ਖੇਡੀਆਂ ਗਈਆਂ ਸਨ। ਆਲੋਚਕਾਂ ਨੂੰ ਦੇਸ਼ ਛੱਡਣ ਲਈ ਮਜਬੂਰ ਕੀਤਾ ਗਿਆ। ਹਾਲਾਂਕਿ, ਉਨ੍ਹਾਂ ਨੇ ਕਰਾਚੀ ਪੁਲਿਸ ਦਫ਼ਤਰ ‘ਤੇ ਅੱਤਵਾਦੀ ਹਮਲੇ ਨੂੰ ਨਾਕਾਮ ਕਰਨ ਲਈ ਸੁਰੱਖਿਆ ਬਲਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸੁਰੱਖਿਆ ਕਰਮਚਾਰੀਆਂ ਨੇ ਪੂਰੀ ਰਾਤ ਅੱਤਵਾਦੀਆਂ ਦਾ ਬਹਾਦਰੀ ਨਾਲ ਮੁਕਾਬਲਾ ਕੀਤਾ।
ਇਹ ਵੀ ਪੜ੍ਹੋ : ਹੁਸ਼ਿਆਰਪੁਰ, ਮੋਗਾ, ਫਗਵਾੜਾ ਸਣੇ ਇਨ੍ਹਾਂ ਰੇਲਵੇ ਸਟੇਸ਼ਨਾਂ ‘ਤੇ ਹੋਣਗੇ ਵੱਡੇ ਬਦਲਾਅ, ਯਾਤਰੀਆਂ ਨੂੰ ਹੋਵੇਗਾ ਫਾਇਦਾ
ਮੰਤਰੀ ਆਸਿਫ ਨੇ ਕਿਹਾ ਕਿ ਅੱਤਵਾਦ ਕਿਸੇ ਵੀ ਧਰਮ ਜਾਂ ਫਿਰਕੇ ਵਿਚ ਫਰਕ ਨਹੀਂ ਕਰਦਾ। ਧਰਮ ਦੇ ਨਾਂ ‘ਤੇ ਅੱਤਵਾਦ ਕੀਮਤੀ ਜਾਨਾਂ ਲੈਣ ਲਈ ਵਰਤਿਆ ਜਾਂਦਾ ਹੈ। ਮੰਤਰੀ ਨੇ ਕਿਹਾ ਕਿ ਅੱਤਵਾਦ ਵਿਰੁੱਧ ਪੂਰੇ ਦੇਸ਼ ਨੂੰ ਇਕਜੁੱਟ ਹੋਣ ਦੀ ਲੋੜ ਹੈ ਤਾਂ ਹੀ ਇਸ ਵਿਰੁੱਧ ਲੜਾਈ ਲੜੀ ਜਾ ਸਕਦੀ ਹੈ। ਅਸੀਂ ਅਜੇ ਵੀ ਇਸ ਪ੍ਰਤੀ ਸੁਚੇਤ ਨਹੀਂ ਹਾਂ। ਇਸ ਦੇ ਮਾੜੇ ਪ੍ਰਭਾਵ ਲਗਾਤਾਰ ਸਾਹਮਣੇ ਆ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: