Congratulations from the : ਸਿੱਖ ਧਰਮ ਪੰਜਾਬ ਦੇ ਨਾਲ-ਨਾਲ ਦੁਨੀਆ ਦੇ ਵੱਖ-ਵੱਖ ਦੇਸ਼ਾਂ ‘ਚ ਆਪਣੀ ਪਛਾਣ ਬਣਾਉਂਦਾ ਜਾ ਰਿਹਾ ਹੈ। ਆਸਟਰੀਆ ਵੱਲੋਂ ਵੀ ਹੁਣ ਸਿੱਖ ਧਰਮ ਨੂੰ ਰਜਿਸਟ੍ਰੇਸ਼ਨ ਮਿਲ ਗਈ ਹੈ ਜੋ ਕਿ ਬਹੁਤ ਵੱਡਾ ਉਪਰਾਲਾ ਹੈ। ਇਸ ਮੌਕੇ ਐੱਸ. ਜੀ. ਪੀ. ਸੀ. ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਮੂਹ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਸਿੱਖ ਸੰਗਤਾਂ ਦੀ ਮਿਹਨਤ ਸਦਕਾ ਹੀ ਇਹ ਸੰਭਵ ਹੋ ਸਕਿਆ ਹੈ ਤੇ ਇਸ ਨਾਲ ਹੁਣ ਹੋਰਨਾਂ ਦੇਸ਼ਾਂ ‘ਚ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਦਾ ਰਾਹ ਹੋਰ ਪੱਧਰਾ ਹੋ ਜਾਵੇਗਾ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਹੁਣ ਦੁਨੀਆ ਦੇ ਹਰੇਕ ਕੋਨੇ ‘ਚ ਸਿੱਖ ਲੋਕ ਨਿਵਾਸ ਕਰ ਰਹੇ ਹਨ ਤੇ ਨਾਲ ਹੀ ਉਨ੍ਹਾਂ ਨੇ ਵੱਖ-ਵੱਖ ਖੇਤਰਾਂ ‘ਚ ਤਰੱਕੀ ਵੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਸਟਰੀਆ ‘ਚ ਸਿੱਖ ਧਰਮ ਨੂੰ ਰਜਿਸਟ੍ਰੇਸ਼ਨ ਮਿਲਣ ਨਾਲ ਵਿਦੇਸ਼ਾਂ ‘ਚ ਸਿੱਖ ਧਰਮ ਦੀ ਪਛਾਣ ਬਣਾਉਣੀ ਆਸਾਨ ਹੋ ਸਕੇਗੀ। ਯੂਰਪੀ ਦੇਸ਼ਾਂ ‘ਚ ਵੀ ਬਹੁਤ ਵੱਡੀ ਗਿਣਤੀ ‘ਚ ਸਿੱਖ ਰਹਿ ਰਹੇ ਹਨ ਤੇ ਉਨ੍ਹਾਂ ਵੱਲੋਂ ਉਥੇ ਗੁਰੂ ਘਰ ਸਥਾਪਤ ਕੀਤੇ ਗਏ ਹਨ ਤੇ ਸਿੱਖ ਮਰਿਆਦਾਵਾਂ ਤੇ ਪ੍ਰੰਪਰਾਵਾਂ ਨੂੰ ਅੱਗੇ ਵਧਾਇਆ ਗਿਆ ਹੈ। ਉਨ੍ਹਾਂ ਆਸਟਰੀਆ ਸਰਕਾਰ ਦਾ ਵੀ ਧੰਨਵਾਦ ਕੀਤਾ ਤੇ ਨਾਲ ਹੀ ਦੇਸ਼ਾਂ-ਵਿਦੇਸ਼ਾਂ ‘ਚ ਵਸਦੀ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਇਸੇ ਤਰ੍ਹਾਂ ਸਿੱਖ ਧਰਮ ਦੀ ਤਰੱਕੀ ਲਈ ਉਪਰਾਲੇ ਕਰਦੇ ਰਹਿਣ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਸਿੱਖ ਧਰਮ ਦੀ ਪਛਾਣ ਮਿਲ ਸਕੇ ਅਤੇ ਉਹ ਉਨ੍ਹਾਂ ਨਾਲ ਜੁੜ ਸਕਣ।