ਪੰਜਾਬ ਕਾਂਗਰਸ ਵਿਚ ਕੁਝ ਵੀ ਠੀਕ ਨਹੀਂ ਚੱਲ ਰਿਹਾ। ਲਗਾਤਾਰ ਸੀਨੀਅਰ ਕਾਂਗਰਸੀ ਆਗੂ ਦੂਜੀਆਂ ਪਾਰਟੀਆਂ ਵਿਚ ਸ਼ਾਮਲ ਹੋ ਰਹੇ ਹਨ। ਸੁਨੀਲ ਜਾਖੜ ਦੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਕਾਂਗਰਸ ਦੇ ਚਾਰ ਸਾਬਕਾ ਮੰਤਰੀ ਤੇ ਇੱਕ ਸਾਬਕਾ ਵਿਧਾਇਕ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਲ ਹੋ ਗਏ। ਭਾਜਪਾ ਵਿਚ ਇਨ੍ਹਾਂ ਦੇ ਸ਼ਾਮਲ ਹੁੰਦੇ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਸਾਰਿਆਂ ਨੂੰ ਵਧਾਈ ਦਿੱਤੀ ਤੇ ਇਸ ਨੂੰ ਸਹੀ ਕਦਮ ਦੱਸਿਆ। ਨਾਲ ਹੀ ਉਨ੍ਹਾਂ ਨੇ ਕਾਂਗਰਸ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਇਹ ਤਾਂ ਬੱਸ ਇੱਕ ਸ਼ੁਰੂਆਤ ਹੈ।
ਸਾਬਕਾ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਸ਼ਾਮ ਸੁੰਦਰ ਅਰੋੜਾ, ਗੁਰਪ੍ਰੀਤ ਸਿੰਘ ਕਾਂਗੜ, ਬਲਬੀਰ ਸਿੰਘ ਸਿੱਧੂ ਤੋਂ ਇਲਾਵਾ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ, ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ, ਕਮਲਜੀਤ ਸਿੰਘ ਢਿੱਲੋਂ ਨੇ ਕਾਂਗਰਸ ਦਾ ਪੱਲਾ ਛੱਡ ਕੇ ਭਾਜਪਾ ਜੁਆਇਨ ਕਰ ਲਈ। ਇਸ ਤੋਂ ਇਲਾਵਾ ਅਕਾਲੀ ਦਲ ਦੇ ਮੋਹਿੰਦਰ ਕੌਰ ਤੇ ਸਰੂਪ ਸਿੰਗਲਾ ਨੇ ਵੀ ਭਾਜਪਾ ਜੁਆਇਨ ਕੀਤੀ।
ਕੈਪਟਨ ਨੇ ਇਨ੍ਹਾਂ ਸਾਰਿਆਂ ਨੂੰ ਵਧਾਈ ਦਿੰਦੇ ਹੋਏ ਆਪਣੇ ਟਵੀਟ ਵਿਚ ਲਿਖਿਆ ਕਿ ਇਨ੍ਹਾਂ ਸਾਰਿਆਂ ਨੇਤਾਵਾਂ ਨੂੰ ਸ਼ੁੱਭਕਾਮਨਾਵਾਂ ਤੇ ਇਨ੍ਹਾਂ ਨੇ ਸਹੀ ਦਿਸ਼ਾ ਵਿਚ ਕਦਮ ਚੁੱਕਿਆ। ਨਾਲ ਹੀ ਇਹ ਵੀ ਲਿਖਿਆ ਕਿ ਇਹ ਤਾਂ ਬੱਸ ਸ਼ੁਰੂਆਤ ਹੈ।’
ਦੱਸ ਦੇਈਏ ਕਿ ਅਮਰਿੰਦਰ ਸਿੰਘ ਦਾ ਕਾਂਗਰਸ ਤੋਂ ਬਾਹਰ ਹੋਣਾ ਪੰਜਾਬ ਵਿਚ ਪਿਛਲੇ ਸਾਲ ਚੋਣਾਂ ਤੋਂ ਪਹਿਲਾਂ ਸਭ ਤੋਂ ਵੱਡਾ ਕਦਮ ਸੀ। ਉਨ੍ਹਾਂ ਨੇ ਕਾਂਗਰਸ ‘ਤੇ ਤੰਜ ਕੱਸਿਆ ਕਿ ਉਹ ਆਪਣੇ ਨੇਤਾਵਾਂ ਨੂੰ ਬਣਾਏ ਰੱਖਣ ਵਿਚ ਸਮਰੱਥ ਨਹੀਂ ਹੈ। ਸੁਨੀਲ ਜਾਖੜ ਨੇ ਵੀ ਕਿਹਾ ਸੀ ਕਿ ਕਾਂਗਰਸ ਨੂੰ ਦੇਖਣਾ ਚਾਹੀਦਾ ਹੈ ਕਿ ਤਜਰਬੇਕਾਰ ਨੇਤਾ ਤੇ ਵਰਕਰ ਪਾਰਟੀ ਕਿਉਂ ਛੱਡ ਰਹੇ ਹਨ। ਜੇਕਰ ਉਹ ਦੇਸ਼ ਪ੍ਰਤੀ ਆਪਣੀ ਵਫ਼ਾਦਾਰੀ ਦਾ ਵਾਅਦਾ ਨਹੀਂ ਕਰ ਸਕਦੇ ਅਤੇ ਪਾਰਟੀ ਦੀਆਂ ਕਮੀਆਂ ਨੂੰ ਦੂਰ ਨਹੀਂ ਕਰ ਸਕਦੇ ਤਾਂ ਉਹ ਵਿਰੋਧੀ ਧਿਰ ਦਾ ਰੁਤਬਾ ਵੀ ਗੁਆ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: