ਲੁਧਿਆਣਾ : ਖੇਤੀ ਸੁਧਾਰ ਕਾਨੂੰਨ ਅਤੇ ਮਹਿੰਗਾਈ ਦੇ ਮੁੱਦੇ ‘ਤੇ ਕਿਸਾਨਾਂ ਦੇ ਸਮਰਥਨ ਵਿੱਚ ਸ਼ਨੀਵਾਰ ਨੂੰ ਯੂਥ ਕਾਂਗਰਸ ਵਰਕਰਾਂ ਨੇ ਭਾਜਪਾ ਦਫਤਰ ਦਾ ਘਿਰਾਓ ਕੀਤਾ। ਇਸ ਮੌਕੇ ਭਾਜਪਾ ਵਰਕਰ ਅਤੇ ਯੂਥ ਕਾਂਗਰਸ ਦੇ ਵਰਕਰ ਆਹਮੋ -ਸਾਹਮਣੇ ਹੋ ਗਏ। ਦੋਵਾਂ ਵਿਚਾਲੇ ਟਕਰਾਅ ਦੀ ਸਥਿਤੀ ਪੈਦਾ ਹੋ ਗਈ। ਭਾਰੀ ਪੁਲਿਸ ਫੋਰਸ ਮੌਕੇ ‘ਤੇ ਮੌਜੂਦ ਸੀ।
ਯੂਥ ਕਾਂਗਰਸ ਭਾਜਪਾ ਦਫਤਰ ਨੂੰ ਤਾਲਾ ਲਾਉਣ ਦੇ ਇਰਾਦੇ ਨਾਲ ਉਥੇ ਪਹੁੰਚੀ ਸੀ, ਪਰ ਪੁਲਿਸ ਨੇ ਘੰਟਾਘਰ ਸਥਿਤ ਭਾਜਪਾ ਦਫਤਰ ‘ਤੇ ਪਹਿਲਾਂ ਹੀ ਪੂਰੀ ਤਰ੍ਹਾਂ ਬੈਰੀਕੇਡਿੰਗ ਲਗਾ ਦਿੱਤੀ ਸੀ। ਦਫਤਰ ਨੂੰ ਪੁਲਿਸ ਛਾਉਣੀ ਵਿੱਚ ਬਦਲ ਦਿੱਤਾ ਗਿਆ। ਯੂਥ ਕਾਂਗਰਸ ਨਾਅਰੇ ਲਗਾਉਂਦੇ ਹੋਏ ਉਥੇ ਪਹੁੰਚ ਗਈ। ਉਸ ਦੀ ਪੁਲਿਸ ਨਾਲ ਝੜਪ ਵੀ ਹੋਈ, ਬਹਿਸ ਵੀ ਹੋਈ। ਪੁਲਿਸ ਦੋਵਾਂ ਧਿਰਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਦੋਵਾਂ ਪਾਸਿਆਂ ਤੋਂ ਜ਼ੋਰਦਾਰ ਨਾਅਰੇ ਲਗਾਏ ਜਾ ਰਹੇ ਹਨ।
ਪੰਜਾਬ ਵਿੱਚ ਕਿਸਾਨ ਖੇਤੀਬਾੜੀ ਸੁਧਾਰ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਮੋਦੀ ਸਰਕਾਰ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਜਲਦ ਵਾਪਸ ਲਵੇ। ਇਸਦੇ ਨਾਲ ਹੀ ਹੁਣ ਕਿਸਾਨ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਦਾ ਵੀ ਵਿਰੋਧ ਕਰ ਰਹੇ ਹਨ। ਪਿਛਲੇ ਦਿਨੀਂ ਕਿਸਾਨਾਂ ਨੇ ਲੁਧਿਆਣਾ ਵਿੱਚ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਸੀ।
ਇਹ ਵੀ ਪੜ੍ਹੋ : ਮਾਲੋਮਾਜਰਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਭਰਾਵਾਂ ਨੇ ਭੈਣਾਂ ‘ਤੇ ਚਲਾਈਆਂ ਗੋਲੀਆਂ