ਕਾਂਗਰਸ ਨੂੰ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਹਾਰ ਦਾ ਡਰ ਸਤਾ ਰਿਹਾ ਹੈ, ਜਿਸ ਦੇ ਚੱਲਦਿਆਂ ਕਾਂਗਰਸ ਨੇ ਸ਼ਨੀਵਾਰ ਨੂੰ ਗੋਆ ਫਾਰਵਰਡ ਪਾਰਟੀ (ਜੀ.ਐੱਫ.ਪੀ.) ਨੇ ਨਾਲ ਗਠਜੋੜ ਦਾ ਐਲਾਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਪਹਿਲਾਂ ਜੀ.ਐੱਫ.ਪੀ. ਨੇ ਭਾਜਪਾ ਦੇ ਨਾਲ ਸੱਤਾ ਵਿੱਚ ਭਾਈਵਾਲੀ ਦੀ ਗੱਲ ਕੀਤੀ ਸੀ। ਪਰ ਜੁਲਾਈ 2019 ਵਿੱਚ ਪਾਰਟੀ ਦੇ ਪ੍ਰਧਾਨ ਵਿਜੇ ਸਰਦੇਸਾਈ ਸਣੇ ਤਿੰਨ ਵਿਧਾਇਕਾਂ ਨੂੰ ਰਾਜ ਮੰਤਰੀ ਮੰਡਲ ਤੋਂ ਬਾਹਰ ਕੀਤੇ ਜਾਣ ਤੋਂ ਬਾਅਦ ਸਮਰਥਨ ਵਾਪਸ ਲੈ ਲਿਆ ਗਿਆ। ਉਦੋਂ ਸਰਦੇਸਾਈ ਪ੍ਰਮੋਦ ਸਾਵਤ ਨੀਤ ਸਰਕਾਰ ਵਿੱਚ ਉਪ ਪ੍ਰਧਾਨ ਸਨ।
ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਗੋਆ ਦੇ ਇੰਚਾਰਜ ਦਿਨੇਸ਼ ਗੁੰਡੂ ਰਾਓ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਕਾਂਗਰਸ ਅਤੇ ਜੀ.ਐੱਫ.ਪੀ. ਨੇ ਰਾਜ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਗਠਜੋੜ ਕੀਤਾ ਹੈ।
ਰਾਓ ਨੇ ਕਿਹਾ ਕਿ ਵਿਜੇ ਸਰਦੇਸਾਈ (ਜੀ.ਐੱਫ.ਪੀ. ਪ੍ਰਧਾਨ) ਨੇ ਦਿੱਲੀ ‘ਚ ਸਾਡੇ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਕਾਂਗਰਸ ਲਈ ਆਪਣਾ ਸਮਰਥਨ ਜ਼ਾਹਰ ਕਰਦੇ ਹੋਏ ਕਿਹਾ ਕਿ ਉਹ ਗੋਆ ‘ਚ ਫਿਰਕੂ ਅਤੇ ਭ੍ਰਿਸ਼ਟ ਭਾਜਪਾ ਸਰਕਾਰ ਨੂੰ ਹਰਾਉਣ ਲਈ ਸਾਡੇ ਨਾਲ ਕੰਮ ਕਰਨਾ ਚਾਹੁੰਦੇ ਹਨ ਤਾਂ ਕਿ ਗੋਆ ਵਿੱਚ ਬਦਲਾਅ ਲਿਆਂਦਾ ਜਾ ਸਕੇ। ਅਸੀਂ ਉਨ੍ਹਾਂ ਦੇ ਕਦਮ ਦਾ ਸਵਾਗਤ ਕਰਦੇ ਹਾਂ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਉਨ੍ਹਾਂ ਕਿਹਾ ਕਿ ‘ਗੋਆ ‘ਚ ਦੋਹਾਂ ਪਾਰਟੀਆਂ ਵਿਚਾਲੇ ਗੱਲਬਾਤ ਹੋਈ। ਸਾਡੇ ਦਰਮਿਆਨ ਜੋ ਛੋਟੇ-ਮੋਟੇ ਮੁੱਦੇ ਸਨ, ਉਹ ਹੱਲ ਹੋ ਗਏ ਹਨ ਅਤੇ ਅਸੀਂ ਇੱਕ ਨਵੀਂ ਸ਼ੁਰੂਆਤ ਵੱਲ ਦੇਖ ਰਹੇ ਹਾਂ। ਹਾਲਾਂਕਿ ਸੀਟਾਂ ਦੀ ਵੰਡ ਬਾਰੇ ਵੇਰਵੇ ਬਾਅਦ ਵਿੱਚ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਪਾਕਿਸਤਾਨ ‘ਚ ਧਮਾਕਾ, ਬੈਂਕ ਦੀ ਬਿਲਡਿੰਗ ਤੇ ਪੈਟਰੋਲ ਪੰਪ ਦੇ ਪਰਖੱਚੇ ਉੱਡੇ, ਕਈ ਲੋਕਾਂ ਦੀ ਮੌਤ
ਕਾਂਗਰਸ ਨੇਤਾ ਨੇ ਕਿਹਾ, ‘ਇਹ ਗਠਜੋੜ ਹੋਰ ਲੋਕਾਂ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰੇਗਾ। ਮੈਨੂੰ ਯਕੀਨ ਹੈ ਕਿ ਇਨ੍ਹਾਂ ਚੋਣਾਂ ਵਿੱਚ ਲੋਕਾਂ ਨੇ ਭਾਜਪਾ ਨੂੰ ਨਕਾਰਨ ਦਾ ਫੈਸਲਾ ਕਰ ਲਿਆ ਹੈ ਅਤੇ ਉਹ ਸੂਬੇ ਵਿੱਚ ਸਥਿਰ ਸਰਕਾਰ ਚਾਹੁੰਦੇ ਹਨ।
ਸਰਦੇਸਾਈ ਨੇ ਕਿਹਾ ਕਿ ਇੱਕੋ ਜਿਹੀ ਸੋਚ ਵਾਲੇ ਲੋਕਾਂ ਨੂੰ ਇਕੱਠੇ ਹੋਣ ਦੀ ਲੋੜ ਹੈ। ਰਾਹੁਲ ਗਾਂਧੀ ਦੀ ਰਿਹਾਇਸ਼ ‘ਤੇ ਜੋ ਸ਼ੁਰੂ ਹੋਇਆ, ਉਹ ਇਸ ਸ਼ਾਨਦਾਰ ਦਿਨ ‘ਤੇ ਖ਼ਤਮ ਹੋਇਆ ਹੈ।