ਕਾਂਗਰਸ ਨੇ ਪਵਨ ਖੇੜਾ ਨੂੰ ਆਪਣੇ ਨਵੇਂ ਕਮਿਊਨੀਕੇਸ਼ਨ ਡਿਪਾਰਟਮੈਂਟ ਦੇ ਮੀਡੀਆ ਐਂਡ ਪਬਲਿਸੀਟੀ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਮਨਜ਼ੂਰੀ ਨਾਲ ਪਵਨ ਖੇੜਾ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਹ ਜਾਣਕਾਰੀ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਪੱਤਰ ਵਿੱਚ ਦਿੱਤੀ ਗਈ ਹੈ। ਪਵਨ ਖੇੜਾ ਲਈ ਇਹ ਪ੍ਰਮੋਸ਼ਨ ਮੰਨਿਆ ਜਾ ਰਿਹਾ ਹੈ। ਦਰਅਸਲ ਪਵਨ ਖੇੜਾ ਆਪਣੇ ਆਪ ਨੂੰ ਰਾਜ ਸਭਾ ਉਮੀਦਵਾਰ ਹੋਣ ਦਾ ਦਾਅਵਾ ਕਰ ਰਹੇ ਸਨ, ਪਰ ਉਨ੍ਹਾਂ ਨੂੰ ਇਹ ਮੌਕਾ ਨਹੀਂ ਮਿਲਿਆ। ਇਸ ‘ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਸੀ ਕਿ ਸ਼ਾਇਦ ਮੇਰੀ ਤਪੱਸਿਆ ਵਿਚ ਕੋਈ ਕਮੀ ਰਹਿ ਗਈ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਰਾਜ ਸਭਾ ‘ਚ ਨਾ ਭੇਜਣ ਦੀ ਭਰਪਾਈ ਹੀ ਇਸ ਪ੍ਰਮੋਸ਼ਨ ਰਾਹੀਂ ਕੀਤੀ ਗਈ ਹੈ।
ਕੇਸੀ ਵੇਣੂਗੋਪਾਲ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਪਵਨ ਖੇੜਾ ਨੂੰ ਪ੍ਰਧਾਨ ਸੋਨੀਆ ਗਾਂਧੀ ਦੀ ਇਜਾਜ਼ਤ ਨਾਲ ਮੀਡੀਆ ਅਤੇ ਪ੍ਰਚਾਰ ਵਿਭਾਗ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਮਈ ਦੇ ਆਖਰੀ ਹਫਤੇ ਕਾਂਗਰਸ ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ। ਦਾਅਵਾ ਕਰਨ ਵਾਲੇ ਪਵਨ ਖੇੜਾ ਦਾ ਨਾਮ ਇਸ ਸੂਚੀ ਵਿੱਚ ਨਹੀਂ ਸੀ। ਇਸ ‘ਤੇ ਉਨ੍ਹਾਂ ਨੇ ਟਵੀਟ ਕਰਕੇ ਕਿਹਾ ਸੀ ਕਿ ਸ਼ਾਇਦ ਮੇਰੀ ਤਪੱਸਿਆ ‘ਚ ਕੋਈ ਕਮੀ ਰਹਿ ਗਈ ਹੈ। ਉਨ੍ਹਾਂ ਦੇ ਇਸ ਟਵੀਟ ਦੀ ਸਿਆਸੀ ਹਲਕਿਆਂ ‘ਚ ਕਾਫੀ ਚਰਚਾ ਹੋਈ ਅਤੇ ਇਸ ਨੂੰ ਕਾਂਗਰਸ ਪ੍ਰਤੀ ਉਨ੍ਹਾਂ ਦੀ ਨਾਰਾਜ਼ਗੀ ਵਜੋਂ ਦੇਖਿਆ ਗਿਆ।