ਕਾਂਗਰਸ ਵੱਲੋਂ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਸਤਕਾਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਬਾਹਰ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਦਿੱਤੀ ਗਈ ਹੈ।
ਦੱਸ ਦੇਈਏ ਕਿ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਸਤਕਾਰ ਕੌਰ ਦੀ ਥਾਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋਏ ਅਮਰਦੀਪ ਸਿੰਘ ਆਸ਼ੂ ਬੰਗੜ ਨੂੰ ਟਿਕਟ ਦਿੱਤੀ ਗਈ ਹੈ, ਜਿਸ ਦਾ ਸਤਕਾਰ ਕੌਰ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ, ਇਸ ਲਈ ਉਨ੍ਹਾਂ ਨੂੰ ਪਾਰਟੀ ‘ਚੋਂ ਕੱਢਿਆ ਗਿਆ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਲਈ ਬਾਗੀ ਉਮੀਦਵਾਰ ਸਿਰਦਰਦ ਬਣੇ ਹੋਏ ਹਨ। ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਕਪੂਰਥਲਾ ਤੋਂ ਉਮੀਦਵਾਰ ਹੈ ਪਰ ਉਨ੍ਹਾਂ ਦਾ ਬੇਟਾ ਰਾਣਾ ਇੰਦਰ ਪ੍ਰਤਾਪ ਸਿੰਘ ਆਜ਼ਾਦ ਉਮੀਦਵਾਰ ਵਜੋਂ ਸੁਲਤਾਨਪੁਰ ਲੋਧੀ ਤੋਂ ਚੋਣਾਂ ਵਿਚ ਖੜ੍ਹਾ ਹੈ। ਖੁਦ ਮੁੱਖ ਮੰਤਰੀ ਚੰਨੀ ਦਾ ਭਰਾ ਡਾ. ਮਨੋਹਰ ਸਿੰਘ ਬੱਸੀ ਪਠਾਣਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਗੌਰਤਲਬ ਹੈ ਕਿ ਕਿ ਇਸ ਤੋਂ ਪਹਿਲਾਂ ਅਟਾਰੀ ਤੋਂ ਮੌਜੂਦਾ ਵਿਧਾਇਕ ਤਰਸੇਮ ਸਿੰਘ ਡੀਸੀ ਤੇ ਬਰਨਾਲਾ ਤੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਤੇ ਤਲਵੰਡੀ ਸਾਬੋ ਤੋਂ ਸਾਬਕਾ ਵਿਧਾਇਕ ਹਰਮਿੰਦਰ ਜੱਸੀ ਨੂੰ ਵੀ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ।
ਪੰਜਾਬ ਵਿਚ 117 ਸੀਟਾਂ ‘ਤੇ ਕੱਲ੍ਹ ਵੋਟਾਂ ਪੈਣੀਆਂ ਹਨ। ਚੋਣ ਪ੍ਰਚਾਰ 18 ਫਰਵਰੀ ਨੂੰ ਖਤਮ ਹੋ ਚੁੱਕਾ ਹੈ ਤੇ ਹੁਣ ਉਮੀਦਵਾਰ ਡੋਰ ਟੂ ਡੋਰ ਕੰਪੇਨ ਕਰ ਸਕਦੇ ਹਨ।