ਵਿਧਾਨ ਸਭਾ ਚੋਣਾਂ ਤੋਂ ਦੋ ਦਿਨ ਪਹਿਲਾਂ ਕਾਂਗਰਸ ਨੇ ਅਟਾਰੀ ਤੋਂ ਮੌਜੂਦਾ ਵਿਧਾਇਕ ਤਰਸੇਮ ਸਿੰਘ ਡੀਸੀ ਨੂੰ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਤੋਂ ਬਾਹਰ ਕੱਢ ਦਿੱਤਾ ਗਿਆ ਹੈ।
ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਤਰਸੇਮ ਸਿੰਘ ਡੀਸੀ ਨੂੰ ਪਾਰਟੀ ਤੋਂ ਬਾਹਰ ਕੱਢਣ ਦਾ ਐਲਾਨ ਕੀਤਾ ਗਿਆ। ਇਸ ਤੋਂ ਪਹਿਲਾਂ ਕਾਂਗਰਸ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਵੀ ਪਾਰਟੀ ਖਿਲਾਫ ਬੋਲਣ ਲਈ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ। ਹਰੀਸ਼ ਚੌਧਰੀ ਨੇ ਅਨੁਸ਼ਾਸਨਹੀਣਤਾ ਕਰਨ ‘ਤੇ ਇਹ ਕਾਰਵਾਈ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਗੌਰਤਲਬ ਹੈ ਕਿ ਇਸ ਵਾਰ ਕੇਵਲ ਸਿੰਘ ਢਿੱਲੋਂ ਦੀ ਟਿਕਟ ਕੱਟ ਕੇ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਦੇ ਬੇਟੇ ਮਨੀਸ਼ ਬਾਂਸਲ ਨੂੰ ਦਿੱਤੀ ਗਈ ਹੈ। ਇਸ ਤੋਂ ਬਾਅਦ ਤੋਂ ਢਿੱਲੋਂ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ ਤੇ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਹਿੱਸਾ ਲੈ ਰਹੇ ਹਨ।