ਗੁਜਰਾਤ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਵਿਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ 40 ਲੋਕਾਂ ਦੇ ਨਾਂ ਸ਼ਾਮਲ ਹਨ।
ਸੂਚੀ ਵਿਚ ਪਾਰਟੀ ਪ੍ਰਧਾਨ ਮੱਲਿਕਾਰੁਜਨ ਖੜਗੇ, ਯੂਪੀਏ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡ੍ਰਾ, ਅਸ਼ੋਕ ਗਹਿਲੋਤ, ਸਚਿਨ ਪਾਇਲ, ਭੁਪਿੰਦਰ ਸਿੰਘ ਹੁੱਡਾ, ਦਿਗਵਿਜੇ ਸਿੰਘ, ਕਮਲਨਾਥ, ਭੁਪੇਸ਼ ਬਘੇਲ, ਕਾਂਤੀਲਾਲ ਭੂਰੀਆ ਸਣੇ ਕੁੱਲ 40 ਲੋਕਾਂ ਨੂੰ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ।
ਦੱਸ ਦੇਈਏ ਕਿ ਗੁਜਰਾਤ ਦੀਆਂ ਕੁੱਲ 182 ਵਿਧਾਨ ਸਭਾ ਸੀਟਾਂ ਵਿੱਚੋਂ ਪਹਿਲੇ ਗੇੜ ਵਿੱਚ 89 ਸੀਟਾਂ ਉੱਤੇ 1 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ ਬਾਕੀ 93 ਸੀਟਾਂ ਦੇ ਉੱਪਰ ਤੇ 5 ਦਸੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ।ਜਿਨ੍ਹਾਂ ਦੇ 8 ਦਸੰਬਰ ਨੂੰ ਨਤੀਜੇ ਐਲਾਨੇ ਜਾਣਗੇ।
ਇਹ ਵੀ ਪੜ੍ਹੋ : ਮਸ਼ਹੂਰ ਕਬੱਡੀ ਖਿਡਾਰੀ ਸ਼ੇਰਾ ਅਠਵਾਲ ਦੀ ਕੈਨੇਡਾ ‘ਚ ਮੌਤ, ਇਕ ਸਾਲ ਪਹਿਲਾਂ ਹੋਇਆ ਸੀ ਵਿਆਹ
ਜ਼ਿਕਰਯੋਗ ਹੈ ਕਿ ਕਾਂਗਰਸ ਗੁਜਰਾਤ ਚੋਣਾਂ ਲਈ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੀ। ਕਾਂਗਰਸ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਰਾਜਸਥਾਨ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਨੂੰ ਵੀ ਸ਼ਾਮਲ ਕੀਤਾ ਹੈ। ਇਸ ਦੇ ਨਾਲ ਹੀ ਪਾਰਟੀ ਨੇ ਆਪਣੀ ਸੂਚੀ ਵਿੱਚ ਕਮਲਨਾਥ, ਦਿਗਵਿਜੇ ਸਿੰਘ, ਭੁਪਿੰਦਰ ਸਿੰਘ ਹੁੱਡਾ ਅਤੇ ਸਾਬਕਾ ਮੁੱਖ ਮੰਤਰੀਆਂ ਨੂੰ ਵੀ ਥਾਂ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: