ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੱਡਾ ਦਾਅਵਾ ਕੀਤਾ ਹੈ। ਆਮ ਆਦਮੀ ਪਾਰਟੀ ਦੀ ਤਰਫੋਂ ਭਾਜਪਾ ਵੱਲੋਂ ਉਨ੍ਹਾਂ ਦੇ ਵਿਧਾਇਕਾਂ ਨੂੰ ਖਰੀਦਣ ਦੇ ਦੋਸ਼ਾਂ ‘ਤੇ ਬਾਜਵਾ ਨੇ ਕਿਹਾ, ”ਹੁਣ ਤੱਕ ਮਹਾਰਾਸ਼ਟਰ ਤੋਂ ਭਾਜਪਾ ਦਾ ਜਹਾਜ਼ ਚੰਡੀਗੜ੍ਹ ਹਵਾਈ ਅੱਡੇ ‘ਤੇ ਵੀ ਨਹੀਂ ਉਤਰਿਆ। ‘ਆਪ’ ਦੇ ਨੇਤਾ ਪਹਿਲਾਂ ਹੀ ਰੌਲਾ ਪਾ ਰਹੇ ਹਨ। ਜਿਸ ਦਿਨ ਭਾਜਪਾ ਦਾ ਲੱਗ ਗਿਆ, ਉਸ ਦਿਨ ਸਾਰੇ ਭੱਜ ਜਾਣਗੇ।
ਬਾਜਵਾ ਨੇ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਤੋਂ 6 ਮਹੀਨੇ ਪਹਿਲਾਂ ਆਪ ਦੇ ਵਿਧਾਇਕਾਂ ‘ਤੇ ਕਾਰਵਾਈ ਹੋਣਾ ਤੈਅ ਹੈ। ਪ੍ਰਤਾਪ ਬਾਜਵਾ ਸਰਕਾਰ ਦੇ 6 ਮਹੀਨੇ ਪੂਰੇ ਹੋਣ ‘ਤੇ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਗੱਲ ਕਰ ਰਹੇ ਸਨ।
ਜਦੋਂ ਬਾਜਵਾ ਤੋਂ ਪੁੱਛਿਆ ਗਿਆ ਕਿ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੋਸ਼ ਲਗਾਇਆ ਹੈ ਕਿ ਕਾਂਗਰਸ ਆਪਣੇ ਵਿਧਾਇਕਾਂ ਨੂੰ ਸੰਭਾਲੇ ਜੋ ਗੋਆ ਵਿਚ ਭਾਜਪਾ ਵਿਚ ਚਲੇ ਗਏ ਹਨ। ਇਸ ‘ਤੇ ਬਾਜਵਾ ਨੇ ਕਿਹਾ ਕਿ ਲੱਗਦਾ ਹੈ ਕਿ ਚੀਮਾ ਨੂੰ ਯਾਦ ਨਹੀਂ ਹੈ ਕਿ ਉਨ੍ਹਾਂ ਦੇ ਨੇਤਾ ਸੁਖਪਾਲ ਖਹਿਰਾ ਸਣੇ 10 ਵਿਧਾਇਕ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਬਾਜਵਾ ਨੇ ਕਿਹਾ ਕਿ ਵਿਧਾਇਕਾਂ ਦੀ ਖਰੀਦੋ-ਫਰੋਖਤ ਇਕ ਗੈਰ-ਲੋਕਤਾਂਤ੍ਰਿਕ ਤਰੀਕਾ ਹੈ। ਇਸ ਦੀ ਜਾਂਚ ਸੀਟਿੰਗ ਜੱਜ ਤੋਂ ਕਰਵਾਈ ਜਾਵੇ। ਨਾਲ ਹੀ ਇਸ ਵਿਚ ਵਿਧਾਨ ਸਭਾ ਦੀ ਕਮੇਟੀ ਵੀ ਸ਼ਾਮਲ ਹੋਵੇ। ਬਾਜਵਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇਣ ਦਾ ਦਾਅਵਾ ਕਰਨ ਵਾਲੀ ਸਰਕਾਰ ਨੇ ਜੋ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ, ਉਹ ਬੰਦ ਹੋ ਚੁੱਕਾ ਹੈ।