ਮੋਹਾਲੀ: ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ। ਇਸ ਨੂੰ ਲੈ ਕੇ ਸਿਆਸਤ ਵਿੱਚ ਲਗਾਤਾਰ ਉਥਲ-ਪੁਥਲ ਹੋ ਰਹੀ ਹੈ। ਕਈ ਲੀਡਰਾਂ ਵੱਲੋਂ ਪਾਰਟੀਆਂ ਬਦਲੀਆਂ ਜਾ ਰਹੀਆਂ ਹਨ। ਇਸੇ ਲੜੀ ਵਿੱਚ ਹਲਕਾ ਡੇਰਾਬਸੀ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਜਨਰਲ ਸਕੱਤਰ ਜਸਪਾਲ ਸਿੰਘ ਜ਼ੀਰਕਪੁਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ।
ਵਿਧਾਇਕ ਐਨ.ਕੇ.ਸ਼ਰਮਾ ਵੱਲੋਂ ਜ਼ੀਰਕਪੁਰ ਵਿਖੇ ਜਸਪਾਲ ਸਿੰਘ ਦੇ ਘਰ ‘ਚ ਹੀ ਇਕ ਪ੍ਰੋਗਰਾਮ ਰੱਖਿਆ ਗਿਆ, ਜਿਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ ਅਤੇ ਉਨ੍ਹਾਂ ਨੇ ਸਿਰੋਪਾ ਭੇਟ ਕਰਕੇ ਜਸਪਾਲ ਸਿੰਘ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਜਸਪਾਲ ਸਿੰਘ ਨੂੰ ਪਾਰਟੀ ਵਿੱਚ ਸ਼ਾਮਿਲ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਦੌਰਾਨ ਵਿਧਾਇਕ ਐੱਨ.ਕੇ. ਸ਼ਰਮਾ ਨੇ ਕਿਹਾ ਕਿ ਸੂਬੇ ਵਿੱਚ ਕਾਂਗਰਸ ਦੇ ਦਿਨ ਥੋੜ੍ਹੇ ਰਹਿ ਗਏ ਹਨ। ਉਥੇ ਹੀ ਜਸਪਾਲ ਸਿੰਘ ਨੇ ਕਿਹਾ ਕਿ ਉਹ ਹਲਕਾ ਡੇਰਾਬਸੀ ਵਿੱਚ ਐੱਨ.ਕੇ. ਸ਼ਰਮਾ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਤੋਂ ਬਹੁਤ ਪ੍ਰਭਾਵਿਤ ਹਨ।