ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਪ੍ਰਤਾਪ ਸਿੰਘ ਬਾਜਵਾ ਕਾਦੀਆਂ ਤੋਂ ਵਿਧਾਇਕ ਚੁਣੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ‘ਆਪ’ ਦੇ ਫੈਸਲੇ ਉਤੇ ਇਤਰਾਜ਼ ਨਹੀਂ ਹੋਣਾ ਚਾਹੀਦਾ। ਆਮ ਆਦਮੀ ਪਾਰਟੀ ਦੇ 2 ਵਾਰ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਸੋਮਵਾਰ ਨੂੰ ਸਰਬ ਸੰਮਤੀ ਨਾਲ 16ਵੀਂ ਵਿਧਾਨ ਸਭਾ ਦਾ ਪ੍ਰਧਾਨ ਚੁਣਿਆ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਦਨ ਵਿਚ ਸੰਧਵਾਂ ਦੇ ਨਾਂ ਦਾ ਪ੍ਰਸਤਾਵ ਰੱਖਿਆ ਸੀ। ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਲਈ ਚੁਣੇ ਜਾਣ ਦੀ ਵਜ੍ਹਾ ਨਾਲ ਇਹ ਅਸਤੀਫਾ ਦਿੱਤਾ ਹੈ। ਬਾਜਵਾ ਦਾ ਰਾਜ ਸਭਾ ਕਾਰਜਕਾਲ ਵੀ ਇਸੇ ਮਹੀਨੇ ਖਤਮ ਹੋਣ ਜਾ ਰਿਹਾ ਸੀ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਅੱਜ ਸਾਬਕਾ ਕ੍ਰਿਕਟਰ ਹਰਭਜਨ ਸਿੰਘ, ‘ਆਪ’ ਦੇ ਪੰਜਾਬ ਸਹਿ-ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ, ਆਈਆਈਟੀ ਦਿੱਲੀ ਦੇ ਸੰਦੀਪ ਪਾਠਕ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ ਅਤੇ ਕ੍ਰਿਸ਼ਨਾ ਪ੍ਰਾਣ ਬ੍ਰੈਸਟ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਸੰਜੀਵ ਅਰੋੜਾ ਨੂੰ ਪੰਜਾਬ ਤੋਂ ਰਾਜ ਸਭਾ ਭੇਜਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਸਾਰੇ ਉਮੀਦਵਾਰਾਂ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਹਨ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਗਿਣਤੀ ਨੂੰ ਦੇਖਦੇ ਹੋਏ ਪੰਜ ਉਮੀਦਵਾਰਾਂ ਦੀ ਚੋਣ ਬਿਨ੍ਹਾਂ ਕਿਸੇ ਵਿਰੋਧ ਤੇ ਮੁਕਾਬਲੇ ਦੇ ਤੈਅ ਹੈ। ਕਿਉਂਕਿ ਅਜੇ ਤੱਕ ਕਿਸੇ ਵੀ ਵਿਰੋਧੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਗੌਰਤਲਬ ਹੈ ਕਿ ਪੰਜਾਬ ਤੋਂ ਰਾਜ ਸਭਾ ਮੈਂਬਰ ਬਣਾਏ ਜਾਣ ਤੋਂ ਬਾਅਦ ਰਾਘਵ ਚੱਢਾ ਨੇ ਟਵੀਟ ਕਰਕੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਉਹ ਰਾਜ ਸਭਾ ਲਈ ਨਾਮਜ਼ਦਗੀ ਦਾਖ਼ਲ ਕਰਨ ਆਏ ਹਨ । ਚੱਢਾ ਨੇ ਕਿਹਾ ਕਿ ਇੰਨੀ ਛੋਟੀ ਉਮਰ ਵਿੱਚ ਮੈਨੂੰ ਨਾਮਜ਼ਦ ਕਰਨ ਲਈ ਮੈਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਮੈਂ ਪੰਜਾਬ ਦੇ ਲੋਕਾਂ ਦਾ ਮੁੱਦਾ ਸੰਸਦ ਵਿੱਚ ਚੁੱਕਾਂਗਾ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਾਂਗਾ।