ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀਆਂ ਚੋਣ ਪ੍ਰਚਾਰ ਵਿੱਚ ਰੁਝੀਆਂ ਹੋਈਆਂ ਹਨ। ਇਸ ਦੌਰਾਨ ਨਵੇਂ-ਨਵੇਂ ਸਿਆਸੀ ਰੰਗ ਵੇਖਣ ਨੂੰ ਮਿਲ ਰਹੇ ਹਨ। ਕਾਂਗਰਸ ਛੱਡ ਬੀਜੇਪੀ ਨਾਲ ਗਠਜੋੜ ਕਰ ਨਵੀਂ ਪਾਰਟੀ ਨਾਲ ਇਸ ਵਾਰ ਚੋਣ ਮੈਦਾਨ ਵਿੱਚ ਉਤਰੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸੰਘ ਲਈ ਉਨ੍ਹਾਂ ਦੀ ਪਤਨੀ ਤੇ ਪਟਿਆਲਾ ਤੋਂ ਕਾਂਗਰਸ ਦੇ ਸਾਂਸਦ ਪ੍ਰਨੀਤ ਕੌਰ ਨੇ ਵੋਟਾਂ ਮੰਗੀਆਂ।

ਮਹਾਰਾਣੀ ਪ੍ਰਨੀਤ ਕੌਰ ਨੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਲਈ ਪਟਿਆਲਾ ਦੇ ਸਰਹਿੰਦੀ ਗੇਟ ਵਿਖੇ ਭਾਰਤੀ ਜਨਤਾ ਪਾਰਟੀ ਦੀ ਇੱਕ ਮੀਟਿੰਗ ਵਿੱਚ ਪ੍ਰਨੀਤ ਕੌਰ ਨੇ ਸ਼ਮੂਲੀਅਤ ਕੀਤੀ।
ਦੂਜੇ ਪਾਸੇ ਭਲਕੇ ਬੀਜੇਪੀ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪਟਿਆਲਾ ਵਿੱਚ ਉਮੀਦਵਾਰਾਂ ਲਈ ਚੋਣ ਪ੍ਰਚਾਰ ਲਈ ਆ ਰਹੇ ਹਨ ਤੇ ਹੁਣ ਕਿਆਸ ਲਾਏ ਜਾ ਰਹੇ ਹਨ ਕਿ ਮਹਾਰਾਣੀ ਪ੍ਰਨੀਤ ਕੌਰ ਇਸ ਵਿੱਚ ਵੀ ਸ਼ਾਮਲ ਹੋਣਗੇ।
ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

ਇਸ ਤੋਂ ਪਹਿਲਾਂ ਵੀਰਵਾਰ ਨੂੰ ਸਮਾਣਾ ਵਿੱਚ ਮਹਾਰਾਣੀ ਪ੍ਰਨੀਤ ਕੌਰ ਨੇ ਬਿਆਨ ਦਿੱਤਾ ਸੀ ਕਿ ਮੇਰਾ ਪਰਿਵਾਰ ਮੇਰੇ ਲਈ ਮਹੱਤਵਪੂਰਨ ਹੈ ਅਤੇ ਮੈਂ ਆਪਣੇ ਪਰਿਵਾਰ ਦੇ ਨਾਲ ਹਾਂ। ਉਨ੍ਹਾਂ ਕਿਹਾ ਕਿ ਮੇਰੇ ਪਤੀ ਦੀ ਪਾਰਟੀ ਤੇ ਪਰਿਵਾਰ ਦੋਵੇਂ ਵੱਖ-ਵੱਖ ਚੀਜ਼ਾਂ ਹਨ।
ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਵੱਲੋਂ ਕਾਂਗਰਸ ਪਾਰਟੀ ਛੱਡ ਕੇ ਨਵੀਂ ਪਾਰਟੀ ਬਣਾਉਣ ਦੌਰਾਨ ਵੀ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਨੂੰ ਆਪਣੇ ਪਤੀ ਦਾ ਸਾਥ ਦੇਣ ਲਈ ਪਾਰਟੀ ਵਿਰੋਧੀ ਸਰਗਰਮੀਆਂ ਦੇ ਦੋਸ਼ ਹੇਠ ਨੋਟਿਸ ਭੇਜਿਆ ਗਿਆ ਸੀ।






















