ਪੰਜਾਬ ਵਿਚ ਕਾਂਗਰਸ ਨੂੰ ਮਿਲੀ ਕਰਾਰੀ ਹਾਰ ਕਾਰਨ ਵੱਖ-ਵੱਖ ਸਿਆਸੀ ਲੀਡਰਾਂ ਵੱਲੋਂ ਆਪਣੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਕਾਂਗਰਸ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੇ ਮੌਕਾਪ੍ਰਸਤਾਂ ਦੇ ਦਲ ਬਦਲੂਆਂ ਨੂੰ ਸੱਤਾ ਦੇ ਕੇ ਆਪਣੀ ਹਾਰ ਖੁਦ ਲਿਖੀ ਹੈ।
ਸਿੱਧੂ ਨੇ ਕਿਹਾ ਕਿ ਪਾਰਟੀ ਦੀਆਂ ਸੰਭਾਵਨਾਵਾਂ ਉਸ ਦਿਨ ਤੋਂ ਘਟਣੀਆਂ ਸ਼ੁਰੂ ਹੋ ਗਈਆਂ ਸਨ, ਜਿਸ ਦਿਨ ਤੋਂ ਪੁਰਾਣੇ ਕਾਂਗਰਸੀ ਸੁਨੀਲ ਜਾਖੜ ਦੀ ਥਾਂ ਇਕ ਬਾਹਰੀ ਵਿਅਕਤੀ ਨਵਜੋਤ ਸਿੰਘ ਸਿੱਧੂ ਨੂੰ ਨਿਯੁਕਤ ਗਿਆ ਸੀ, ਜੋ ਕਿ ਚਾਰ ਸਾਲ ਪਹਿਲਾਂ ਹੀ ਕਾਂਗਰਸ ‘ਚ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਹਟਾ ਕੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਅਤੇ ਇਹ ਪਾਰਟੀ ਲਈ ਸਭ ਤੋਂ ਵੱਡੀ ਗਲਤੀ ਸਾਬਤ ਹੋਈ।
ਇਹ ਵੀ ਪੜ੍ਹੋ : ਜਹਾਜ਼ ‘ਚ ਯਾਤਰੀ ਦੀ ਵਿਗੜੀ ਤਬੀਅਤ, ਐਮਰਜੈਂਸੀ ਲੈਂਡਿੰਗ ਦੇ ਬਾਵਜੂਦ ਵੀ ਨਹੀਂ ਬਚ ਸਕੀ ਜਾਨ
ਬਲਬੀਰ ਸਿੱਧੂ ਨੇ ਕਿਹਾ ਕਿ ਕਾਂਗਰਸ ਦੀ ਤੀਜੀ ਗਲਤੀ ਇਹ ਰਹੀ ਕਿ ਸੁਨੀਲ ਜਾਖੜ ਨੂੰ ਵਿਧਾਇਕਾਂ ਦੀ ਪੂਰੀ ਹਮਾਇਤ ਮਿਲਣ ਦੇ ਬਾਵਜੂਦ ਮੁੱਖ ਮੰਤਰੀ ਬਣਾਉਣ ਤੋਂ ਇਨਕਾਰ ਕਰ ਦਿੱਤਾ ਗਿਆ, ਕਿਉਂਕਿ ਉਹ ਹਿੰਦੂ ਸੀ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਨੇ ਧਰਮ ਦੀ ਰਾਜਨੀਤੀ ‘ਤੇ ਭਰੋਸਾ ਕੀਤਾ ਹੁੰਦਾ ਤਾਂ ਗਿਆਨੀ ਜ਼ੈਲ ਸਿੰਘ ਰਾਸ਼ਟਰਪਤੀ, ਡਾ: ਮਨਮੋਹਨ ਸਿੰਘ ਪ੍ਰਧਾਨ ਮੰਤਰੀ ਅਤੇ ਬੂਟਾ ਸਿੰਘ ਗ੍ਰਹਿ ਮੰਤਰੀ ਨਾ ਬਣਦੇ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਇਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦੀ ਨਿਯੁਕਤੀ ਹੋਈ, ਜੋ ਸੱਚੇ ਕਾਂਗਰਸੀ ਵੀ ਨਹੀਂ ਸਨ ਇਸ ਤਰ੍ਹਾਂ ਕਾਂਗਰਸ ਪਾਰਟੀ ਅਤੇ ਸਰਕਾਰ ਬਾਹਰਲੇ ਲੋਕਾਂ ਦੇ ਹਵਾਲੇ ਕਰ ਦਿੱਤੀ ਗਈ। ਸਿੱਧੂ ਨੇ ਕਿਹਾ ਕਿ ਜਿਸ ਤਰ੍ਹਾਂ ਕਾਂਗਰਸ ਪਾਰਟੀ ਨੇ ਟਕਾਸਾਲੀ ਕਾਂਗਰਸੀਆਂ ਅਮਰੀਕ ਸਿੰਘ ਢਿੱਲੋਂ, ਜਗਮੋਹਨ ਸਿੰਘ ਕੰਗ, ਅਜਾਇਬ ਸਿੰਘ ਭੱਟੀ ਅਤੇ ਕੇਵਲ ਸਿੰਘ ਢਿੱਲੋਂ ਵਰਗੇ ਸੀਨੀਅਰ ਅਤੇ ਪੁਰਾਣੇ ਆਗੂਆਂ ਨੂੰ ਟਿਕਟਾਂ ਦੇਣ ਤੋਂ ਇਨਕਾਰ ਕੀਤਾ ਹੈ, ਇਹ ਕਾਂਗਰਸ ਪਾਰਟੀ ਦੀ ਇੱਕ ਹੋਰ ਵੱਡੀ ਭੁੱਲ ਸੀ। ਪਾਰਟੀ ਵੱਲੋਂ ਇੱਕ ਤੋਂ ਬਾਅਦ ਇੱਕ ਗਲਤੀਆਂ ਦੁਹਰਾਈਆਂ ਗਈਆਂ।
ਬਲਬੀਰ ਸਿੱਧੂ ਨੇ ਕਿਹਾ ਕਿ ਨਵਜੋਤ ਸਿੱਧੂ ਨੂੰ ਸੂਬਾ ਕਾਂਗਰਸ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਪਹਿਲਾਂ ਸਾਰਿਆਂ ਨੂੰ ਵਿਸ਼ਵਾਸ ਸੀ ਕਿ 2022 ‘ਚ ਇਕ ਵਾਰ ਫਿਰ ਕਾਂਗਰਸ ਦੀ ਸਰਕਾਰ ਬਣੇਗੀ। ਪਰ ਜਿਵੇਂ ਹੀ ਨਵਜੋਤ ਸਿੰਘ ਸਿੱਧੂ ਨੇ ਸੂਬਾ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਿਆ, ਗਿਰਾਵਟ ਦਾ ਦੌਰ ਸ਼ੁਰੂ ਹੋ ਗਿਆ। ਉਨ੍ਹਾਂ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਅਤੇ ਮੁੱਖ ਮੰਤਰੀ ਦੀ ਇੱਕ ਦੂਜੇ ਖ਼ਿਲਾਫ਼ ਬਿਆਨਬਾਜ਼ੀ ਕਾਰਨ ਪਾਰਟੀ ਅੰਦਰੂਨੀ ਕਲੇਸ਼ ਸ਼ੁਰੂ ਹੋ ਗਿਆ ਅਤੇ ਇਸ ਨੇ ਵਿਰੋਧੀਆਂ ਨੂੰ ਪੂਰਾ ਮੌਕਾ ਦਿੱਤਾ ਹੈ।