ਪੰਜਾਬ ਵਿਚ ਈ. ਡੀ. ਵੱਲੋਂ ਰੇਤ ਮਾਈਨਿੰਗ ਮਾਮਲੇ ਵਿਚ ਕੀਤੀ ਗਈ ਰੇਡ ਖਿਲਾਫ ਕਾਂਗਰਸ ਚੋਣ ਕਮਿਸ਼ਨ ਕੋਲ ਪੁੱਜ ਗਈ ਹੈ। ਕਾਂਗਰਸ ਨੇ ਕਿਹਾ ਕਿ ਇਹ ਰੇਡ ਰਾਜਨੀਤੀ ਤੋਂ ਪ੍ਰੇਰਿਤ ਹੈ। ਇਸ ਸਬੰਧ ਵਿਚ ED ਵੱਲੋਂ ਹੁਕਮ ਜਾਰੀ ਕੀਤੇ ਜਾਣਗੇ। ਕਾਂਗਰਸ ਵੱਲੋਂ ਚੋਣ ਕਮਿਸ਼ਨ ਕੋਲ ਰਣਦੀਪ ਸੂਰਜੇਵਾਲਾ, ਅਭਿਸ਼ੇਕ ਮੂ ਸਿੰਘਵੀ ਤੇ ਹਰੀਸ਼ ਚੌਧਰੀ ਪੁੱਜੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਰੇਡ ਜ਼ਰੀਏ ਮੁੱਖ ਮੰਤਰੀ ਚੰਨੀ ਤੇ ਕਾਂਗਰਸ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਕਾਂਗਰਸ ਨੇ ਕਿਹਾ ਕਿ ਕਮਿਸ਼ਨ ਨੇ ਆਪਣੇ ਪੱਧਰ ‘ਤੇ ਮਾਮਲੇ ਦੀ ਜਾਣਕਾਰੀ ਲੈ ਕੇ ਸੁਣਵਾਈ ਦਾ ਭਰੋਸਾ ਦਿੱਤਾ ਹੈ।
ਪੰਜਾਬ ਵਿਚ ਚੋਣਾਂ ਦੇ ਐਲਾਨ ਤੋਂ ਬਾਅਦ ਈਡੀ ਨੇ ਰੇਡ ਕੀਤੀ। ਇਸ ਮਾਮਲੇ ਵਿਚ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਈਡੀ ਦਾ ਦਾਅਵਾ ਹੈ ਕਿ ਭੁਪਿੰਦਰ ਤੇ ਉਸ ਦੇ ਸਾਥੀਆਂ ਤੋਂ ਲਗਭਗ 10 ਕਰੋੜ ਦੀ ਰਕਮ ਬਰਾਮਦ ਕੀਤੀ ਗਈ। ਇਸ ‘ਚ 8 ਕਰੋੜ ਭੁਪਿੰਦਰ ਹਨੀ ਦੇ ਘਰ ਤੋਂ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਪ੍ਰਾਪਰਟੀ ਦੇ ਕਾਗਜ਼ਾਤ ਤੇ ਕੀਮਤੀ ਸਾਮਾਨ ਮਿਲਿਆ ਹੈ।
ਵਿਰੋਧੀਆਂ ਨੇ ਮੁੱਖ ਮੰਤਰੀ ਚੰਨੀ ਤੋਂ ਸਵਾਲ ਕੀਤੇ ਕਿ ਜੇਕਰ ਰੇਡ ਰਾਜਨੀਤਕ ਬਦਲਾਖੋਰੀ ਹੈ ਤਾਂ ਫਿਰ ਉਨ੍ਹਾਂ ਦੇ ਭਾਣਜੇ ਕੋਲੋ ਮਿਲਿਆ 10 ਕਰੋੜ ਰੁਪਏ ਕਿਸ ਦੇ ਹਨ। ਸੀ. ਐੱਮ. ਚੰਨੀ ਨੇ ਇਸ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਹੋਈ ਕੁਤਾਹੀ ਦਾ ਬਦਲਾ ਦੱਸਿਆ। ਉਨ੍ਹਾਂ ਕਿਹਾ ਕਿ ਚੋਣਾਂ ਲੜਨ ਤੋਂ ਰੋਕਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਨੂੰ ਕੇਸ ‘ਚ ਫਸਾਇਆ ਜਾ ਰਿਹਾ ਹੈ। ਤੇ ਹੁਣ ਕਾਂਗਰਸ ਈ. ਡੀ. ਦੀ ਕਾਰਵਾਈ ਰੁਕਵਾਉਣ ਲਈ ਚੋਣ ਕਮਿਸ਼ਨ ਕੋਲ ਜਾ ਪੁੱਜੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਇਹ ਵੀ ਪੜ੍ਹੋ : ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੇ ਵੀਕੈਂਡ ਕਰਫਿਊ ਹਟਾਉਣ ਦੀ ਉਪ ਰਾਜਪਾਲ ਨੂੰ ਭੇਜੀ ਸਿਫਾਰਸ਼
ਵੱਖ-ਵੱਖ ਵਿਰੋਧੀ ਪਾਰਟੀਆਂ ਵੱਲੋਂ ਮੁੱਖ ਮੰਤਰੀ ‘ਤੇ ਸਵਾਲ ਚੁੱਕੇ ਜਾ ਰਹੇ ਹਨ। ਭਾਜਪਾ ਦੇ ਪੰਜਾਬ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਰੇਤ ਮਾਈਨਿੰਗ ਨੂੰ ਕੌਣ ਸ਼ਹਿ ਦੇ ਰਿਹਾ ਹੈ? ਉਸ ਤੋਂ ਪੈਸਾ ਕੌਣ ਕਮਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਬੇਨਕਾਬ ਹੋ ਗਈ ਹੈ, ਜਿਸ ਦੀ ਵਜ੍ਹਾ ਨਾਲ ਘਬਰਾ ਗਈ ਹੈ।