ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਵਿੱਚ ਮਾਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਕਾਂਗਰਸ ਨੇ ਆਪਣੇ ਆਗੂ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦਿਨ ਦਿਹਾੜੇ ਹੋਏ ਕਤਲ ਤੋਂ ਬਾਅਦ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।
ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਰਣਦੀਪ ਸੁਰਜੇਵਾਲਾ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਨਾਲ-ਨਾਲ ਪੰਜਾਬ ਕਾਂਗਰਸ ਦੇ ਸਾਰੇ ਨੇਤਾਵਾਂ ਨੇ ਮੂਸੇਵਾਲਾ ਦੇ ਕਤਲ ਲਈ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਦੀ ਮੰਗ ਕੀਤੀ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਮੂਸੇਵਾਲਾ ਦੇ ਕਤਲ ਦੀ ਸੀਬੀਆਈ, ਐਨਆਈਏ ਜਾਂ ਕਿਸੇ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਵੜਿੰਗ ਨੇ ਕਿਹਾ ਕਿ ਪਾਰਟੀ ਇਸ ਮੁੱਦੇ ‘ਤੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰੇਗੀ। ਸੂਬੇ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਮੰਗ ਵੀ ਕੀਤੀ ਜਾਵੇਗੀ।
ਦੂਜੇ ਪਾਸੇ ਵੜਿੰਗ ਤੋਂ ਇਲਾਵਾ ਹੋਰ ਕਾਂਗਰਸੀਆਂ ਨੇ ਵੀ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ‘ਆਪ’ ਸਰਕਾਰ ਵੱਲੋਂ ਵੀਆਈਪੀ ਕਲਚਰ ਖ਼ਤਮ ਕਰਨ ਦੇ ਨਾਂ ‘ਤੇ ਸੁਰੱਖਿਆ ਘਟਾਉਣ ਦੇ ਫ਼ੈਸਲੇ ਦਾ ਮੁੱਦਾ ਉਠਾਇਆ ਹੈ।
ਵੜਿੰਗ ਨੇ ਦੱਸਿਆ ਕਿ ਉਨ੍ਹਾਂ ਦੀ ਸਿੱਧੂ ਮੂਸੇਵਾਲਾ ਦੇ ਪਿਤਾ ਨਾਲ ਐਤਵਾਰ ਸਵੇਰੇ ਹੀ ਗੱਲ ਹੋਈ ਸੀ। ਇਸ ਗੱਲਬਾਤ ‘ਚ ਮੂਸੇਵਾਲਾ ਦੇ ਪਿਤਾ ਨੇ ਆਪਣੇ ਪੁੱਤਰ ਦੀ ਸੁਰੱਖਿਆ ਘੱਟ ਕਰਨ ‘ਤੇ ਚਿੰਤਾ ਪ੍ਰਗਟਾਈ ਸੀ। ਪੰਜਾਬ ਸਰਕਾਰ ਵੱਲੋਂ ਸੁਰੱਖਿਆ ਘਟਾਏ ਜਾਣ ਤੋਂ ਬਾਅਦ ਪੰਜਾਬੀ ਗਾਇਕ ਨਾਲ ਰਹਿ ਗਏ ਦੋ ਗੰਨਮੈਨਾਂ ਨੇ ਅਰਾਮ ਕਰਨ ਦੇ ਨਾਂ ’ਤੇ ਐਤਵਾਰ ਸ਼ਾਮ ਨੂੰ ਸਿੱਧੂ ਮੂਸੇਵਾਲਾ ਦੇ ਨਾਲ ਪਿੰਡ ਜਵਾਹਰਕੇ ਜਾਣ ਤੋਂ ਛੁੱਟੀ ਮੰਗੀ ਸੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਅਜਿਹੇ ‘ਚ ਸਿੱਧੂ ਮੂਸੇਵਾਲਾ ਨੂੰ ਬਿਨਾਂ ਗੰਨਮੈਨ ਦੇ ਉੱਥੇ ਜਾਣਾ ਪਿਆ। ਸਿੱਧੂ ਮੂਸੇਵਾਲਾ ਦੇ ਕਤਲ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਨੇ ਮੂਸੇਵਾਲਾ ਪਿੰਡ ਦਾ ਨਾਂਅ ਪੂਰੀ ਦੁਨੀਆ ‘ਚ ਰੌਸ਼ਨ ਕਰਨ ਵਾਲੀ ਸ਼ਖ਼ਸੀਅਤ ਨੂੰ ਗੁਆ ਦਿੱਤਾ ਹੈ |