ਪੰਜਾਬ ‘ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੀਆਂ ਤਿਆਰੀਆਂ ਕਾਂਗਰਸ ਨੇ ਪੂਰੀਆਂ ਕਰ ਲਈਆਂ ਹਨ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਹਨ। ਦੂਜੇ ਪਾਸੇ 12 ਜਨਵਰੀ ਨੂੰ ਰਾਹੁਲ ਗਾਂਧੀ ਦੀ ਯਾਤਰਾ ਲੁਧਿਆਣਾ ਵਿੱਚ ਦਾਖ਼ਲ ਹੋਵੇਗੀ। ਇਸ ਤੋਂ ਪਹਿਲਾਂ ਜ਼ਿਲ੍ਹਾ ਕਾਂਗਰਸ ਨੇ ਆਪਣੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।
ਪੰਜਾਬ ‘ਚ ਯਾਤਰਾ ਦੀ ਸੁਰੱਖਿਆ ‘ਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਵਰਕਰ ਹੀ ਰਾਹੁਲ ਗਾਂਧੀ ਦੀ ਸੁਰੱਖਿਆ ਕਵਚ ਹਨ। ਉਹ ਰਾਹੁਲ ਗਾਂਧੀ ਨੂੰ ਕਿਸੇ ਵੀ ਹਾਲਤ ਵਿੱਚ ਆਂਚ ਤੱਕ ਨਹੀਂ ਆਉਣ ਦੇਣਗੇ। ਬਾਕੀ ਉਹ ਅਤੇ ਪੰਜਾਬ ਕਾਂਗਰਸ ਪ੍ਰਧਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਹਨ ਅਤੇ ਉਨ੍ਹਾਂ ਨੇ ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਪੂਰੀ ਸੁਰੱਖਿਆ ਦਾ ਭਰੋਸਾ ਦਿੱਤਾ ਹੈ। ਬਾਕੀ ਸ਼ਹਿਰਾਂ ਵਿੱਚ ਵੀ ਹਰ ਕੋਈ ਭਾਰਤ ਜੋੜੋ ਯਾਤਰਾ ਦੇ ਸਵਾਗਤ ਲਈ ਤਿਆਰ ਹੈ।
ਸੰਸਦ ਮੈਂਬਰ ਬਿੱਟੂ ਨੇ ਦੱਸਿਆ ਕਿ ਭਾਰਤ ਜੋੜੋ ਯਾਤਰਾ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ। ਭਾਰਤ ਨੂੰ ਜੋੜਨ ਵਾਲਾ ਇਤਿਹਾਸਕ ਮਾਰਚ 12 ਜਨਵਰੀ ਨੂੰ ਸ਼ਹਿਰ ਵਿੱਚ ਦਾਖਲ ਹੋਵੇਗਾ। ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੂਰੇ ਦੇਸ਼ ਨੂੰ ਜੋੜਨ ਲਈ ਇਹ ਯਾਤਰਾ ਕੱਢੀ ਜਾ ਰਹੀ ਹੈ। ਸੰਸਦ ਮੈਂਬਰ ਨੇ ਭਾਜਪਾ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਦੋ ਕਰੋੜ ਨੌਕਰੀਆਂ ਦਾ ਦਾਅਵਾ ਕੀਤਾ ਗਿਆ ਸੀ, 15 ਲੱਖ ਦਾ ਵਾਅਦਾ ਕੀਤਾ ਗਿਆ ਸੀ। ਪਰ ਸਭ ਕੁਝ ਹਵਾ ਵਿੱਚ ਹੀ ਰਿਹਾ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਵੱਡੀ ਕਾਰਵਾਈ, ਟਰਾਂਸਪੋਰਟਰਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ‘ਚ RTA ਧਾਲੀਵਾਲ ਗ੍ਰਿਫ਼ਤਾਰ
ਯਾਤਰਾ ਤੋਂ ਇਹ ਪੱਕਾ ਹੈ ਕਿ 2024 ਵਿੱਚ ਦੇਸ਼ ਦੀ ਜਨਤਾ ਭਾਜਪਾ ਨੂੰ ਚੱਲਦਾ ਕਰੇਗੀ। ਰਾਹੁਲ ਗਾਂਧੀ ਦੇ ਅਕਸ ਨੂੰ ਖਰਾਬ ਕਰਨ ਲਈ ਕਰੋੜਾਂ ਰੁਪਏ ਖਰਚ ਕੀਤੇ ਗਏ ਪਰ ਦੇਸ਼ ਦੇ ਲੋਕ ਰਾਹੁਲ ਗਾਂਧੀ ਨੂੰ ਪਿਆਰ ਕਰਦੇ ਹਨ। ਗੁਰਪਤਵੰਤ ਪੰਨੂ ਵੱਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ‘ਤੇ ਸੰਸਦ ਮੈਂਬਰ ਬਿੱਟੂ ਨੇ ਕਿਹਾ ਕਿ ਜੇਕਰ ਉਹ ਇੱਥੇ ਆ ਕੇ ਵਿਰੋਧ ਕਰੇਤਾਂ ਉਸ ਦੀਆਂ ਲੱਤਾਂ ਤੋੜ ਦਿਆਂਗੇ। ਰਾਹੁਲ ਗਾਂਧੀ ਦੇਸ਼ ਨੂੰ ਇਕਜੁੱਟ ਕਰਨ ਲਈ ਨਿਕਲੇ ਹਨ ਅਤੇ ਜਨਵਰੀ ਦੇ ਅਖੀਰ ਤੱਕ ਸ਼੍ਰੀਨਗਰ ਦੇ ਲਾਲ ਚੌਕ ‘ਤੇ ਤਿਰੰਗਾ ਲਹਿਰਾਇਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: