ਅਕਾਲੀ ਦਲ ਤੋਂ ਬਾਅਦ ਅੱਜ ਪੰਜਾਬ ਦੇ ਕਾਂਗਰਸੀ ਵੀ ਅੱਜ ਚੰਡੀਗੜ੍ਹ ਵਿੱਚ ਰਾਜਪਾਲ ਬੀਐਲ ਪੁਰੋਹਿਤ ਨੂੰ ਮਿਲੇ ਅਤੇ ਪੰਜਾਬ ਦੀ ਆਬਕਾਰੀ ਨੀਤੀ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸਰਹੱਦੀ ਖੇਤਰ ਵਿੱਚ ਮਾਈਨਿੰਗ ਦੀ ਜਾਂਚ ਕੌਮੀ ਜਾਂਚ ਏਜੰਸੀ (ਐਨਆਈਏ) ਤੋਂ ਕਰਵਾਏ ਜਾਣ ਦੀ ਵੀ ਮੰਗ ਰਖੀ। ਬਾਜਵਾ ਨੇ ਦਾਅਵਾ ਕੀਤਾ ਕਿ ਰਾਜਪਾਲ ਨੇ ਇਸ ਦੀ ਸਟੱਡੀ ਕਰਵਾਉਣ ਦਾ ਭਰੋਸਾ ਦਿੱਤਾ ਹੈ।
ਰਾਜਪਾਲ ਨੂੰ ਦਿੱਤੇ ਮੰਗ ਪੱਤਰ ਵਿੱਚ ਕਾਂਗਰਸੀ ਆਗੂਆਂ ਨੇ ਕਿਹਾ ਪੰਜਾਬ ਦੀ ਆਬਕਾਰੀ ਨੀਤੀ ਨੀਤੀ ਕੁਝ ਚੋਣਵੇਂ ਠੇਕੇਦਾਰਾਂ ਦੇ ਅਨੁਕੂਲ ਬਣਾਈ ਗਈ ਹੈ ਜੋ ਪਾਵਰ ਵਿੱਚ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਲਾਗੂ ਕੀਤੀ ਗਈ ਪੰਜਾਬ ਸ਼ਰਾਬ ਨੀਤੀ ਦਿੱਲੀ ਦੀ ਸ਼ਰਾਬ ਨੀਤੀ ਦੀ ਨਕਲ ਹੈ, ਜਿੱਥੇ ਕੁਝ ਚੋਣਵੇਂ ਲੋਕਾਂ ਨੂੰ ਅਜਾਰੇਦਾਰੀ ਦੇ ਨਾਲ-ਨਾਲ ਵੱਡਾ ਲਾਭ ਦਿੱਤਾ ਗਿਆ ਹੈ।
ਮੈਮੋਰੰਡਮ ਵਿੱਚ ਕਿਹਾ ਗਿਆ ਹੈ ਕਿ ਭਾਵੇਂ ਦਿੱਲੀ ਸਰਕਾਰ ਨੇ ਇਸ ਨੂੰ ਵਾਪਸ ਲੈ ਲਿਆ ਹੈ ਪਰ ਪੰਜਾਬ ਵਿੱਚ ਇਹ ਨੀਤੀ ਅਜੇ ਵੀ ਜਾਰੀ ਹੈ। ਉਨ੍ਹਾਂ ਪੰਜਾਬ ਦੀ ਆਬਕਾਰੀ ਨੀਤੀ ਦੀ ਸੀਬੀਆਈ ਜਾਂਚ ਦੇ ਆਦੇਸ਼ ਦੇਣ ਦੀ ਅਪੀਲ ਕੀਤੀ, ਜਿਸ ਨਾਲ ਬਹੁਤ ਸਾਰੀਆਂ ਗਲਤੀਆਂ ਦਾ ਖੁਲਾਸਾ ਹੋਵੇਗਾ।
ਇਹ ਵੀ ਪੜ੍ਹੋ : 9 ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੀ PM ਮੋਦੀ ਨੂੰ ਚੌਥੀ ਚਿੱਠੀ, ਚੁੱਪ ਵੱਟੀ ਬੈਠੀ ਸਰਕਾਰ
ਗਵਰਨਰ ਨਾਲ ਮੀਟਿੰਗ ਤੋਂ ਬਾਅਦ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬੀ.ਐੱਸ.ਐਫ. ਨੇ ਗੰਭੀਰ ਦੋਸ਼ ਲਾਏ ਕਿ ਸਰਹੱਦੀ ਖੇਤਰ ਵਿੱਚ ਮਾਈਨਿੰਗ ਕਾਰਨ ਟੋਏ ਪੈ ਗਏ ਹਨ। ਬੀ.ਐੱਸ.ਐੱਫ. ਨੇ ਇਹ ਵੀ ਕਿਹਾ ਕਿ ਰਾਤ ਭਰ ਮਸ਼ੀਨਰੀ ਅਤੇ ਲਾਈਟਾਂ ਹੋਣ ਕਾਰਨ ਡਰੋਨ ਦਾ ਪਤਾ ਨਹੀਂ ਲੱਗਦਾ। ਇਸ ਤੋਂ ਬਾਅਦ ਹਾਈਕੋਰਟ ਨੇ ਸਰਹੱਦੀ ਖੇਤਰ ‘ਚ ਮਾਈਨਿੰਗ ‘ਤੇ ਪਾਬੰਦੀ ਲਗਾ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅਸੀਂ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਇਸ ਦੀ ਜਾਂਚ ਕਰਵਾਈ ਜਾਵੇ। ਇਸ ਵਿੱਚ ਕਿਹੜੇ-ਕਿਹੜੇ ਮੰਤਰੀ, ਅਧਿਕਾਰੀ ਅਤੇ ਆਗੂ ਸ਼ਾਮਲ ਹਨ? ਮਾਈਨਿੰਗ ਕਰਨ ਵਾਲੇ ਕੌਣ ਹਨ? ਕੀ ਇਹ ਅੰਤਰਰਾਸ਼ਟਰੀ ਸਮੱਗਲਰ ਦਾ ਗਠਜੋੜ ਹੈ?
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਉਨ੍ਹਾਂ ਰਾਜਪਾਲ ਤੋਂ ਮੰਗ ਕੀਤੀ ਕਿ ਦਿੱਲੀ ਵਾਂਗ ਪੰਜਾਬ ਨੀਤੀ ਦੀ ਵੀ ਆਬਕਾਰੀ ਨੀਤੀ ਦੀ ਸੀ.ਬੀ.ਆਈ. ਨੂੰ ਜਾਂਚ ਕਰਨੀ ਚਾਹੀਦੀ ਹੈ ਯਾਨੀ ਥੋਕ ਵਿਕਰੇਤਾ ਦਾ ਮੁਨਾਫਾ 5 ਫੀਸਦੀ ਤੋਂ ਘਟਾ ਕੇ 10 ਫੀਸਦੀ ਕਰ ਦਿੱਤਾ ਗਿਆ ਹੈ।