ਰਾਹੁਲ ਗਾਂਧੀ ਦੀ ਇਨਫੋਰਸਮੈਂਟ ਡਾਇਰੈਸੋਟੇਟ (ਈਡੀ) ਅੱਗੇ ਪੇਸ਼ੀ ਹੈ। ਈਡੀ ਵੱਲੋਂ ਕਾਂਗਰਸ ਦੇ ਚੋਟੀ ਦੇ ਨੇਤਾਵਾਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੋਟਿਸ ਦੇ ਕੇ ਤਲਬ ਕਰਨ ਵਿਰੁੱਧ ਹਰਿਆਣਾ ਕਾਂਗਰਸ 13 ਜੂਨ ਨੂੰ ਪ੍ਰਦਰਸ਼ਨ ਕਰੇਗੀ। ਚੰਡੀਗੜ੍ਹ ਦੇ ਸੈਕਟਰ 9 ਸਥਿਤ ਸੂਬਾ ਕਾਂਗਰਸ ਹੈੱਡਕੁਆਰਟਰ ਤੋਂ ਸੈਕਟਰ-18 ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ ਤੱਕ ਰੋਸ ਮੁਜ਼ਾਹਰਾ ਕੱਢਿਆ ਜਾਵੇਗਾ ਅਤੇ ਡਾਇਰੈਕਟੋਰੇਟ ਦਾ ਘਿਰਾਓ ਕੀਤਾ ਜਾਵੇਗਾ।
ਹਰਿਆਣਾ ਕਾਂਗਰਸ ਦੇ ਪ੍ਰਧਾਨ ਚੌਧਰੀ ਉਦੈਭਾਨ ਨੇ ਭਾਜਪਾ ‘ਤੇ ਈਡੀ ਅਤੇ ਹੋਰ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਹੈ। ਉਸ ਦਾ ਕਹਿਣਾ ਹੈ ਕਿ ਕਾਂਗਰਸ ਦੇ ਚੋਟੀ ਦੇ ਨੇਤਾਵਾਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਕੇਂਦਰ ਸਰਕਾਰ ਵੱਲੋਂ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਅਤੇ ਹੋਰ ਅਦਾਰਿਆਂ ਰਾਹੀਂ ਗੈਰ-ਕਾਨੂੰਨੀ ਢੰਗ ਨਾਲ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਸਰਕਾਰ ਦੇ ਦਬਾਅ ਹੇਠ ਈਡੀ ਨੇ ਰਾਹੁਲ ਗਾਂਧੀ ਨੂੰ ਝੂਠੇ ਕੇਸ ਵਿੱਚ ਫਸਾਉਣ ਤੋਂ ਬਾਅਦ 13 ਜੂਨ ਨੂੰ ਤਲਬ ਕੀਤਾ ਹੈ। ਪਰ ਦੇਸ਼ ਅਤੇ ਸੂਬੇ ਦੇ ਕਾਂਗਰਸੀ ਇਨ੍ਹਾਂ ਗਿੱਦੜ ਭਬਕੀਆਂ ਤੋਂ ਡਰਨ ਵਾਲੇ ਨਹੀਂ ਹਨ। ਉਦੈਭਾਨ ਨੇ ਕਿਹਾ ਕਿ ਦੇਸ਼ ਦੇ ਲੋਕਤੰਤਰ ਦਾ ਘਾਣ ਕਰਨ ਵਾਲੀ ਭਾਜਪਾ ਸਰਕਾਰ ਦਾ ਸਾਰੇ ਕਾਂਗਰਸੀ ਮਜ਼ਬੂਤੀ ਨਾਲ ਮੁਕਾਬਲਾ ਕਰਨਗੇ। ਉਹ ਨਾ ਡਰਣਗੇ ਅਤੇ ਨਾ ਹੀ ਝੁਕਣਗੇ।
ਚੰਡੀਗੜ੍ਹ ਕਾਂਗਰਸ ਵੀ ਸੋਮਵਾਰ ਨੂੰ ਸੈਕਟਰ-18 ਸਥਿਤ ਈਡੀ ਦਫ਼ਤਰ ਦੇ ਬਾਹਰ ਸ਼ਾਂਤਮਈ ਧਰਨਾ ਦੇਵੇਗੀ। ਕਾਂਗਰਸ ਦੇ ਸੂਬਾ ਬੁਲਾਰੇ ਰਾਜੀਵ ਸ਼ਰਮਾ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ 13 ਜੂਨ ਨੂੰ ਈਡੀ ਦਫ਼ਤਰ ਆਉਣ ਲਈ ਨਾਜਾਇਜ਼ ਸੰਮਨ ਜਾਰੀ ਕੀਤਾ ਗਿਆ ਹੈ। ਇਹ ਧਰਨਾ ਸਵੇਰੇ ਸ਼ੁਰੂ ਹੋਵੇਗਾ ਅਤੇ ਰਾਹੁਲ ਗਾਂਧੀ ਦੇ ਈਡੀ ਦਫ਼ਤਰ ਦੇ ਅੰਦਰ ਹੋਣ ਤੱਕ ਜਾਰੀ ਰਹੇਗਾ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਇਸ ਸਬੰਧੀ ਐਤਵਾਰ ਨੂੰ ਕਾਂਗਰਸ ਭਵਨ ਵਿਖੇ ਕਾਂਗਰਸੀ ਆਗੂਆਂ ਤੇ ਪ੍ਰਮੁੱਖ ਵਰਕਰਾਂ ਦੀ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਪਵਨ ਸ਼ਰਮਾ ਨੇ ਕੀਤੀ। ਇਸ ਮੀਟਿੰਗ ਵਿੱਚ ਸੂਬਾ ਕਾਂਗਰਸ ਕਮੇਟੀ, ਤਿੰਨ ਜ਼ਿਲ੍ਹਾ ਕਾਂਗਰਸ ਕਮੇਟੀਆਂ, ਮਹਿਲਾ ਕਾਂਗਰਸ, ਸੇਵਾ ਦਲ, ਯੂਥ ਕਾਂਗਰਸ ਅਤੇ ਪਾਰਟੀ ਸੈੱਲ ਦੇ ਅਹੁਦੇਦਾਰ ਹਾਜ਼ਰ ਸਨ।