ਪੰਜਾਬ ‘ਚ ਬੇਅਦਬੀ ਦੇ ਮਾਮਲਿਆਂ ‘ਤੇ ਸੁਨੀਲ ਜਾਖੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੈਨੂੰ ਲੱਗਦੈ ਕਿ ਸਰਹੱਦ ਪਾਰ ਤੋਂ ਪੰਜਾਬ ਵਿਚ ਗੜਬੜੀ ਦੀ ਸਾਜ਼ਿਸ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੇ ਸਿਆਸੀ ਮਤਭੇਦ ਹੋ ਸਕਦੇ ਹਨ ਪਰ ਕਿਸੇ ਵੀ ਪਾਰਟੀ ਦੀ ਅਜਿਹੀ ਘਟੀਆ ਮਾਨਸਿਕਤਾ ਨਹੀਂ ਹੋ ਸਕਦੀ।
ਜਾਖੜ ਨੇ ਕਿਹਾ ਕਿ ਮੈਂ ਇਨ੍ਹਾਂ ਘਟਨਾਵਾਂ ਦੀ ਨਿੰਦਾ ਕਰਦਾ ਹਾਂ। ਮੇਰੀ ਅਪੀਲ ਹੈ ਕਿ ਅਜਿਹੇ ਸਮੇਂ ਸਾਨੂੰ ਸ਼ਾਂਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਅਜਿਹੀਆਂ ਘਟਨਾਵਾਂ ਦੁਬਾਰਾ ਨਹੀਂ ਹੋਣਗੀਆਂ ਪਰ ਅਜਿਹੀਆਂ ਕੋਸ਼ਿਸ਼ਾਂ ਜ਼ਰੂਰ ਹੋ ਸਕਦੀਆਂ ਹਨ। ਦੋਸ਼ੀ ਦੇ ਫੜੇ ਜਾਣ ‘ਤੇ ਉਸ ਨੂੰ ਸਜ਼ਾ ਦੇਣ ਦੀ ਬਜਾਏ ਉਨ੍ਹਾਂ ਨੂੰ ਜਾਂਚ ਲਈ ਸੌਂਪਣਾ ਚਾਹੀਦਾ ਹੈ।ਇਸ ਨਾਲ ਹੀ ਅਸੀਂ ਇਸ ਦੀ ਜੜ੍ਹ ਤੱਕ ਪਹੁੰਚ ਸਕਾਂਗੇ ਤੇ ਪ੍ਰਭਾਵੀ ਐਕਸ਼ਨ ਲਿਆ ਜਾ ਸਕੇਗਾ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਪੰਜਾਬ ਵਿਚ ਕੁਝ ਮਹੀਨਿਆਂ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਬੇਅਦਬੀ ਕਾਰਨ ਪੰਜਾਬ ਵਿਚ ਮਾਹੌਲ ਖਰਾਬ ਹੋ ਰਿਹਾ ਹੈ। ਇਸ ਲਈ ਇਹ ਸ਼ੰਕਾ ਪ੍ਰਗਟਾਈ ਜਾ ਰਹੀ ਹੈ ਕਿ ਚੋਣ ਸਮੇਂ ਗੜਬੜੀ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਕੇਂਦਰੀ ਖੁਫੀਆ ਏਜੰਸੀਆਂ ਨੇ ਇਸ ਬਾਰੇ ਪੰਜਾਬ ਸਰਕਾਰ ਨੂੰ ਅਲਰਟ ਵੀ ਭੇਜਿਆ ਹੈ। ਧਾਰਮਿਕ ਸਥਾਨਾਂ ਦੀ ਆੜ ਵਿਚ ਫਿਰਕੂ ਭਾਈਚਾਰੇ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਪੰਜਾਬ ਦੇ ਗੁਰਦੁਆਰਿਆਂ ਸਣੇ ਸਾਰੇ ਧਾਰਮਿਕ ਥਾਵਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ।
ਗੌਰਤਲਬ ਹੈ ਕਿ ਸੁਨੀਲ ਜਾਖੜ ਪੰਜਾਬ ਕਾਂਗਰਸ ਦੇ ਦਿੱਗਜ਼ ਹਿੰਦੂ ਚਿਹਰੇ ਹਨ। ਕੈਪਟਨ ਦੇ ਮੁੱਖ ਮੰਤਰੀ ਰਹਿੰਦਿਆਂ ਉਹੀ ਕਾਂਗਰਸ ਦੇ ਪੰਜਾਬ ਪ੍ਰਧਾਨ ਸਨ। ਇਸ ਤੋਂ ਬਾਅਦ ਕਾਂਗਰਸ ਹਾਈਕਮਾਨ ਨੇ ਉਨ੍ਹਾਂ ਨੂੰ ਹਟਾ ਕੇ ਨਵਜੋਤ ਸਿੱਧੂ ਨੂੰ ਪੰਜਾਬ ਪ੍ਰਧਾਨ ਲਗਾ ਦਿੱਤਾ ਸੀ, ਜਿਸ ਕਾਰਨ ਉਹ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ। ਕਾਂਗਰਸ ਨੇ ਹੁਣੇ ਜਿਹੇ ਉਨ੍ਹਾਂ ਨੂੰ ਪੰਜਾਬ ਵਿਚ ਹੋਣ ਵਾਲੇ ਵਿਧਾਨ ਸਭਾ ਚੋਣਾਂ ਲਈ ਚੋਣ ਕੈਂਪੇਨ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ।