ਲੁਧਿਆਣਾ : ਪੁਲਿਸ ਵਿਭਾਗ ਵਿਚ ਲਗਾਤਾਰ ਖੁਦਖੁਸ਼ੀ ਦੇ ਮਾਮਲੇ ਵੱਧਦੇ ਜਾ ਰਹੇ ਹਨ। ਅਜਿਹਾ ਹੀ ਇਕ ਹੋਰ ਮਾਮਲਾ ਥਾਣਾ ਦੁੱਗਰੀ ਤੋਂ ਸਾਹਮਣੇ ਆਇਆ ਹੈ ਪੰਜਾਬ ਪੁਲਿਸ ਦੇ ਇੱਕ ਸਿਪਾਹੀ ਨੇ ਸੋਮਵਾਰ ਨੂੰ ਥਾਣਾ ਦੁੱਗਰੀ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਮ੍ਰਿਤਕ ਦੀ ਪਛਾਣ 40 ਸਾਲਾ ਬਲਜਿੰਦਰ ਸਿੰਘ ਵਾਸੀ ਸਮਰਾਲਾ ਵਜੋਂ ਕੀਤੀ ਗਈ ਹੈ। ਥਾਣਾ ਦੁੱਗਰੀ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਬਲਜਿੰਦਰ ਸਿੰਘ ਮਾਤਾ-ਪਿਤਾ ਦੀ ਮੌਤ ਤੋਂ ਬਾਅਦ ਲਗਾਤਾਰ ਮਾਨਸਿਕ ਤਣਾਅ ‘ਚ ਸੀ। ਬਲਜਿੰਦਰ ਸੋਮਵਾਰ ਦੁਪਹਿਰ ਨੂੰ ਰੈਸਟ ਰੂਮ ‘ਚ ਗਿਆ ਅਤੇ ਉਥੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਪਰਿਵਾਰ ਦੇ ਬਿਆਨ ਦਰਜ ਕਰ ਰਹੀ ਹੈ। ਇਸਦੇ ਨਾਲ ਹੀ ਉਨ੍ਹਾਂ ਦੇ ਸਾਥੀ ਕਰਮਚਾਰੀਆਂ ਤੋਂ ਵੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਪੰਜਾਬ ਪੁਲਿਸ ਵਿਭਾਗ ਵਿੱਚ ਲਗਾਤਾਰ ਹੋ ਰਹੀਆਂ ਖੁਦਕੁਸ਼ੀਆਂ ਕਾਰਨ ਕਾਰਜਪ੍ਰਣਾਲੀ ਸ਼ੱਕ ਦੇ ਘੇਰੇ ਵਿੱਚ ਆ ਗਈ ਹੈ।