ਕੋਰੋਨਾ ਕੇਸਾਂ ਦੀ ਵਧਦੀ ਰਫਤਾਰ ਨੂੰ ਕੰਟਰੋਲ ਕਰਨ ਲਈ ਅੱਜ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (DDMA) ਨੇ ਬੈਠਕ ਕੀਤੀ। ਇਸ ਦੌਰਾਨ ਕੋਰੋਨਾ ਮਹਾਮਾਰੀ ਨੂੰ ਰੋਕਣ ਲਈ ਕਈ ਤਰ੍ਹਾਂ ਦੇ ਸੁਝਾਵਾਂ ‘ਤੇ ਚਰਚਾ ਹੋਈ। ਹੁਣ ਨਵੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਬਾਰ ਤੇ ਰੈਸਟੋਰੈਂਟ ਵੀ ਬੰਦ ਕਰਨ ਦਾ ਹੁਕਮ ਦਿੱਤਾ ਗਿਆ ਹੈ।
ਬੈਠਕ ਵਿਚ ਰੈਸਟੋਰੈਂਟ ਤੇ ਬਾਰ ਨੂੰ ਬੰਦ ਕਰਨ ਤੇ ਕੇਵਲ ‘ਟੇਕ ਅਵੇਅ’ ਸਹੂਲਤ ਦੀ ਇਜਾਜ਼ਤ ਦੇਣ ਦਾ ਫੈਸਲਾ ਲਿਆ ਗਿਆ ਹੈ। ਹਰ ਜ਼ੋਨ ਵਿਚ ਰੋਜ਼ਾਨਾ ਸਿਰਫ ਇੱਕ ਹਫਤਾਵਾਰੀ ਬਾਜ਼ਾਰ ਦੇ ਸੰਚਾਲਨ ਦੀ ਇਜਾਜ਼ਤ ਦੇਣ ਦਾ ਫੈਸਲਾ ਲਿਆ ਗਿਆ ਹੈ। ਦਿੱਲੀ ਸਿਹਤ ਵਿਭਾਗ ਨੇ ਹਸਪਤਾਲਾਂ ਵਿਚ ਹੋਰ ਕਰਮਚਾਰੀਆਂ ਦੀ ਵਿਵਸਥਾ ਕਰਨ ਤੇ 15-18 ਸਾਲ ਦੇ ਉਮਰ ਵਰਗ ਦੇ ਬੱਚਿਆਂ ਲਈ ਟੀਕਾਕਰਨ ਨੂੰ ਵਧਾਉਣ ਦੀ ਸਲਾਹ ਦਿੱਤੀ ਹੈ।
ਉਪ ਰਾਜਪਾਲ ਅਨਿਲ ਬੈਜਲ ਦੀ ਪ੍ਰਧਾਨਗੀ ਵਿਚ DDMA ਦੀ ਇੱਕ ਬੈਠਕ ਵਿਚ ਇਸ ਗੱਲ ‘ਤੇ ਚਰਚਾ ਕੀਤੀ ਗਈ ਕਿ ਮੌਜੂਦਾ ਪਾਬੰਦੀਆਂ ਨੂੰ ਕਿਵੇਂ ਸਖਤੀ ਨਾਲ ਲਾਗੂ ਕੀਤਾ ਜਾਵੇ ਤਾਂਕਿ ਕੋਰੋਨਾ ਵਾਇਰਸ ਤੇ ਇਸ ਦੇ ਨਵੇਂ ਸਰੂਪ ਓਮੀਕ੍ਰੋਨ ਦੇ ਫੈਲਣ ਨੂੰ ਕੰਟਰੋਲ ਕੀਤਾ ਜਾ ਸਕੇ। ਬੈਠਕ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਸਨ। ਬੈਠਕ ਵਿਚ ਇਸ ਗੱਲ ਉਤੇ ਚਰਚਾ ਹੋਈ ਕਿ ਦਿੱਲੀ ਵਿਚ ਲਗਾਈਆਂ ਗਈਆਂ ਪਾਬੰਦੀਆਂ ਨੂੰ NCR ਵਿਚ ਵੀ ਲਾਗੂ ਕਰਨਾ ਚਾਹੀਦਾ ਹੈ। ਹਾਲਾਂਕਿ ਕੇਜਰੀਵਾਲ ਸਰਕਾਰ ਨੇ ਦਿੱਲੀ ਮੈਟਰੋ ਵਿਚ 50 ਫੀਸਦੀ ਕਰਨ ਦੇ ਪੱਖ ਵਿਚ ਨਹੀਂ ਹਨ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 22751 ਕੇਸ ਸਾਹਮਣੇ ਆਏ ਹਨ। ਦਿੱਲੀ ਲਈ ਬਹੁਤ ਚਿੰਤਾ ਦੀ ਗੱਲ ਇਹ ਵੀ ਹੈ ਕਿ ਕੋਰੋਨਾ ਦੀ ਇਸ ਤੀਜੀ ਲਹਿਰ ਵਿਚ ਵੱਡੀ ਗਿਣਤੀ ਵਿਚ ਡਾਕਟਰ ਵੀ ਸੰਕਰਮਿਤ ਹੋ ਰਹੇ ਹਨ। ਦਿੱਲੀ ਵਿਚ ਹੁਣ ਤੱਕ 614 ਤੋਂ ਵੱਧ ਡਾਕਟਰ ਸੰਕਰਮਿਤ ਹੋ ਚੁੱਕੇ ਹਨ। ਦਿੱਲੀ ਏਮਸ ਵਿਚ ਹੁਣ ਤੱਕ 300 ਹੈਜ਼ੀਡੈਂਟ ਡਾਕਟਰ ਕੋਰੋਨਾ ਤੋਂ ਸੰਕਰਮਿਤ ਹੋਏ ਹਨ। ਨਾਲ ਹੀ ਸਫਦਰਜੰਗ ਵਿਚ 165 ਮੈਡੀਕਲ ਸਟਾਫ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।