ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਲੋਕਾਂ ’ਤੇ ਕਹਿਰ ਬਣ ਕੇ ਵਰ੍ਹਿਆ ਹੈ। ਜਲੰਧਰ ਵਿੱਚ ਇਸ ਮਹਾਮਾਰੀ ਕਰਕੇ ਇੱਕ ਪਰਿਵਾਰ ਨੇ ਆਪਣੇ ਚਾਰ ਜੀਅ ਗੁਆ ਲਏ। ਜਿਥੇ ਘਰ ਦੇ ਮੈਂਬਰਾਂ ਦੀਆਂ ਜਾਨਾਂ ਜਾਨ ਕਰਕੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ, ਜਿਸ ਵਿੱਚ ਘਰ ਦੇ ਕਮਾਊ ਜੀਆਂ ਦੀ ਮੌਤ ਹੋ ਗਈ। ਇਸ ਸਮੇਂ ਪਰਿਵਾਰ ਨੂੰ ਘਰ ਦਾ ਗੁਜ਼ਾਰਾ ਚਲਾਉਣਾ ਵੀ ਔਖਾ ਹੋ ਗਿਆ ਹੈ।
ਦੱਸਣਯੋਗ ਹੈ ਕਿ ਜਲੰਧਰ ਦੇ ਮਾਡਲ ਟਾਊਨ ਇਲਾਕੇ ਵਿੱਚ ਰਹਿਣ ਵਾਲੇ ਇਸ ਪਰਿਵਾਰ ਦੇ ਚਾਰ ਮੈਂਬਰ 15 ਦਿਨਾਂ ਦੇ ਅੰਦਰ-ਅੰਦਰ ਇਸ ਮਹਾਮਾਰੀ ਕਰਕੇ ਮੌਤ ਦੇ ਮੂੰਹ ਵਿੱਚ ਚਲੇ ਗਏ। ਇਸ ਸਮੇਂ ਪਰਿਵਾਰ ਵਿੱਚ ਕੋਈ ਕਮਾਉਣ ਵਾਲਾ ਨਹੀਂ ਹੈ, ਜਿਸ ਕਰਕੇ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਚਲਾਉਣਾ ਵੀ ਔਖਾ ਹੋ ਗਿਆ ਹੈ।
ਪਰਿਵਾਰਕ ਮੈਂਬਰ ਮਹਿਕ ਨੇ ਦੱਸਿਆ ਕਿ 15 ਦਿਨ ਪਹਿਲਾਂ ਉਸਦੀ ਦਾਦੀ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ ਸੀ, ਜਿਸ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਉਥੇ ਉਸ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ। ਦੇਰ ਰਾਤ ਉਸ ਦੇ ਫੇਫੜਿਆਂ ਦੀ ਸਮੱਸਿਆ ਕਾਰਨ ਮੌਤ ਹੋ ਗਈ। ਫਿਰ ਅਗਲੇ ਹੀ ਦਿਨ ਉਸ ਦੇ ਦਾਦਾ ਜੀ ਦੀ ਵੀ ਕਰੋਨਾ ਕਰਕੇ ਮੌਤ ਹੋ ਗਈ।
ਜਦੋਂ ਉਸ ਦੇ ਪਿਤਾ ਅੰਤਿਮ ਸੰਸਕਾਰ ਕਰ ਕੇ ਘਰ ਪਰਤੇ ਤਾਂ ਉਸਦੇ ਪਿਤਾ ਨੂੰ ਅਗਲੇ ਦਿਨ ਸਾਹ ਲੈਣ ਵਿੱਚ ਮੁਸ਼ਕਲ ਆਉਣ ਲੱਗੀ ਅਤੇ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿਸ ਤੋਂ ਬਾਅਦ ਉਸਦੇ ਸਾਰੇ ਪਰਿਵਾਰਕ ਮੈਂਬਰਾਂ ਦਾ ਵੀ ਕੋਰੋਨਾ ਟੈਸਟ ਲਿਆ ਗਿਆ।
ਇਹ ਵੀ ਪੜ੍ਹੋ : ਲੁਧਿਆਣਾ ਦਾ ਇਹ ਹਸਪਤਾਲ ਨਿੱਜੀ ਹਸਪਤਾਲਾਂ ਲਈ ਬਣਿਆ ਮਿਸਾਲ- ਪਿਓ-ਪੁੱਤਰ ਤੇ ਧੀ ਕਰ ਰਹੇ ਕੋਵਿਡ ਮਰੀਜ਼ਾਂ ਦਾ ਮੁਫਤ ਇਲਾਜ
ਉਸਦੇ ਚਾਚੇ ਦੇ ਮੁੰਡੇ ਨੂੰ ਛੱਡ ਕੇ ਸਾਰਿਆਂ ਸਾਰਿਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ। ਉਸ ਦੇ ਪਿਤਾ ਅਤੇ ਚਾਚਾ ਦੋਵੇਂ ਕੋਰੋਨਾ ਦੇ ਲੈਵਲ-3 ਮਰੀਜ਼ ਸਨ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਬਦਕਿਸਮਤੀ ਨਾਲ ਉਨ੍ਹਾਂ ਦੋਹਾਂ ਦੀ ਵੀ ਜਾਨ ਚਲੀ ਗਈ। ਉਨ੍ਹਾਂ ਦ ਇਲਾਜ ਲਈ ਲੱਖਾਂ ਰੁਪਏ ਖਰਚ ਕੀਤੇ ਗਏ ਪਰ ਉਸ ਦੀ ਜਾਨ ਬਚਾਈ ਨਹੀਂ ਜਾ ਸਕੀ।
ਇਹ ਵੀ ਪੜ੍ਹੋ : ਵੱਡੀ ਖਬਰ : ਪੰਜਾਬ ‘ਚ ਪਹਿਲੀ ਵਾਰ ਹੋਇਆ ਕੋਰੋਨਾ ਪਾਜ਼ੀਟਿਵ ਮ੍ਰਿਤਕ ਦਾ ਪੋਸਟਮਾਰਟਮ
ਮਹਿਕ ਖੁਦ ਵਿਆਹੀ ਹੋਈ ਹੈ, ਜਦਕਿ ਉਸ ਦੇ ਚਾਚੇ ਦਾ 19 ਸਾਲਾ ਮੁੰਡਾ ਅਜੇ ਪੜ੍ਹ ਰਿਹਾ ਸੀ। ਅਜਿਹੀ ਸਥਿਤੀ ਵਿੱਚ ਸਾਰਾ ਬੋਝ ਉਸ ‘ਤੇ ਆ ਗਿਆ। ਪਰਿਵਾਰ ਵਾਲਿਆਂ ਨੇ ਮੰਗ ਕੀਤੀ ਕਿ ਇਸ ਮੁਸ਼ਕਲ ਸਮੇਂ ਦੌਰਾਨ ਉਨ੍ਹਾਂ ਨੂੰ ਵਿੱਤੀ ਮਦਦ ਦਿੱਤੀ ਜਾਵੇ ਤੇ ਪਰਿਵਾਰ ਦੇ ਕਿਸੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।