Corona report of : ਅੰਮ੍ਰਿਤਸਰ : ਵਿਸਾਖੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਜੱਥਾ ਪਾਕਿਸਤਾਨ ਭੇਜਿਆ ਜਾ ਰਿਹਾ ਹੈ। ਯਾਤਰੀਆਂ ਲਈ ਕੋਰੋਨਾ ਟੈਸਟ ਲਾਜ਼ਮੀ ਕੀਤਾ ਗਿਆ ਸੀ। ਇਸੇ ਤਹਿਤ ਸ਼੍ਰੋਮਣੀ ਕਮੇਟੀ ਦਫਤਰ ਵੱਲੋਂ ਬੀਤੇ ਦਿਨੀਂ ਦਫਤਰ ‘ਚ ਹੀ ਕੋਰੋਨਾ ਜਾਂਚ ਕੈਂਪ ਲਗਾਇਆ ਗਿਆ ਸੀ। ਕੁੱਲ 235 ਯਾਤਰੂਆਂ ਦੇ ਕੋਰੋਨਾ ਟੈਸਟ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ 99 ਦੀ ਰਿਪੋਰਟ ਆ ਗਈ ਹੈ ਤੇ 5 ਸ਼ਰਧਾਲੂਆਂ ਦੀ ਰਿਪੋਰਟ ਪਾਜੀਟਿਵ ਪਾਈ ਗਈ ਹੈ। ਅੱਜ ਸ਼ਰਧਾਲੂਆਂ ਨੂੰ ਪਾਸਪੋਰਟ ਵੰਡੇ ਜਾਣਗੇ।
ਦੱਸ ਦੇਈਏ ਕਿ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਅਟਾਰੀ ਵਾਹਘਾ ਸੜਕ ਰਸਤੇ ਪਾਕਿਸਤਾਨ ਰਵਾਨਾ ਹੋਵੇਗਾ ਤੇ 22 ਅਪ੍ਰੈਲ ਨੂੰ ਭਾਰਤ ਪਰਤ ਆਵੇਗਾ। ਸਮਝਿਆ ਜਾਂਦਾ ਹੈ ਕਿ ਭਾਰਤ ਸਰਕਾਰ ਤੇ ਪਾਕਿਸਤਾਨੀ ਦੂਤਾਵਾਸ ਵਲੋਂ ਕੋਰੋਨਾ ਨੂੰ ਲੈ ਕੇ ਇਸ ਵਾਰ ਵੀਜ਼ੇ ਘੱਟ ਜਾਰੀ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਵਲੋਂ 793 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 356 ਵੀਜ਼ੇ ਕੱਟ ਕੇ ਕੁੱਲ 437 ਵੀਜ਼ੇ ਜਾਰੀ ਕੀਤੇ ਗਏ ਹਨ।