ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੇ ਤੀਜੇ ਦਿਨ ਦੀ ਕਾਰਵਾਈ ਜਾਰੀ ਹੈ। ਵਿਰੋਧੀ ਧਿਰ ਮੁੱਖ ਮੰਤਰੀ ਮਾਨ ਵਿਚਾਲੇ ਤਿੱਖੀ ਬਹਿਸ ਹੋਈ। CM ਮਾਨ ਵੱਲੋਂ ਵਿਰੋਧੀਆਂ ਨੂੰ ਠੋਕਵਾਂ ਜਵਾਬ ਦਿੱਤਾ ਗਿਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬੇ ਦੇ ਪੈਸੇ ਦੀ ਲੁੱਟ ਵਿਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਵਿਜੀਲੈਂਸ ਦੀ ਕਾਰਵਾਈ ‘ਤੇ ਸਵਾਲ ਚੁੱਕ ਕੇ ‘ਭ੍ਰਿਸ਼ਟਾਂ ਨੂੰ ਬਚਾਉਣ’ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਹੈ ਤੇ ਭ੍ਰਿਸ਼ਟ ਨੇਤਾਵਾਂ ਖਿਲਾਫ ਕਾਰਵਾਈ ਯਕੀਨੀ ਬਣਾਈ ਜਾਵੇਗੀ।
CM ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਤੋਂ ਕੋਈ ਨਹੀਂ ਰੋਕ ਸਕਦਾ ਜਿਨ੍ਹਾਂ ਨੇ ਸੂਬੇ ਨੂੰ ਲੁੱਟਿਆ ਤੇ ਬਰਬਾਦ ਕਰ ਦਿੱਤਾ ਹੈ। ਕਾਂਗਰਸ ਦੇ ਨੇਤਾ ਅਜਿਹੇ ਲੋਕਾਂ ਦੀ ਸਰਪ੍ਰਸਤੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਭ੍ਰਿਸ਼ਟ ਨੇਤਾ ਭਾਵੇਂ ਸੱਤਾ ਪੱਖ ਦੇ ਹੋਣ ਜਾਂ ਵਿਰੋਧੀ ਕਿਸੇ ਵੀ ਕੀਮਤ ‘ਤੇ ਬਖਸ਼ੇ ਨਹੀਂ ਜਾਣਗੇ। ਉਨ੍ਹਾਂ ਨੇ ਕਾਂਗਰਸ ‘ਤੇ ਭ੍ਰਿਸ਼ਟਾਚਾਰ ਵਿਚ ਡੁੱਬੇ ਹੋਣ ਦਾ ਦੋਸ਼ ਲਗਾਉਂਦੇ ਹੋਏ ਕਾਂਗਰਸ ਨੇਤਾਵਾਂ ਨੇ ਜਨਤਾ ਦੇ ਪੈਸੇ ਨੂੰ ਲੁੱਟਣ ਲਈ ਆਪਣੇ ਅਹੁਦੇ ਦਾ ਗਲਤ ਇਸਤੇਮਾਲ ਕੀਤਾ। ਭਗਵੰਤ ਮਾਨ ਨੇ ਸਦਨ ਨੂੰ ਭਰੋਸਾ ਦਿਵਾਇਆ ਕਿ ਭ੍ਰਿਸ਼ਟ ਨੇਤਾਵਾਂ ਖਿਲਾਫ ਸਖਤ ਕਾਰਵਾਈ ਕਰਨ ਤੋਂ ਉਨ੍ਹਾਂ ਨੂੰ ਕੋਈ ਨਹੀਂ ਰੋਕ ਸਕਦਾ।
ਇਹ ਵੀ ਪੜ੍ਹੋ : ਦਰਦਨਾਕ ਹਾਦਸਾ : ਤੇਜ਼ ਰਫਤਾਰ ਕਾਰ ਨੇ 10 ਲੋਕਾਂ ਨੂੰ ਕੁਚਲਿਆ, 5 ਦੀ ਮੌਕੇ ‘ਤੇ ਹੋਈ ਮੌਤ
ਮੁੱਖ ਮੰਤਰੀ ਨੇ ਬਾਜਵਾ ਨੂੰ ਯਾਦ ਦਿਵਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਇਕ ਸਾਬਕਾ ਮੁੱਖ ਮੰਤਰੀ ਨੇ ਕਾਂਗਰਸ ਹਾਈਕਮਾਨ ਨੂੰ ਆਪਣੇ ਕਾਰਜਕਾਲ ਦੌਰਾਨ ਭ੍ਰਿਸ਼ਟ ਮੰਤਰੀਆਂ ਤੇ ਵਿਧਾਇਕਾਂ ਦੀ ਸੂਚੀ ਸੌਂਪੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਚੁਟਕੀ ਲੈਂਦਿਆ ਕਿਹਾ ਕਿ ਇਨ੍ਹਾਂ ਭ੍ਰਿਸ਼ਟ ਨੇਤਾਵਾਂ ਖਿਲਾਫ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਦੇ ਹਾਈਕਮਾਨ ਨੇ ਪਾਰਟੀ ਲਈ ਸ਼ਰਮਿੰਦਗੀ ਨੂੰ ਟਾਲਣ ਲਈ ਸੂਚੀ ‘ਤੇ ਕਬਜ਼ਾ ਕਰ ਲਿਆ ਜਿਸ ਨੇ ਕਾਂਗਰਸ ਦਾ ਅਸਲੀ ਚਿਹਰਾ ਉਜਾਗਰ ਕਰ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -: