ਗੁਲਾਬੀ ਸੁੰਡੀ ਕਰਕੇ ਖਰਾਬ ਹੋਈ ਨਰਮੇ ਦੀ ਫਸਲ ਕਰਕੇ ਕਰਜ਼ੇ ਦੀ ਮਾਰ ਕਈ ਕਿਸਾਨਾਂ ਨੂੰ ਝੱਲਣੀ ਪੈ ਰਹੀ ਹੈ। ਇਸੇ ਮਾਰ ਹੇਠ ਆਏ ਇੱਕ ਹੋਰ ਨਰਮਾ ਕਿਸਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਇਹ ਮੰਦਭਾਗਾ ਮਾਮਲਾ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਤੋਂ ਸਾਹਮਣੇ ਆਇਆ ਹੈ, ਜਿਥੇ 22 ਸਾਲਾ ਕਿਸਾਨ ਜਸਪ੍ਰੀਤ ਸਿੰਘ ਪੁੱਤਰ ਬਿਕਰਮਜੀਤ ਸਿੰਘ ਨੇ ਚੜ੍ਹੀ ਜਵਾਨੀ ਵਿੱਚ ਘਰ ਵਿੱਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ।
ਵੀਡੀਓ ਲਈ ਕਲਿੱਕ ਕਰੋ -:
Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”
ਜਸਪ੍ਰੀਤ ਸਿੰਘ ਦੀ ਮਾਤਾ ਕਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਕੋਲ ਆਪਣੀ ਇੱਕ ਏਕੜ ਜ਼ਮੀਨ ਹੈ। ਉਨ੍ਹਾਂ ਸੱਤ ਏਕੜ ਜ਼ਮੀਨ ਠੇਕੇ ’ਤੇ ਲੈ ਕੇ ਨਰਮੇ ਦੀ ਫ਼ਸਲ ਬੀਜੀ ਸੀ, ਜੋ ਗੁਲਾਬੀ ਸੁੰਡੀ ਨੇ ਤਬਾਹ ਹੋ ਗਈ। ਉਨ੍ਹਾਂ ਸਿਰ ਆੜ੍ਹਤੀਆਂ ਦਾ 9 ਲੱਖ ਰੁਪਏ ਦਾ ਕਰਜ਼ਾ ਹੈ, ਇਸੇ ਕਰਕੇ ਉਹ ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਚੱਲ ਰਿਹਾ ਸੀ, ਜਿਸ ਦੇ ਚੱਲਦਿਆਂ ਉਸ ਨੇ ਇਹ ਖੌਫਨਾਕ ਕਦਮ ਚੁੱਕ ਲਿਆ।
ਇਹ ਵੀ ਪੜ੍ਹੋ : ਪੈਟਰੋਲ, ਡੀਜ਼ਲ ‘ਤੇ ਰਾਹਤ, ਸਰਕਾਰ ਨੇ ਈਥਨੌਲ ‘ਤੇ GST ਦਰ 18 ਤੋਂ ਘਟਾ ਕੇ 5 ਫੀਸਦੀ ਕੀਤੀ
ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਕਿਸਾਨ ਆਗੂਆਂ ਨੇ ਪੀੜਤ ਪਰਿਵਾਰ ਦਾ ਕਰਜ਼ਾ ਮੁਆਫ਼ ਕਰਨ ਤੇ ਮੁਆਵਜ਼ੇ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ।