ਲੁਧਿਆਣਾ ਵਿਚ ਕਾਂਗਰਸ ਪਾਰਟੀ ਨੂੰ ਝਟਕਾ ਲੱਗਾ ਹੈ। ਵਾਰਡ ਨੰਬਰ 53 ਦੀ ਕੌਂਸਲਰ ਪਿੰਕੀ ਬਾਂਸ ਤੇ ਉਨ੍ਹਾਂ ਦੇ ਪਤੀ ਗੁਰਮੁਖ ਸਿੰਘ ਮਿੱਠੂ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਦਾਮਨ ਥਾਮ ਲਿਆ ਹੈ। ਸਰਕਟ ਹਾਊਸ ਵਿਚ ਬੈਠਕ ਦੌਰਾਨ ਆਪ ਵਿਚ ਸ਼ਾਮਲ ਹੋਏ ਮਿੱਠੂ ਨੇ ਕਿਹਾ ਕਿ ਕਾਂਗਰਸ ਛੱਡਣ ਦੀ ਵਜ੍ਹਾ ਇਹੀ ਹੈ ਕਿ ਜ਼ਮੀਨੀ ਪੱਧਰ ਦੇ ਵਰਕਰ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਕੌਂਸਲਰਾਂ ਨੂੰ ਸੀਨੀਅਰ ਨੇਤਾਵਾਂ ਵੱਲੋਂ ਧਮਕਾਇਆ ਜਾ ਰਿਹਾ ਹੈ।
ਉੁਨ੍ਹਾਂ ਕਿਹਾ ਕਿ ਉਹ ਮੰਨਦੇ ਹਨ ਕਿ ਕਾਂਗਰਸ ਨੇ ਟਿਕਟ ਦੇ ਕੇ ਉੁਨ੍ਹਾਂ ਦੀ ਪਤਨੀ ਪਿੰਕੀ ਬਾਂਸਲ ਨੂੰ ਕੌਂਸਲਰ ਬਣਾਇਆ ਹੈ ਪਰ ਹੁਣ ਕਾਂਗਰਸ ਵਿਚ ਇਹ ਹਾਲਾਤ ਬਣ ਚੁੱਕੇ ਹਨ ਕਿ ਹਲਕਾ ਸੈਂਟਰਲ ਦੇ ਸੀਨੀਅਰ ਨੇਤਾ ਆਏ ਦਿਨ ਕਿਸੇ ਨਾ ਕਿਸੇ ਤਰ੍ਹਾਂ ਤੋਂ ਮਾਨਸਿਕ ਤੌਰ ‘ਤੇ ਧਮਕਾਇਆ ਜਾ ਰਿਹਾ ਸੀ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਚ ਹੀ ਚਾਪਸੂਲ ਤੇ ਪੈਸੇ ਵਾਲੇ ਲੋਕ ਇਨ੍ਹਾਂ ਸੀਨੀਅਰ ਨੇਤਾਵਾਂ ਦੇ ਕੰਨ ਭਰਦੇ ਰਹੇ ਹਨ ਤਾਂ ਕਿ ਪਿੰਕੀ ਬਾਂਸਲ ਜਾਂ ਉਨ੍ਹਾਂ ਨੂੰ ਸਿਆਸਤ ਤੋਂ ਬਾਹਰ ਕੀਤਾ ਜਾ ਸਕੇ। ਮਿੱਠੂ ਬਾਂਸਲ ਨੇ ਕਿਹਾ ਕਿ ਹੁਣ ਜਦੋਂ ਪਾਣੀ ਸਿਰ ਤੋਂ ਉਪਰ ਆ ਗਿਆ ਤਾਂ ਉਨ੍ਹਾਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿਣ ਦਾ ਮਨ ਬਣਾਇਆ।
ਮਿੱਠੂ ਬਾਂਸਲ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿਚ ਆਪ ਦੀ ਸਰਕਾਰ ਬਣੀ ਹੈ ਉਦੋਂ ਤੋਂ ਉਹ ਸਰਕਾਰ ਦਾ ਕੰਮ ਦੇਖ ਰਹੇ ਹਨ। ਸਰਕਾਰ ਵਿਚ ਪੂਰੀ ਪਾਰਦਰਸ਼ਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਪਿਛਲੀਆਂ ਸਰਕਾਰਾਂ ਨੇ ਕਦੇ ਜਨਤਾ ਦੇ ਸਾਹਮਣੇ ਇੰਨੀ ਪਾਰਦਰਸ਼ਤਾ ਨਹੀਂ ਰੱਖੀ ਕਿ ਲੋਕਾਂ ਨੂੰ ਹਰ ਫੈਸਲੇ ਦੀ ਖੁੱਲ੍ਹਕੇ ਜਾਣਕਾਰੀ ਸਰਕਾਰ ਨੇ ਦਿੱਤੀ ਹੋਵੇ। ‘ਆਪ’ ਸਰਕਾਰ ਬਿਨਾਂ ਕਿਸੇ ਦਬਾਅ ਦੇ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ : ਹਰਭਜਨ ਸਿੰਘ ਕਾਂਸਟੇਬਲ ਸੁਸਾਈਡ ਮਾਮਲੇ ‘ਚ ਮਹਿਲਾ ਸਣੇ 7 ਨਾਮਜ਼ਦ, ਮ੍ਰਿਤਕ ਦੀ ਮਾਂ ਦੀ ਸ਼ਿਕਾਇਤ ‘ਤੇ ਹੋਈ ਕਾਰਵਾਈ
ਇਸ ਕਾਰਨ ਉਨ੍ਹਾਂ ਨੇ ਫੈਸਲਾ ਲਿਆ ਕਿ ਉਹ ਆਪ ਵਿਚ ਸ਼ਾਮਲ ਹੋ ਕੇ ਲੋਕਾਂ ਦੀ ਸੇਵਾ ਕਰਨਗੇ। ਮਿੱਠੂ ਨੇ ਕਿਹਾ ਕਿ ਉਹ ਕਾਂਗਰਸ ਵਿਚ ਰਹਿੰਦੇ ਹੋਏ ਬਲਾਕ ਪ੍ਰਧਾਨ ਵੀ ਰਹੇ ਹਨ। ਜ਼ਮੀਨੀ ਪੱਧਰ ‘ਤੇ ਉਨ੍ਹਾਂ ਨੇ ਕੰਮ ਕੀਤਾ ਹੈ। ਉਨ੍ਹਾਂ ਨੂੰ ਪਤਾ ਹੈ ਕਿ ਜ਼ਮੀਨੀ ਵਰਕਰ ਦਾ ਮਾਣ-ਸਨਮਾਨ ਕੀ ਹੁੰਦਾ ਹੈ। ਉਹ ‘ਆਪ’ ਪਾਰਟੀ ਵਿਚ ਇਕ ਵਰਕਰ ਵਜੋਂ ਸ਼ਾਮਲ ਹੋਣ ਆਏ ਹਨ। ਪਾਰਟੀ ਦੇ ਸੀਨੀਅਰ ਨੇਤਾ ਜਿਥੇ ਉਨ੍ਹਾਂ ਦੀ ਡਿਊਟੀ ਲਗਾ ਦੇਣਗੇ, ਉਹ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: