ਕਾਊਂਟਰ ਇੰਟੈਲੀਜੈਂਸ (CI) ਟੀਮ ਨੂੰ ਵੱਡੀ ਕਾਮਯਾਬੀ ਮਿਲੀ ਹੈ। ਟੀਮ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਅੰਮ੍ਰਿਤਸਰ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਦੀ ਟੀਮ ਨੇ ਪਿਛਲੇ ਦਿਨੀਂ ਫੜੇ ਗਏ ਇੱਕ ਨਸ਼ਾ ਤਸਕਰ ਕੋਲੋਂ 28 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।
ਫੜੇ ਗਏ ਮੁਲਜ਼ਮ ਦੀ ਪਛਾਣ ਸ਼ਿੰਦਰ ਸਿੰਘ ਵਾਸੀ ਪਿੰਡ ਬੁੱਟੇ ਦੀਆ ਛਨਾ ਪਿੰਡ ਮਹਿਤਪੁਰ, ਜਲੰਧਰ ਵਜੋਂ ਹੋਈ ਹੈਮੁਲਜ਼ਮ ਨਸ਼ਾ ਤਸਕਰ ਹੈ ਅਤੇ ਉਸ ਖ਼ਿਲਾਫ਼ ਪਹਿਲਾਂ ਵੀ NDPS ਐਕਟ ਤਹਿਤ ਦੋ ਅਪਰਾਧਿਕ ਕੇਸ ਦਰਜ ਹਨ। SSOC ਦੀ ਟੀਮ ਨੇ 3 ਅਗਸਤ ਨੂੰ ਨਸ਼ਾ ਤਸਕਰ ਕੋਲੋਂ 6 ਕਿਲੋ ਹੈਰੋਇਨ ਅਤੇ ਡੇਢ ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਮੱਗਲਰ ਨੂੰ ਰਿਮਾਂਡ ‘ਤੇ ਲੈ ਕੇ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ ਮੁਲਜ਼ਮ ਕੋਲੋਂ 4 ਕਿਲੋ ਹੋਰ ਹੈਰੋਇਨ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਕੁੱਲ ਬਰਾਮਦਗੀ ਹੁਣ ਤੱਕ 10 ਕਿਲੋ ਤੱਕ ਪਹੁੰਚ ਗਈ ਹੈ ਅਤੇ 1.50 ਲੱਖ ਰੁਪਏ ਦੀ ਡਰੱਗ ਮਨੀ ਪਹਿਲਾਂ ਹੀ ਬਰਾਮਦ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ : ਪਠਾਨਕੋਟ ‘ਚ BSF ਨੇ ਫੜਿਆ ਸ਼ੱਕੀ ਨੌਜਵਾਨ: ਮਾਨਸਿਕ ਹਾਲਤ ਠੀਕ ਨਹੀਂ, ਪੁਲਿਸ ਨੇ ਕਰਵਾਇਆ ਮੈਡੀਕਲ
ਡੀਜੀਪੀ ਅਨੁਸਾਰ SSOC ਅੰਮ੍ਰਿਤਸਰ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਸ਼ਿੰਦਰ ਸਿੰਘ ਅਤੇ ਉਸਦੇ ਸਾਥੀਆਂ ਨੇ ਹਾਲ ਹੀ ਵਿੱਚ ਸਤਲੁਜ ਦਰਿਆ ਦੇ ਰਸਤੇ ਦੀ ਵਰਤੋਂ ਕਰਕੇ ਪਾਕਿਸਤਾਨ ਸਥਿਤ ਸਮੱਗਲਰਾਂ ਅਤੇ ਏਜੰਸੀਆਂ ਦੁਆਰਾ ਭਾਰਤੀ ਖੇਤਰ ਵਿੱਚ ਭੇਜੀ ਗਈ ਹੈਰੋਇਨ ਦੀ ਇੱਕ ਵੱਡੀ ਖੇਪ ਖਰੀਦੀ ਸੀ। ਉਹ ਇਕ ਪਾਰਟੀ ਨੂੰ ਖੇਪ ਪਹੁੰਚਾਉਣ ਲਈ ਅੰਮ੍ਰਿਤਸਰ ਦੇ ਆਲੇ-ਦੁਆਲੇ ਮੌਜੂਦ ਹੈ। ਕਾਰਵਾਈ ਕਰਦੇ ਹੋਏ ਪੁਲਿਸ ਨੇ ਮੁਹਿੰਮ ਚਲਾਉਂਦੇ ਹੋਏ ਇਲਾਕੇ ਦੀ ਘੇਰਾਬੰਦੀ ਕਰਕੇ ਕਥਿਤ ਦੋਸ਼ੀ ਸ਼ਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ।
AIG SSOC ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਸੀ ਕਿ ਪਾਕਿਸਤਾਨ ਸਥਿਤ ਸਮੱਗਲਰਾਂ ਨੇ ਫਿਰੋਜ਼ਪੁਰ ਸੈਕਟਰ ਵਿੱਚ ਸਰਹੱਦ ’ਤੇ ਹੜ੍ਹ ਕਾਰਨ ਪੈਦਾ ਹੋਈ ਸਥਿਤੀ ਦਾ ਫਾਇਦਾ ਉਠਾਉਂਦਿਆਂ ਸਤਲੁਜ ਦਰਿਆ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਦੀ ਤਸਕਰੀ ਕੀਤੀ ਸੀ। ਪੁਲਿਸ ਥਾਣਾ SSOC ਅੰਮ੍ਰਿਤਸਰ NDPS ਐਕਟ ਦੀ ਧਾਰਾ 21, 25 ਅਤੇ 29 ਤਹਿਤ FIR ਨੰਬਰ 23/2023 ਦਰਜ ਕਰਕੇ ਜਾਂਚ ਵਿੱਚ ਜੁਟੀ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: