ਫਿਰੋਜ਼ਪੁਰ : ਪੁਲਿਸ ਵੱਲੋਂ ਗੁਪਤ ਸੂਚਨਾ ‘ਤੇ ਥਾਣਾ ਕੁਲਗੜ੍ਹੀ ਦੇ ਖੇਤਰ ਵਿੱਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ। ਪੁਲਿਸ ਨੇ ਦੱਸਿਆ ਕਿ ਦੋਸ਼ੀ ਪਿਸਤੌਲਾਂ ਨੂੰ ਮੱਧਪ੍ਰਦੇਸ਼ ਤੋਂ ਲਿਆ ਕੇ ਇਥੇ ਵੇਚਦੇ ਸਨ। ਪੁਲਿਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਏਆਈਜੀ ਸੀਆਈ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਵਡਾਲਾ ਦੇ ਡੇਵਿਡ, ਥਾਣਾ ਸਦਰ ਜ਼ੀਰਾ ਅਧੀਨ ਪੈਂਦੇ ਪਿੰਡ ਅਲਵੰਡੀ ਮਾਂਗੇ ਖਾਂ ਦੇ ਸੁਖਚੈਨ ਸਿੰਘ ਉਰਫ ਚੇਨਾ, ਫਿਰੋਜ਼ਪੁਰ ਦੇ ਪਿੰਡ ਖਿਲਚੀਆਂ ਕਦੀਮ ਦੇ ਸਾਹਿਲ ਉਰਫ ਸੇਮ ਉਰਫ ਸਮੂਲ ਅਤੇ ਪਿੰਡ ਲਵਪ੍ਰੀਤ ਸਿੰਘ ਉਰਫ ਲਵਲੀ ਅੰਮ੍ਰਿਤਸਰ ਦੇ ਧੌਲ ਕਲਾਂ ਵਾਸੀ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਗੰਨਾ ਕਿਸਾਨਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ, ਬਕਾਇਆ 75 ਕਰੋੜ ਰੁਪਏ ਕੀਤੇ ਜਾਰੀ
ਇਨ-ਪੁੱਟ ‘ਤੇ ਸਰਗਰਮੀ ਨਾਲ ਕੰਮ ਕਰਦੇ ਹੋਏ ਉਕਤ ਚਾਰਾਂ ਨੂੰ ਹੌਂਡਾ ਸਿਟੀ ਕਾਰ ਨੰ.ਡੀ.ਐਲ.-1ਸੀ-ਏ.ਈ.-6959 ਸਿਲਵਰ ਸਲੇਟੀ ਰੰਗ ਦੇ ਸਮੇਤ ਕਾਬੂ ਕਰ ਲਿਆ ਗਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ‘ਚੋਂ 4 ਪਿਸਤੌਲ 32 ਬੋਰ, 8 ਮੈਗਜ਼ੀਨ ਅਤੇ 11 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਅਸਲਾ ਐਕਟ ਦੀਆਂ ਧਾਰਾਵਾਂ 25/54/59 ਅਧੀਨ ਫਾਜ਼ਿਲਕਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਮੱਧ ਪ੍ਰਦੇਸ਼ ਦੇ ਖੰਡਵਾ ਸ਼ਹਿਰ ਤੋਂ ਪਿਸਤੌਲ ਲਿਆ ਕੇ ਪੰਜਾਬ ਵਿੱਚ ਵੱਖ-ਵੱਖ ਵਿਅਕਤੀਆਂ ਨੂੰ ਵੇਚਦੇ ਸਨ। ਜ਼ਿਕਰਯੋਗ ਹੈ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਰਿਮਾਂਡ ਹਾਸਲ ਕਰਨ ਲਈ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਵੀ ਸੁਰਾਗ ਸਾਹਮਣੇ ਆਉਣ ਦੀ ਸੰਭਾਵਨਾ ਹੈ।