ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਦਾ ਨਵਾਂ ਸਾਂਸਦ ਕੌਣ ਹੋਵੇਗਾ, ਇਸ ਦਾ ਫੈਸਲਾ ਅੱਜ ਆ ਜਾਵੇਗਾ। ਇਸ ਦੇ ਲਈ ਸੰਗਰੂਰ ਉਪ ਚੋਣ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਇੱਥੇ 23 ਜੂਨ ਨੂੰ ਵੋਟਾਂ ਪਈਆਂ ਸਨ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਸੰਗਰੂਰ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਰਹੀ ਹੈ। ਉਨ੍ਹਾਂ ਨੇ ਇੱਥੋਂ ਲਗਾਤਾਰ 2 ਵਾਰ ਰਿਕਾਰਡ ਫਰਕ ਨਾਲ ਚੋਣ ਜਿੱਤੀ। ਇਸ ਦੇ ਨਾਲ ਹੀ ਸੰਗਰੂਰ ਚੋਣ ਨਤੀਜਿਆਂ ਨੂੰ ਲੈ ਕੇ ਪੰਜਾਬ ਦੀ 100 ਦਿਨ ਪੁਰਾਣੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਭਰੋਸੇਯੋਗਤਾ ਵੀ ਦਾਅ ‘ਤੇ ਲੱਗੀ ਹੋਈ ਹੈ।
ਸੰਗਰੂਰ ਸੀਟ ‘ਤੇ 31 ਸਾਲਾਂ ਬਾਅਦ ਸਭ ਤੋਂ ਘੱਟ 45.50 ਫੀਸਦੀ ਵੋਟਿੰਗ ਦਰਜ ਕੀਤੀ ਗਈ। ਇਸ ਤੋਂ ਪਹਿਲਾਂ 1991 ਵਿੱਚ 10.9 ਫੀਸਦੀ ਵੋਟਿੰਗ ਹੋਈ ਸੀ। ਇਸ ਨੂੰ ਲੈ ਕੇ ਆਗੂਆਂ ਦੀ ਚਿੰਤਾ ਵਧ ਗਈ ਹੈ। ਖਾਸ ਕਰਕੇ ਜਦੋਂ ਭਗਵੰਤ ਮਾਨ ਇੱਥੋਂ ਲਗਾਤਾਰ 2 ਵਾਰ ਚੋਣ ਜਿੱਤੇ ਤਾਂ 2014 ਵਿੱਚ 77.21 ਫੀਸਦੀ ਅਤੇ 2019 ਵਿੱਚ 72.40 ਫੀਸਦੀ ਵੋਟਿੰਗ ਹੋਈ। ਇਸ ਵਾਰ ਘੱਟ ਵੋਟਿੰਗ ਕਰਕੇ ਹਰ ਕੋਈ ਚਿੰਤਤ ਹੈ ਕਿ ਘੱਟ ਵੋਟਿੰਗ ਦਾ ਨੁਕਸਾਨ ਕਿਸ ਨੂੰ ਝੱਲਣਾ ਪਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਮੂਸੇਵਾਲਾ ਕਤਲਕਾਂਡ ਕਰਕੇ ਵੀ ਸੰਗਰੂਰ ਜ਼ਿਮਨੀ ਚੋਣ ‘ਤੇ ਕਾਫੀ ਅਸਰ ਪਿਆ ਹੈ। ਵਧੇਰੇ ਨੌਜਵਾਨ ਇਸ ਕਤਲ ਤੋਂ ਰੋਸ ਵਿੱਚ ਹਨ। ਇਸ ਦਾ ਘਾਟਾ ਸੱਤਾਧਾਰੀ ਪਾਰਟੀ ਨੂੰ ਝੱਲਣਾ ਪੈ ਸਕਦਾ ਹੈ। ਮੂਸੇਵਾਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਿਮਰਜੀਤ ਸਿੰਘ ਮਾਨ ਲਈ ਪ੍ਰਚਾਰ ਕਰਨਾ ਸੀ। ਦੂਜੇ ਪਾਸੇ ਪੰਥਕ ਜਥੇਬੰਦੀਆਂ ਦੀ ਸਾਂਝੀ ਉਮੀਦਵਾਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਬੰਦੀ ਸਿੰਘਾਂ ਦੀ ਰਿਹਾਈ ਲਈ ਚੋਣ ਲੜ ਰਹੇ ਸਨ। ਕਾਂਗਰਸ ਦੇ ਦਲਬੀਰ ਗੋਲਡੀ ਨੇ ਇਥੋਂ ਚੋਣ ਲੜੀ।