ਭਾਰਤ ਸਰਕਾਰ ਨੇ ਲੈਫਟੀਨੈਂਟ ਜਨਰਲ ਅਨਿਲ ਚੌਹਾਨ ਨੂੰ ਅਗਲੇ ਚੀਫ ਆਫ ਡਿਫੈਂਸ ਸਟਾਫ ਦੇ ਅਹੁਦੇ ‘ਤੇ ਨਿਯੁਕਤ ਕੀਤਾ। ਰੱਖਿਆ ਮੰਤਰਾਲੇ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਉਹ ਤਿੰਨੋਂ ਸੈਨਾਵਾਂ ਦੇ ਮੁਖੀ ਹੋਣ ਦੇ ਨਾਲ ਭਾਰਤ ਸਰਕਾਰ ਦੇ ਫੌਜੀ ਮਾਮਲਿਆਂ ਨਾਲ ਜੁੜੇ ਵਿਭਾਗ ਦੇ ਸਕੱਤਰ ਵਜੋਂ ਵੀ ਕੰਮ ਕਰਨਗੇ।
ਸਾਬਕਾ ਸੀਡੀਐੱਸ ਜਨਰਲ ਬਿਪਿਨ ਰਾਵਤ ਦੇ ਹੈਲੀਕਾਪਟਰ ਕ੍ਰੈਸ਼ ਦੇ ਦੇਹਾਂਤ ਤੋਂ ਬਾਅਦ 9 ਮਹੀਨਿਆਂ ਦੇਸ਼ ਦਾ ਇਹ ਸਭ ਤੋਂ ਵੱਡਾ ਫੌਜ ਦਾ ਅਹੁਦਾ ਖਾਲੀ ਸੀ ਜਿਸ ਦੀ ਜ਼ਿੰਮੇਵਾਰੀ ਹੁਣ ਰਿਟਾਇਰਡ ਲੈਫਟੀਨੈਂਟ ਜਨਰਲ ਅਨਿਲ ਚੌਹਾਨ ਨੂੰ ਸੌਂਪੀ ਗਈ ਹੈ। ਰੱਖਿਆ ਮੰਤਰਾਲੇ ਨੇ ਉਸ ਦੀ ਨਿਯੁਕਤੀ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਿਟਾਇਰਡ ਲੈਫਟੀਨੈਂਟ ਜਨਰਲ ਅਨਿਲ ਚੌਹਾਨ ਨੇ ਲਗਭਗ 40 ਸਾਲਾਂ ਤੋਂ ਵਧ ਕਰੀਅਰ ਵਿਚ ਕਈ ਕਮਾਂਡ ਸੰਭਾਲੇ ਹਨ ਤੇ ਉਨ੍ਹਾਂ ਨੂੰ ਜੰਮ-ਕਸ਼ਮੀਰ ਅਤੇ ਉੱਤਰ ਪੂਰਬ ਬਾਰਤ ਵਿਚ ਅੱਤਵਾਦੀ ਵਿਰੋਧੀ ਮੁਹਿੰਮਾਂ ਵਿਚ ਚੰਗਾ ਤਜਰਬਾ ਹੈ।
ਰੱਖਿਆ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਹੈ ਕਿ 18 ਮਈ 1961 ਨੂੰ ਜਨਮੇ ਲੈਫਟੀਨੈਂਟ ਜਨਰਲ ਅਨਿਲ ਚੌਹਾਨ ਨੇ 1981 ਵਿੱਚ ਭਾਰਤੀ ਫੌਜ ਦੀ 11 ਗੋਰਖਾ ਰਾਈਫਲਜ਼ ਵਿੱਚ ਕਮਿਸ਼ਨ ਲਿਆ ਸੀ। ਉਹ ਨੈਸ਼ਨਲ ਡਿਫੈਂਸ ਅਕੈਡਮੀ, ਖੜਕਵਾਸਲਾ ਅਤੇ ਇੰਡੀਅਨ ਮਿਲਟਰੀ ਅਕੈਡਮੀ, ਦੇਹਰਾਦੂਨ ਦਾ ਸਾਬਕਾ ਵਿਦਿਆਰਥੀ ਹੈ।
ਮੇਜਰ ਜਨਰਲ ਦੇ ਰੈਂਕ ਵਿੱਚ, ਉਨ੍ਹਾਂ ਨੇ ਉੱਤਰੀ ਕਮਾਂਡ ਵਿੱਚ ਮਹੱਤਵਪੂਰਨ ਬਾਰਾਮੂਲਾ ਸੈਕਟਰ ਵਿੱਚ ਇੱਕ ਇਨਫੈਂਟਰੀ (ਆਰਟਿਲਰੀ) ਡਵੀਜ਼ਨ ਦੀ ਕਮਾਂਡ ਕੀਤੀ। ਇਸ ਤੋਂ ਬਾਅਦ, ਇੱਕ ਲੈਫਟੀਨੈਂਟ ਜਨਰਲ ਦੇ ਰੂਪ ਵਿੱਚ, ਉਸਨੇ ਉੱਤਰ ਪੂਰਬੀ ਭਾਰਤ ਵਿੱਚ ਇੱਕ ਕੋਰ ਦੀ ਕਮਾਂਡ ਕੀਤੀ ਅਤੇ ਫਿਰ ਸਤੰਬਰ 2019 ਤੋਂ ਮਈ 2021 ਵਿੱਚ ਫੌਜ ਤੋਂ ਸੇਵਾਮੁਕਤ ਹੋਣ ਤੱਕ ਪੂਰਬੀ ਕਮਾਂਡ ਦੇ ਜਨਰਲ ਅਫਸਰ ਕਮਾਂਡਿੰਗ-ਇਨ-ਚੀਫ ਬਣ ਗਏ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਲੈਫਟੀਨੈਂਟ ਜਨਰਲ ਅਨਿਲ ਚੌਹਾਨ ਇਸ ਤੋਂ ਪਹਿਲਾਂ ਅੰਗੋਲਾ ਵਿੱਚ ਸੰਯੁਕਤ ਰਾਸ਼ਟਰ ਮਿਸ਼ਨ ਵਿੱਚ ਵੀ ਸੇਵਾ ਨਿਭਾ ਚੁੱਕੇ ਹਨ। ਉਹ 31 ਮਈ 2021 ਨੂੰ ਭਾਰਤੀ ਫੌਜ ਤੋਂ ਸੇਵਾਮੁਕਤ ਹੋਏ। ਫੌਜ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਵੀ, ਉਨ੍ਹਾਂ ਨੇ ਰਾਸ਼ਟਰੀ ਸੁਰੱਖਿਆ ਅਤੇ ਰਣਨੀਤਕ ਮਾਮਲਿਆਂ ਵਿੱਚ ਯੋਗਦਾਨ ਦੇਣਾ ਜਾਰੀ ਰੱਖਿਆ। ਲੈਫਟੀਨੈਂਟ ਜਨਰਲ ਅਨਿਲ ਚੌਹਾਨ (ਸੇਵਾਮੁਕਤ) ਨੂੰ ਫੌਜ ਵਿੱਚ ਉਨ੍ਹਾਂ ਦੀ ਵਿਲੱਖਣ ਸੇਵਾ ਲਈ ਪਰਮ ਵਿਸ਼ਿਸ਼ਟ ਸੇਵਾ ਮੈਡਲ, ਉੱਤਮ ਯੁੱਧ ਸੇਵਾ ਮੈਡਲ, ਅਤਿ ਵਿਸ਼ਿਸ਼ਟ ਸੇਵਾ ਮੈਡਲ, ਸੈਨਾ ਮੈਡਲ ਅਤੇ ਵਿਸ਼ਿਸ਼ਟ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ।