ਫਰੀਦਕੋਟ ਦੀ ਇੱਕ ਅਦਾਲਤ ਨੇ ਅਕਤੂਬਰ 2015 ਕੋਟਕਪੂਰਾ ਪੁਲਿਸ ਗੋਲੀਬਾਰੀ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਮੁਅੱਤਲ ਆਈਜੀਪੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਨੂੰ ਅਗਾਊਂ ਜ਼ਮਾਨਤ ਦੀ ਅਰਜ਼ੀ ਦਾ ਲਾਭ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਦੱਸ ਦੇਈਏ ਕਿ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਹਾਈਕੋਰਟ ਤੋਂ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਹੈ।
ਇਹ ਵੀ ਪੜ੍ਹੋ : 25 ਮਾਰਚ ਤੱਕ ਟਲੀ ਮਨੀਸ਼ ਸਿਸੋਦੀਆ ਦੀ ਜ਼ਮਾਨਤ, ਕੋਰਟ ਨੇ ਈਡੀ ਨੂੰ ਦਿੱਤਾ ਨੋਟਿਸ
ਉਂਝ ਅਦਾਲਤ ਨੇ ਕੋਟਕਪੂਰਾ ਗੋਲੀ ਕਾਂਡ ਦੇ ਇੱਕ ਹੋਰ ਕੇਸ (ਐਫਆਈਆਰ ਨੰਬਰ 192) ਵਿੱਚ ਸੈਣੀ ਅਤੇ ਉਮਰਾਨੰਗਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਹ ਮਾਮਲਾ 14 ਅਕਤੂਬਰ 2015 ਨੂੰ ਕੋਟਕਪੂਰਾ ਵਿਖੇ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਹੋਈ ਝੜਪ ਤੋਂ ਤੁਰੰਤ ਬਾਅਦ ਦਰਜ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: