ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮ ਆਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਪੰਜਾਬੀ ਗਾਇਕ ਮਨਕੀਰਤ ਔਲਖ ਖਿਲਾਫ ਹੁਣ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਦਾਇਰ ਕੇਸ ਵਿੱਚ ਉਸ ਦੇ ਗੀਤ ‘8 ਰਫਲਾਂ’ ਵਿੱਚ ਵਕੀਲਾਂ ਲਈ ਅਪਮਾਨਜਨਕ ਸ਼ਬਦਾਵਲੀ ਵਰਤਣ ਦਾ ਦੋਸ਼ ਲਾਇਆ ਗਿਆ ਹੈ। ਐਡਵੋਕੇਟ ਸੁਨੀਲ ਮੱਲਣ ਨੇ ਇਹ ਕੇਸ ਦਾਇਰ ਕੀਤਾ ਹੈ।
ਅੱਜ ਚੰਡੀਗੜ੍ਹ ਦੀ ਅਦਾਲਤ ਇਸ ਮਾਮਲੇ ਦੀ ਸੁਣਵਾਈ ਕਰੇਗੀ। ਇਹ ਐਲਬਮ ਪਿਛਲੇ ਸਾਲ ਰਿਲੀਜ਼ ਹੋਈ ਸੀ। ਇਸ ਤੋਂ ਪਹਿਲਾਂ ਐਡਵੋਕੇਟ ਮੱਲਣ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ‘ਸੰਜੂ’ ‘ਚ ਵਕੀਲਾਂ ਨੂੰ ਕਥਿਤ ਤੌਰ ‘ਤੇ ਬਦਨਾਮ ਕਰਨ ਦਾ ਮਾਮਲਾ ਵੀ ਦਰਜ ਕਰਵਾਇਆ ਸੀ। ਉਸ ਮਾਮਲੇ ਵਿੱਚ ਮੂਸੇਵਾਲਾ ਦੀ ਮੌਤ ਤੋਂ ਬਾਅਦ ਵੀ ਬਾਕੀਆਂ ਖ਼ਿਲਾਫ਼ ਕੇਸ ਚੱਲ ਰਿਹਾ ਹੈ।
ਐਡਵੋਕੇਟ ਮੱਲਣ ਨੇ ਦੱਸਿਆ ਕਿ ਮਨਕੀਰਤ ਔਲਖ ਨੂੰ 15 ਮਈ 2021 ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਗਿਆ ਸੀ। ਇਸ ਦਾ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲਿਆ। ਅਦਾਲਤ ਤੋਂ ਮੰਗ ਕੀਤੀ ਗਈ ਹੈ ਕਿ ਇਸ ਗੀਤ ਨੂੰ ਸੋਸ਼ਲ ਮੀਡੀਆ ਤੋਂ ਹਟਾਇਆ ਜਾਵੇ। ਇਹ ਹੁਕਮ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੀ ਮਦਦ ਨਾਲ ਜਾਰੀ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੁਆਵਜ਼ਾ ਲੈ ਕੇ ਐਡਵੋਕੇਟ ਵੈਲਫੇਅਰ ਫੰਡ ਵਿੱਚ ਜਮ੍ਹਾਂ ਕਰਵਾਇਆ ਜਾਵੇ।
ਇਹ ਵੀ ਪੜ੍ਹੋ : ਲੁਧਿਆਣਾ : ਪਿੰਡ ਮਡਿਆਣੀ ‘ਚ ਲੋਕਾਂ ਨੇ ਭਜਾ-ਭਜਾ ਕੁੱਟੇ ਚਿੱਟਾ ਵੇਚਣ ਆਏ 2 ਤਸਕਰ, ਕੱਪੜੇ ਤੱਕ ਫਾੜੇ
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਨਾਮ ਆਇਆ ਸੀ। ਕਈ ਸ਼ਾਰਪ ਸ਼ੂਟਰ ਫੜੇ ਗਏ ਹਨ। ਮਾਮਲੇ ਦੀ ਜਾਂਚ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਇੱਕ ਮਹੀਨੇ ਦੀ ਜਾਂਚ ਤੋਂ ਬਾਅਦ ਜੂਨ ਵਿੱਚ ਮਨਕੀਰਤ ਔਲਖ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਇਸ ਦੇ ਨਾਲ ਹੀ ਔਲਖ ਨੇ ਇਹ ਵੀ ਕਿਹਾ ਸੀ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: