ਲਖੀਮਪੁਰ, 18 ਦਸੰਬਰ 2021 : ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਤੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਮੁੰਡੇ ਆਸ਼ੀਸ਼ ਮਿਸ਼ਰਾ ਨੂੰ ਅਦਾਲਤ ਵੱਲੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਉਸ ਦੀ ਦੂਜੀ ਜ਼ਮਾਨਤ ਅਰਜ਼ੀ ਵੀ ਰੱਦ ਕਰ ਦਿੱਤੀ ਹੈ। ਆਸ਼ੀਸ਼ ਮਿਸ਼ਰਾ ਵੱਲੋਂ ਬਦਲੀਆਂ ਧਾਰਾਵਾਂ ਨੂੰ ਲੈ ਕੇ ਲਖੀਮਪੁਰ ਸੀਜੇਐੱਮ ਕੋਰਟ ‘ਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ‘ਤੇ ਸੁਣਵਾਈ ਤੋਂ ਬਾਅਦ ਅਦਾਲਤ ਨੇ ਇਸ ਅਰਜ਼ੀ ਨੂੰ ਵੀ ਰੱਦ ਕਰ ਦਿੱਤਾ ਹੈ।
ਮਾਮਲੇ ਦੀ ਜਾਂਚ ਕਰ ਰਹੇ ਐੱਸ.ਆਈ.ਟੀ. ਦੇ ਇੰਸਪੈਕਟਰ ਨੇ ਅਦਾਲਤ ਦੇ ਹੁਕਮਾਂ ‘ਤੇ ਹਾਲ ਹੀ ਵਿੱਚ ਆਸ਼ੀਸ਼ ਮਿਸ਼ਰਾ ਸਣੇ ਸਾਰੇ 13 ਮੁਲਜ਼ਮਾਂ ਨੂੰ ਲਾਪਰਵਾਹੀ ਨਾਲ ਡਰਾਈਵਿੰਗ ਕਰਨ ਦੇ ਨਾਲ-ਨਾਲ ਇੱਕ ਸੋਚੀ-ਸਮਝੀ ਸਾਜ਼ਿਸ਼ ਤਹਿਤ ਕਤਲ ਅਤੇ ਕਤਲ ਦੀ ਕੋਸ਼ਿਸ਼ ਦੀਆਂ ਧਾਰਾਵਾਂ ਨੂੰ ਜੋੜਿਆ ਸੀ। ਅਦਾਲਤ ਨੇ ਜਾਂਚ ਅਧਿਕਾਰੀ ਦੀ ਅਰਜ਼ੀ ‘ਤੇ ਸੁਣਵਾਈ ਤੋਂ ਬਾਅਦ ਇਨ੍ਹਾਂ ਨਵੀਆਂ ਧਾਰਾਵਾਂ ਤਹਿਤ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਸਣੇ ਸਾਰੇ 13 ਮੁਲਜ਼ਮਾਂ ਦਾ ਰਿਮਾਂਡ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਸਣੇ ਸਾਰੇ ਮੁਲਜ਼ਮਾਂ ਨੂੰ ਕਤਲ ਦੀ ਸਾਜ਼ਿਸ਼ ਰਚਣ ਅਤੇ ਕਤਲ ਦੀ ਕੋਸ਼ਿਸ਼, ਲਾਇਸੈਂਸੀ ਹਥਿਆਰਾਂ ਦੀ ਦੁਰਵਰਤੋਂ ਸਣੇ ਵੱਖ-ਵੱਖ ਧਾਰਾਵਾਂ ਤਹਿਤ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।
ਅਦਾਲਤ ਵਿੱਚ ਦੂਜੀ ਜ਼ਮਾਨਤ ਅਰਜ਼ੀ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਮੋਨੂੰ ਵੱਲੋਂ ਦਾਖ਼ਲ ਕੀਤੀ ਗਈ ਸੀ। ਹੁਣ ਆਸ਼ੀਸ਼ ਮਿਸ਼ਰਾ ਖਿਲਾਫ ਨਵੀਆਂ ਧਾਰਾਵਾਂ ‘ਚ ਜ਼ਮਾਨਤ ਦੀ ਅਰਜ਼ੀ ਦਾਖ਼ਲ ਕੀਤੀ ਗਈ ਸੀ, ਜਿਸ ਨੂੰ ਅਦਾਲਤ ਨੇ ਖਾਰਿਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪਾਕਿਸਤਾਨ ‘ਚ ਧਮਾਕਾ, ਬੈਂਕ ਦੀ ਬਿਲਡਿੰਗ ਤੇ ਪੈਟਰੋਲ ਪੰਪ ਦੇ ਪਰਖੱਚੇ ਉੱਡੇ, ਕਈ ਲੋਕਾਂ ਦੀ ਮੌਤ
ਸ਼ੁੱਕਰਵਾਰ ਨੂੰ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਜਾਂਚਕਰਤਾ ਦੀ ਰਿਪੋਰਟ ਦੇ ਆਧਾਰ ‘ਤੇ ਵਿਚਾਰ ਕੀਤਾ ਕਿ ਇਹ ਮਾਮਲਾ ਜ਼ਮਾਨਤਯੋਗ ਨਹੀਂ ਹੈ। ਇਸ ਤੋਂ ਬਾਅਦ ਜ਼ਮਾਨਤ ਦੀ ਅਰਜ਼ੀ ਖਾਰਿਜ ਕਰ ਦਿੱਤੀ ਗਈ।