ਦੇਸ਼ ਵਿੱਚ 12-17 ਸਾਲ ਦੇ ਉਮਰ ਵਾਲੇ ਅੱਲ੍ਹੜਾਂ ਲਈ ਇੱਕ ਹੋਰ ਨਵੀਂ ਕੋਰੋਨਾ ਵੈਕਸੀਨ ਮਿਲ ਗਈ ਹੈ। ਨੈਸ਼ਨਲ ਟੈਕਨੀਕਲ ਐਡਵਾਇਜ਼ਰੀ ਗਰੁੱਪ ਆਨ ਇਮਿਊਨਾਈਜ਼ੇਸ਼ਨ (NTAGI) ਨੇ ਸ਼ੁੱਕਰਵਾਰ ਨੂੰ ਇਸ ਉਮਰ ਵਰਗ ਲਈ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੀ ਕੋਰੋਨਾ ਵੈਕਸੀਨ ਕੋਵੋਵੈਕਸ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇੱਕ ਹਫ਼ਤੇ ਵਿੱਚ ਦੇਸ਼ ਦੇ ਅੰਦਰ ਬੱਚਿਆਂ ਦੀ ਤੀਜੀ ਵੈਕਸੀਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਦੂਜੇ ਪਾਸੇ NTAGI ਨੇ ਅਜੇ ਤੱਕ 5 ਤੋਂ 12 ਸਾਲ ਉਮਰ ਵਰਗ ਦੇ ਬੱਚਿਆਂ ਦੇ ਕੋਰੋਨਾ ਟੀਕਾਕਰਨ ‘ਤੇ ਕੋਈ ਫੈਸਲਾ ਨਹੀਂ ਲਿਆ ਹੈ। ਇਹ ਟੀਕਾ ਹਾਲਾਂਕਿ ਕਦੋਂ ਤੋਂ ਸ਼ੁਰੂ ਕੀਤਾ ਜਾਏਗਾ, ਇਸ ਬਾਰੇ ਜਾਣਕਾਰੀ ਅਜੇ ਨਹੀਂ ਮਿਲੀ ਹੈ।
ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੀਰਵਾਰ ਨੂੰ ਐਲਾਨ ਕੀਤਾ ਸੀ ਕਿ ਬੱਚਿਆਂ ਦੇ ਵੈਕਸੀਨੇਸ਼ਨ ਨੂੰ ਲੈ ਕੇ ਉਹ ਸ਼ੁੱਕਰਵਾਰ ਨੂੰ ਇੱਕ ਨੌਟੀਫਿਕੇਸ਼ਨ ਜਾਰੀ ਕਰੇਗੀ। ਇਹ ਨੌਟੀਫਿਕੇਸ਼ਨ ਸ਼ੁੱਕਰਵਾਰ ਨੂੰ NTAGI ਦੀ ਬੈਠਕ ਵਿੱਚ ਕੀਤੀਆਂ ਜਾਣ ਵਾਲੀਆਂ ਸਿਫ਼ਾਰਿਸ਼ਾਂ ‘ਤੇ ਆਧਾਰਤ ਹੋਵੇਗੀ। ਹੁਣ NTAGI ਦੀ ਬੈਠਕ ਖਤਮ ਹੋ ਚੁੱਕੀ ਹੈ ਤੇ ਸਾਰਿਆਂ ਨੂੰ ਸਰਕਾਰ ਦੀ ਨੋਟੀਫਿਕੇਸ਼ਨ ਦੀ ਉਡੀਕ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਭਾਰਤੀ ਦਵਾਈ ਰੈਗੂਲੇਟਰੀ DCGI ਨੇ ਮੰਗਲਵਾਰ ਨੂੰ ਵਿ ਤਿੰਨ ਕੋਰੋਨਾ ਵੈਕਸੀਨ ਨੂੰ ਐਮਰਜੈਂਸੀ ਵਰਤੋਂ ਲਈ ਮਨਜ਼ੂਰੀ ਦਿੱਤੀ ਸੀ। DCGI ਨੇ 5 ਤੋਂ 12 ਸਾਲ ਦੀ ਉਮਰ ਵਾਲੇ ਬੱਚਿਆਂ ਲਈ ਬਾਇਓਲਾਜੀਕਲ-ਈ ਕੰਪਨੀ ਦੀ ਕਾਰਬੋਵੈਕਸ ਤੇ 6 ਤੋਂ 12 ਸਾਲ ਦੀ ਉਮਰ ਵਾਲਿਆਂ ਲਈ ਭਾਰਤ ਬਾਇਓਟੈਕ ਦੀ ਕੋਵੈਕਸੀਨ ਨੂੰ ਮਨਜ਼ੂਰੀ ਦਿੱਤੀ ਸੀ।
ਇਸ ਤੋਂ ਇਲਾਵਾ 12 ਸਾਲ ਤੋਂ ਵੱਧ ਉਮਰ ਵਾਲਿਆਂ ਲਈ ਜਾਇਡਸ ਕੈਡਿਲਾ ਦੀ ਜਾਯਕੋਵ ਡੀ ਵੈਕਸੀਨ ਨੂੰ ਵੀ ਐਮਰਜੈਂਸੀ ਯੂਜ਼ ਦੀ ਮਨਜ਼ੂਰੀ ਦਿੱਤੀ ਗਈ ਸੀ।