ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਟੀਵੀ ਅਤੇ ਸੋਸ਼ਲ ਮੀਡੀਆ/ਵੈਬ ਚੈਨਲਾਂ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਅਪੀਲ ਕੀਤੀ ਹੈ ਅਤੇ ਸਖ਼ਤ ਮਿਹਨਤ ਨਾਲ ਅਮਨ, ਕਾਇਮ ਰੱਖਣ ਲਈ ਉਨ੍ਹਾਂ ਦੇ ਦਿਲੋਂ ਸਹਿਯੋਗ ਦੀ ਮੰਗ ਕੀਤੀ ਹੈ।
ਸਿੱਧੂ ਬੀਤੀ ਸ਼ਾਮ ਇੱਥੇ ਸਿੰਗਲ ਵਿੰਡੋ ਬਿਲਡਿੰਗ ਵਿਖੇ ਆਯੋਜਿਤ ਰਸਮੀ ਮੀਟਿੰਗ ਦੌਰਾਨ ਵੱਖ-ਵੱਖ ਸੋਸ਼ਲ/ਵੈਬ ਮੀਡੀਆ ਪਲੇਟਫਾਰਮਾਂ ਨਾਲ ਗੱਲਬਾਤ ਕਰ ਰਹੇ ਸਨ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਹਰ ਕੀਮਤ ‘ਤੇ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਠੋਸ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਨ੍ਹਾਂ ਦੇ ਚੈਨਲਾਂ ਦੀ ਕਿਸੇ ਵੱਲੋਂ ਨਫ਼ਰਤ ਫੈਲਾਉਣ ਲਈ ਦੁਰਵਰਤੋਂ ਨਾ ਕੀਤੀ ਜਾਵੇ।
ਇਹ ਵੀ ਪੜ੍ਹੋ : ਹਾਈਕੋਰਟ ਨੇ ਰਿਹਾਇਸ਼ੀ ਇਮਾਰਤਾਂ ‘ਤੇ ਮੋਬਾਈਲ ਟਾਵਰ ਲਗਾਉਣ ‘ਤੇ ਲੱਗੀ ਪਾਬੰਦੀ ਹਟਾਈ
ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕਰਨ ਲਈ ਮੀਡੀਆ ਦੇ ਮੈਂਬਰਾਂ ਤੋਂ ਭਰਪੂਰ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਦੇ ਨਾਗਰਿਕ ਹਾਂ ਅਤੇ ਲੋਕਾਂ ਵਿੱਚ ਕੋਈ ਮਤਭੇਦ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਆਪਸੀ ਵਿਸ਼ਵਾਸ ਅਤੇ ਪਿਆਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਸੋਸ਼ਲ ਮੀਡੀਆ ਚੈਨਲਾਂ ਨੂੰ ਉਸਾਰੂ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਸਿੱਧੂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਆਪਣੀ ਜ਼ਿੰਮੇਵਾਰੀ ਤੋਂ ਭਲੀਭਾਂਤ ਜਾਣੂ ਹੈ।
ਵੀਡੀਓ ਲਈ ਕਲਿੱਕ ਕਰੋ -: