ਕ੍ਰਿਕਟਰ ਯੁਵਰਾਜ ਸਿੰਘ ਨੂੰ ਐਤਵਾਰ ਨੂੰ ਪੁਲਿਸ ਨੇ ਅਨੁਸੂਚਿਤ ਜਾਤੀਆਂ ਦੇ ਖਿਲਾਫ ਅਪਮਾਨਜਨਕ ਟਿੱਪਣੀ ਕਰਨ ਦੇ ਲਈ ਗ੍ਰਿਫਤਾਰ ਕਰ ਲਿਆ। ਉਸ ਨੂੰ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਹਾਂਸੀ ਵਿਖੇ ਗ੍ਰਿਫਤਾਰ ਕੀਤਾ ਗਿਆ। ਹਾਲਾਂਕਿ, ਉਸਨੂੰ ਰਸਮੀ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ। ਯੁਵਰਾਜ ਉੱਤੇ ਪਿਛਲੇ ਸਾਲ ਰੋਹਿਤ ਸ਼ਰਮਾ ਨਾਲ ਲਾਈਵ ਚੈਟ ਵਿੱਚ ਯੁਜਵੇਂਦਰ ਚਹਿਲ ਦੀ ਜਾਤੀ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ਦਾ ਦੋਸ਼ ਹੈ।
ਹਾਂਸੀ ਪੁਲਿਸ ਦੇ ਡੀਐਸਪੀ ਵਿਨੋਦ ਸ਼ੰਕਰ ਨੇ ਦੱਸਿਆ ਕਿ ਕ੍ਰਿਕਟਰ ਯੁਵਰਾਜ ਸਿੰਘ ਨੂੰ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਕਰਨ ਲਈ ਗ੍ਰਿਫਤਾਰ ਕੀਤਾ ਗਿਆ ਸੀ। ਉਸ ਨੂੰ ਪਹਿਲਾਂ ਵੀ ਦੋ ਵਾਰ ਜਾਂਚ ਵਿੱਚ ਸ਼ਾਮਲ ਕੀਤਾ ਜਾ ਚੁੱਕਾ ਹੈ। ਪੁਲਿਸ ਨੇ ਹਾਈ ਕੋਰਟ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਯੁਵਰਾਜ ਨੂੰ ਜ਼ਮਾਨਤ ਦੇ ਬਾਂਡ ‘ਤੇ ਰਿਹਾਅ ਕਰ ਦਿੱਤਾ।
ਪੁਲਿਸ ਸੂਤਰਾਂ ਅਨੁਸਾਰ ਪੁਲਿਸ ਨੇ ਯੁਵਰਾਜ ਦਾ ਮੋਬਾਈਲ ਜ਼ਬਤ ਕਰ ਲਿਆ ਹੈ ਤਾਂ ਕਿ ਇੱਕ ਖਾਸ ਵਰਗ ‘ਤੇ ਟਿੱਪਣੀ ਕਰਨ ਦੇ ਮਾਮਲੇ ਵਿੱਚ ਸਬੂਤ ਇਕੱਠੇ ਕੀਤੇ ਜਾ ਸਕਣ। ਹਾਂਸੀ ਪੁਲਿਸ ਹੁਣ ਯੁਵਰਾਜ ਸਿੰਘ ਦੇ ਖਿਲਾਫ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ। ਇਸ ਤੋਂ ਬਾਅਦ ਯੁਵਰਾਜ ਨੂੰ ਵਿਸ਼ੇਸ਼ ਅਦਾਲਤ ਤੋਂ ਰੈਗੂਲਰ ਜ਼ਮਾਨਤ ਲੈਣੀ ਪਵੇਗੀ। ਯੁਵਰਾਜ ਨੂੰ ਹਿਸਾਰ ਵਿਖੇ ਐਸਸੀ/ਐਸਟੀ ਅੱਤਿਆਚਾਰ ਐਕਟ ਦੇ ਤਹਿਤ ਸਥਾਪਤ ਵਿਸ਼ੇਸ਼ ਅਦਾਲਤ ਵਿੱਚ ਹਰ ਤਰੀਕ ਨੂੰ ਪੇਸ਼ ਹੋਣਾ ਪਵੇਗਾ। ਜੇ ਉਹ ਦੋਸ਼ੀ ਪਾਇਆ ਜਾਂਦਾ ਹੈ, ਤਾਂ ਉਸਨੂੰ ਇਸ ਮਾਮਲੇ ਵਿੱਚ 5 ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
Dry Fruit Laddu | ਕੈਲਸ਼ੀਅਮ ਦੀ ਕਮੀ ‘ਤੇ ਹੱਡੀਆ ‘ਚ ਦਰਦ ਨੂੰ ਦੂਰ ਕਰੇ Laddu For Winters
ਯੁਵਰਾਜ ਹਾਈ ਕੋਰਟ ਦੇ ਹੁਕਮਾਂ ਦੇ ਬਾਅਦ ਹੀ ਜਾਂਚ ਵਿੱਚ ਸ਼ਾਮਲ ਹੋਣ ਲਈ ਹਿਸਾਰ ਪਹੁੰਚਿਆ। ਉਸ ਦੇ ਨਾਲ ਸੁਰੱਖਿਆ ਕਰਮਚਾਰੀਆਂ ਅਤੇ ਵਕੀਲਾਂ ਸਮੇਤ 4-5 ਸਟਾਫ ਮੈਂਬਰ ਚੰਡੀਗੜ੍ਹ ਤੋਂ ਇੱਥੇ ਪਹੁੰਚੇ ਸਨ। ਕੁਝ ਘੰਟਿਆਂ ਦੀ ਕਾਰਵਾਈ ਅਤੇ ਪੁੱਛਗਿੱਛ ਤੋਂ ਬਾਅਦ ਯੁਵਰਾਜ ਚੰਡੀਗੜ੍ਹ ਲਈ ਰਵਾਨਾ ਹੋ ਗਿਆ।
ਇਸ ਮਾਮਲੇ ‘ਚ ਸ਼ਿਕਾਇਤਕਰਤਾ ਰਜਤ ਕਲਸਨ ਨੇ ਦੋਸ਼ ਲਗਾਇਆ ਹੈ ਕਿ ਹਰਿਆਣਾ ਪੁਲਿਸ ਨੇ ਯੁਵਰਾਜ ਸਿੰਘ ਨਾਲ ਵੀਆਈਪੀ ਵਰਗਾ ਸਲੂਕ ਕੀਤਾ। ਪੁਲਿਸ ਮੁਲਾਜ਼ਮ ਉਸ ਨਾਲ ਸੈਲਫੀ ਲੈਂਦੇ ਹੋਏ ਦਿਖਾਈ ਦਿੱਤੇ। ਇੱਕ ਮੁਲਜ਼ਮ ਨਾਲ ਹੋਣ ਵਾਲੇ ਸਲੂਕ ਤੋਂ ਉਲਟ ਉਸ ਨੂੰ ਗਜ਼ਟਿਡ ਅਧਿਕਾਰੀ ਮੈਸ ਵਿੱਚ ਜੂਸ ਅਤੇ ਸਨੈਕਸ ਖੁਆਏ ਗਏ। ਨਾਲ ਹੀ ਜਾਣਬੁੱਝ ਕੇ ਇਸ ਗੱਲ ਨੂੰ ਮੀਡੀਆ ਤੋਂ ਦੂਰ ਰੱਖਿਆ ਗਿਆ। ਸ਼ਿਕਾਇਤਕਰਤਾ ਨੇ ਮਾਮਲੇ ਵਿੱਚ ਯੁਵਰਾਜ ਸਿੰਘ ਨੂੰ ਅੰਤਰਿਮ ਜ਼ਮਾਨਤ ਦੇਣ ਦੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ‘ਤੇ ਸੁਣਵਾਈ ਅਜੇ ਬਾਕੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ! ਨਿਹੰਗਾਂ ਨੇ ਕਿਸਾਨ ਲੀਡਰਾਂ ਨੂੰ ਖੁੱਲ੍ਹੀ ਬਹਿਸ ਦਾ ਦੇ ਦਿੱਤਾ ਚੈਲੰਜ, ਜਾਣੋ ਕਿਉਂ
ਦੱਸ ਦੇਈਏ ਕਿ ਕ੍ਰਿਕਟਰ ਯੁਵਰਾਜ ਸਿੰਘ ਨੇ ਪਿਛਲੇ ਸਾਲ ਇੰਸਟਾਗ੍ਰਾਮ ‘ਤੇ ਯੁਜਵੇਂਦਰ ਚਾਹਲ ਨਾਲ ਵੀਡੀਓ ਚੈਟ ਕਰਦੇ ਹੋਏ ਐਸਸੀ ਸਮਾਜ ਲਈ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ। ਉਸ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਸੀ। ਇਸ ਮਾਮਲੇ ‘ਚ ਹਾਂਸੀ ਪੁਲਿਸ ਨੇ ਰਜਤ ਕਲਸਨ ਦੀ ਸ਼ਿਕਾਇਤ ‘ਤੇ ਯੁਵਰਾਜ ਸਿੰਘ ਦੇ ਖਿਲਾਫ ਐਸਸੀ/ਐਸਟੀ ਅੱਤਿਆਚਾਰਐਕਟ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ। ਯੁਵਰਾਜ ਸਿੰਘ ਨੇ ਕੇਸ ਨੂੰ ਖਾਰਿਜ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਹਰਿਆਣਾ ਪੁਲਿਸ ਨੂੰ ਯੁਵਰਾਜ ਸਿੰਘ ਵਿਰੁੱਧ ਕੋਈ ਕਾਰਵਾਈ ਨਾ ਕਰਨ ਦੇ ਹੁਕਮ ਦਿੱਤੇ ਸਨ।