ਤਾਲਿਬਾਨ ਦੇ ਸਾਸ਼ਨ ਤੋਂ ਪਹਿਲਾਂ ਹੀ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਅਫਗਾਨ ਸਿੱਖਾਂ ਨੂੰ ਹੁਣ ਵੱਡੀ ਮੁਸੀਬਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕ ਰਿਪੋਰਟ ਸਾਹਮਣੇ ਆਈ ਹੈ, ਜਿਸ ਦਾ ਕਹਿਣਾ ਹੈ ਕਿ ਅਫਗਾਨ ਸਿੱਖਾਂ ‘ਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਅਫਗਾਨਿਸਤਾਨ ਵਿਚ ਹੀ ਰਹਿਣਾ ਹੈ ਤਾਂ ਉਹ ਜਾਂ ਤਾਂ ਇਸਲਾਮ ਨੂੰ ਕਬੂਲ ਕਰ ਲੈਣ ਜਾਂ ਫਿਰ ਦੇਸ਼ ਛੱਡ ਦੇਣ।
ਵੱਡੀ ਗਿਣਤੀ ਵਿੱਚ ਸਿੱਖ ਕਾਬੁਲ ਵਿੱਚ ਰਹਿੰਦੇ ਹਨ, ਜਦੋਂ ਕਿ ਕੁਝ ਗਜ਼ਨੀ ਅਤੇ ਨੰਗਰਹਾਰ ਪ੍ਰਾਂਤਾਂ ਵਿੱਚ ਰਹਿੰਦੇ ਹਨ। ਰਿਪੋਰਟਾਂ ਮੁਤਾਬਕ ਸਿੱਖਾਂ ਨੂੰ ਕਿਹਾ ਜਾ ਰਿਹਾ ਹੈ ਕਿ ਜਾਂ ਤਾਂ ਸੁੰਨੀ ਇਸਲਾਮ ਵਿਚ ਧਰਮ ਪਰਿਵਰਤਨ ਕਰ ਲੈਣ ਜਾਂ ਮੁਲਕ ਛੱਡ ਕੇ ਚਲੇ ਜਾਣ। ਇੰਟਰਨੈਸ਼ਨਲ ਫੋਰਮ ਫਾਰ ਰਾਈਟਸ ਐਂਡ ਸਕਿਓਰਿਟੀ ਨੇ ਪਹਿਲਾਂ ਹਜ਼ਾਰਾਂ ਦੀ ਗਿਣਤੀ ਵਿਚ ਸਿੱਖ ਅਫਗਾਨਿਸਤਾਨ ਵਿਚ ਰਹਿੰਦੇ ਸਨ ਪਰ ਸਾਲਾਂ ਤੋਂ ਕੱਟੜ ਧਾਰਮਿਕ ਹਿੰਸਾ ਕਾਰਨ ਕਈ ਮਾਰੇ ਗਏ, ਕਈਆਂ ਨੂੰ ਇੱਥੋਂ ਜਾਣਾ ਪਿਆ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਅਫਗਾਨਿਸਤਾਨ ਵਿੱਚ ਬਹੁਤ ਸਾਰੇ ਸਿੱਖ ਵਿਰੋਧੀ ਹਿੰਸਕ ਹਮਲੇ ਹੋਏ ਹਨ। ਪਿਛਲੇ ਸਾਲ ਜੂਨ ਵਿੱਚ ਇੱਕ ਅਫਗਾਨ ਸਿੱਖ ਨੇਤਾ ਨੂੰ ‘ਅੱਤਵਾਦੀਆਂ’ ਨੇ ਅਗਵਾ ਕਰ ਲਿਆ ਸੀ। ਮਾਰਚ 2019 ਵਿੱਚ ਕਾਬੁਲ ਵਿੱਚ ਇੱਕ ਸਿੱਖ ਵਿਅਕਤੀ ਨੂੰ ਅਗਵਾ ਕਰਕੇ ਮਾਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਹੱਸਦੇ-ਵੱਸਦੇ ਪਰਿਵਾਰ ‘ਤੇ ਕਹਿਰ ਬਣ ਕੇ ਟੁੱਟਿਆ ਡੇਂਗੂ, ਤਿੰਨ ਜੀਆਂ ਦੀ ਹੋਈ ਮੌਤ
ਉੱਥੇ ਹੀ, ਕੰਧਾਰ ਵਿੱਚ ਵੀ ਅਣਪਛਾਤੇ ਬੰਦੂਕਧਾਰੀਆਂ ਨੇ ਇੱਕ ਸਿੱਖ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਸੀ। ਸਿੱਖ ਸਦੀਆਂ ਤੋਂ ਅਫਗਾਨਿਸਤਾਨ ਵਿੱਚ ਰਹਿ ਰਹੇ ਹਨ ਪਰ ਦਹਾਕਿਆਂ ਤੋਂ ਉੱਥੋਂ ਦੀ ਸਰਕਾਰ ਸਿੱਖਾਂ ਨੂੰ ਘਰ ਮੁਹੱਈਆ ਕਰਵਾਉਣ ਜਾਂ ਉਨ੍ਹਾਂ ਦੇ ਘਰਾਂ ਨੂੰ ਮੁੜ ਬਹਾਲ ਕਰਨ ਵਿੱਚ ਅਸਫਲ ਰਹੀ ਹੈ।