ਪੰਜਾਬ ਸਣੇ ਉੱਤਰ ਭਾਰਤ ਵਿਚ ਬੀਤੀ ਰਾਤ ਤੋਂ ਭਾਰੀ ਮੀਂਹ ਤੇ ਗੜ੍ਹੇਮਾਰੀ ਹੋ ਰਹੀ ਹੈ ਜਿਸ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਬਹੁਤ ਭਾਰੀ ਨੁਕਸਾਨ ਪੁੱਜਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਤੇ ਬੀ. ਕੇ. ਯੂ. ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਤਬਾਹ ਹੋਈਆਂ ਫਸਲਾਂ ਨੂੰ ‘ਕੌਮੀ ਨੁਕਸਾਨ’ ਐਲਾਨੇ ਤੇ ਨਾਲ ਹੀ ਮੁਆਵਜ਼ਾ ਦੇਵੇ।
ਰਾਜੇਵਾਲ ਨੇ ਦੱਸਿਆ ਕਿ ਪੰਜਾਬ ’ਚ ਝੋਨੇ ਦੀ ਕੁੱਲ ਪੈਦਾਵਾਰ ਲਗਭਗ 185 ਲੱਖ ਮੀਟ੍ਰਿਕ ਟਨ ਫ਼ਸਲ ਵਿਚੋਂ ਸਿਰਫ 65 ਲੱਖ ਮੀਟ੍ਰਿਕ ਟਨ ਯਾਨੀ ਤੀਜਾ ਹਿੱਸਾ ਫ਼ਸਲ ਦੀ ਹੀ ਖਰੀਦ ਹੋਈ ਹੈ ਤੇ ਬਾਕੀ ਫਸਲ ਖੇਤਾਂ ਵਿਚ ਪੱਕ ਕੇ ਤਿਆਰ ਖੜੀ ਕਰੀਬ 120 ਲੱਖ ਮੀਟਰਕ ਟਨ ਫਸਲ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਭਾਰੀ ਮੀਂਹ ਤੇ ਗੜ੍ਹੇਮਾਰੀ ਨੇ ਫ਼ਸਲਾਂ ਨੂੰ ਬੁਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ, ਜਿਸ ਨਾਲ ਕਿਸਾਨਾਂ ਦਾ ਪ੍ਰਤੀ ਏਕੜ 60 ਹਜ਼ਾਰ ਰੁਪਏ ਦੀ ਫ਼ਸਲ ਦਾ ਵੱਡਾ ਨੁਕਸਾਨ ਹੋਇਆ ਹੈ।
ਇਸੇ ਦੇ ਮੱਦੇਨਜ਼ਰ ਬਲਬੀਰ ਸਿੰਘ ਰਾਜੇਵਾਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਦੇਸ਼ ਦੇ ਅੰਨਦਾਤਾ ਨੂੰ ਹੋਏ ਨੁਕਸਾਨ ਤੋਂ ਬਚਾਉਣ ਲਈ ਸਰਕਾਰ ਨੂੰ ਤੁਰੰਤ ਕੁਦਰਤੀ ਆਫਤ ਫੰਡ ਦੇ ਪੁਰਾਣੇ ਪੈਮਾਨੇ ਵਿਚ ਤਬਦੀਲੀ ਕਰਨੀ ਚਾਹੀਦੀ ਹੈ ਤੇ ਪ੍ਰਤੀ ਏਕੜ ਨੁਕਸਾਨ ਦੀ ਰਕਮ 12 ਹਜ਼ਾਰ ਤੋਂ ਵਧਾ ਕੇ 60 ਹਜ਼ਾਰ ਰੁਪਏ ਪ੍ਰਤੀ ਏਕੜ ਕਰ ਦੇਣੀ ਚਾਹੀਦੀ ਹੈ ਤੇ ਨਾਲ ਹੀ ਕੇਂਦਰ ਵੱਲੋਂ ਕਿਸਾਨਾਂ ਨੂੰ ਰਾਹਤ ਪੈਕੇਜ ਵੀ ਦਿੱਤਾ ਜਾਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਤਰਨਤਾਰਨ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਸਰਹੱਦ ਨਾਲ ਲੱਗਦੇ ਕਈ ਜ਼ਿਲ੍ਹਿਆਂ ਵਿੱਚ ਗੜਿਆਂ ਨਾਲ ਮੀਂਹ ਕਰਕੇ ਕਿਸਾਨਾਂ ਦੀਆਂ ਫ਼ਸਲਾਂ ‘ਤੇ ਚਿੱਟੀ ਚਾਦਰ ਵਿਛ ਗਈ ਹੈ। ਖੇਤਾਂ ਵਿੱਚ ਪਾਣੀ ਭਰ ਗਿਆ ਤੇ ਅਜੇ ਮੌਸਮ ਬਾਰੇ ਕੁਝ ਪਤਾ ਨਹੀਂ। ਇਸ ਲਈ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਨੂੰ ਦੇਖਦਿਆਂ ਹੋਇਆ ਰਾਹਤ ਪੈਕੇਜ ਐਲਾਨਣਾ ਚਾਹੀਦਾ ਹੈ।