ਦਿੱਲੀ, ਪੰਜਾਬ, ਹਰਿਆਣਾ, ਉੱਤਰਾਖੰਡ ਸਮੇਤ ਦੇਸ਼ ਦੇ 16 ਰਾਜਾਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪਿਆ। ਹਿਮਾਚਲ ਪ੍ਰਦੇਸ਼ ਵਿੱਚ ਬਰਫ਼ਬਾਰੀ ਦਾ ਨਵਾਂ ਦੌਰ ਸ਼ੁਰੂ ਹੋ ਗਿਆ ਹੈ। 4 ਜ਼ਿਲ੍ਹਿਆਂ ਲਾਹੌਲ ਸਪਿਤੀ, ਕੁੱਲੂ, ਚੰਬਾ ਅਤੇ ਸਿਰਮੇਅਰ ਵਿੱਚ ਬਰਫ਼ਬਾਰੀ ਹੋਈ ਹੈ। ਸ਼ੁੱਕਰਵਾਰ-ਸ਼ਨੀਵਾਰ ਰਾਤ ਤੋਂ ਲੈ ਕੇ ਸਵੇਰ ਤੱਕ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਹੋਈ ਤੇਜ਼ ਬਾਰਿਸ਼ ਕਾਰਨ ਹਜ਼ਾਰਾਂ ਏਕੜ ਕਣਕ, ਸਰ੍ਹੋਂ, ਛੋਲਿਆਂ ਅਤੇ ਬਾਗਾਂ ਤੋਂ ਇਲਾਵਾ ਸਬਜ਼ੀਆਂ ਦੀ ਫ਼ਸਲ ਬੁਰੀ ਤਰ੍ਹਾਂ ਨੁਕਸਾਨੀ ਗਈ। 20 ਤੋਂ ਵੱਧ ਘਰ ਢਹਿ ਗਏ ਹਨ। ਸ਼ੁੱਕਰਵਾਰ ਰਾਤ ਨੂੰ ਮੁਕਤਸਰ ਦੇ 24 ਪਿੰਡਾਂ ਅਤੇ ਫਾਜ਼ਿਲਕਾ ਦੇ ਕਈ ਥਾਵਾਂ ‘ਚ ਗੜੇ ਪਏ।
ਫਾਜ਼ਿਲਕਾ ਦੇ ਪਿੰਡ ਬਕਨਵਾਲਾ ‘ਚ ਸ਼ੁੱਕਰਵਾਰ ਸ਼ਾਮ ਨੂੰ 2 ਤੋਂ 3 ਕਿਲੋਮੀਟਰ ਦੇ ਘੇਰੇ ‘ਚ ਆਏ ਤੇਜ਼ ਝੱਖੜ ਕਾਰਨ ਹੋਏ ਹਾਦਸੇ ‘ਚ 12 ਲੋਕ ਜ਼ਖਮੀ ਹੋ ਗਏ। ਮੌਸਮ ਵਿਭਾਗ ਮੁਤਾਬਕ ਪਿਛਲੇ 3 ਸਾਲਾਂ ‘ਚ ਦਿੱਲੀ ‘ਚ ਮਾਰਚ ਮਹੀਨੇ ‘ਚ ਇਕ ਦਿਨ ‘ਚ ਸਭ ਤੋਂ ਜ਼ਿਆਦਾ ਬਾਰਿਸ਼ ਹੋਣ ਦਾ ਇਹ ਨਵਾਂ ਰਿਕਾਰਡ ਹੈ। ਯੂਪੀ, ਝਾਰਖੰਡ, ਮੱਧ ਪ੍ਰਦੇਸ਼, ਛੱਤੀਸਗੜ੍ਹ ਦੇ ਕੁਝ ਹਿੱਸਿਆਂ ਵਿੱਚ ਮੀਂਹ ਦੇ ਨਾਲ ਗੜੇ ਵੀ ਪਏ। ਤੇਲੰਗਾਨਾ, ਆਂਧਰਾ ਪ੍ਰਦੇਸ਼, ਕਰਨਾਟਕ ਅਤੇ ਕੇਰਲ ਵਿੱਚ ਵੀ ਤਾਜ਼ੀ ਹਵਾਵਾਂ ਦੇ ਨਾਲ ਮੀਂਹ ਪਿਆ।
ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ 5 ਦਿਨਾਂ ‘ਚ ਦਿਨ ਦਾ ਤਾਪਮਾਨ 3 ਤੋਂ 5 ਡਿਗਰੀ ਤੱਕ ਵਧ ਸਕਦਾ ਹੈ। ਵੈਸਟਰਨ ਡਿਸਟਰਬੈਂਸ 30 ਮਾਰਚ ਨੂੰ ਫਿਰ ਤੋਂ ਪ੍ਰਭਾਵ ਦਿਖਾ ਸਕਦਾ ਹੈ। ਇਸ ਤੋਂ ਇਲਾਵਾ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ : ਰਾਜਸਥਾਨ ਤੋਂ ਅਰੁਣਾਚਲ ਤੱਕ ਕੰਬੀ ਧਰਤੀ, ਭੂਚਾਲ ਦੇ ਤੇਜ਼ ਝਟਕਿਆਂ ਨਾਲ ਸਹਿਮੇ ਲੋਕ
ਦੂਜੇ ਪਾਸੇ ਹਰਿਆਣਾ ਵਿੱਚ ਬੇਮੌਸਮੀ ਮੀਂਹ ਤੇ ਗੜੇਮਾਰੀ ਕਰਕੇ ਜਿਨ੍ਹਾਂ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋਈਆਂ ਹਨ, ਉਨ੍ਹਾਂ ਨੂੰ ਮੁਆਵਜ਼ੇ ਲਈ ਪਹਿਲਾਂ ‘ਮੇਰੀ ਫਸਲ ਮੇਰਾ ਬਿਓਰਾ’ ਪੋਰਟਲ ‘ਤੇ ਫਸਲ ਦਾ ਰਜਿਸਟ੍ਰੇਸ਼ਨ ਕਰਾਉਣਾ ਜ਼ਰੂਰੀ ਹੈ। ਅਜਿਹਾ ਨਾ ਕਰਨ ‘ਤੇ ਕਿਸਾਨ ‘ਈ-ਫਸਲ ਨੁਕਾਸਨ ਭਰਪਾਈ’ ਪੋਰਟਲ ‘ਤੇ ਫਸਲ ਦੇ ਮੁਆਵਜ਼ੇ ਲਈ ਅਪਲਾਈ ਨਹੀਂ ਕਰ ਸਕਣਗੇ। CM ਮਨੋਹਰ ਲਾਲ ਨੇ ਮੀਂਹ ਤੇ ਗੜੇਮਾਰੀ ਤੋਂ ਪ੍ਰਭਾਵਿਤ ਫਸਲਾਂ ਦਾ ਹਵਾਈ ਸਰਵੇਖਣ ਕੀਤਾ। ਸੀ.ਐੱਮ. ਨੇ ਸਾਰੇ ਡੀਸੀ ਨੂੰ 15 ਅਪ੍ਰੈਲ ਤੱਕ ਵਿਸ਼ੇਸ਼ ਗਿਰਦਾਵਰੀ ਕਰਨ ਦੇ ਹਿਦਾਇਤਾਂ ਦਿੱਤੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: