ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸਮਾਜਿਕ ਸੁਰੱਖਿਆ ਵਿਭਾਗ ਨੇ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਚਾਰ ਮੈਂਬਰਾਂ ਦੇ ਅਹੁਦਿਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਅਰਜ਼ੀਆਂ ਦੀ ਆਖਰੀ ਮਿਤੀ 5 ਜੂਨ ਹੈ।
![CRPC invites applications for](https://dailypost.in/wp-content/uploads/2023/05/image-1258.png)
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਾਲ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਲੋੜਵੰਦਾਂ ਨੂੰ ਸਮੇਂ ਸਿਰ ਸਹਾਇਤਾ ਯਕੀਨੀ ਬਣਾਉਣ ਲਈ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਲਈ ਇੱਕ ਵਾਈਸ ਚੇਅਰਮੈਨ ਅਤੇ ਚਾਰ ਮੈਂਬਰ ਨਿਯੁਕਤ ਕੀਤੇ ਜਾਣਗੇ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਅਹੁਦਿਆਂ ਲਈ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਵਧੇਰੇ ਜਾਣਕਾਰੀ ਲਈ ਵਿਭਾਗ ਦੀ ਵੈੱਬਸਾਈਟ https://sswcd.punjab.gov.in ‘ਤੇ ਜਾ ਸਕਦੇ ਹਨ।
ਇਹ ਵੀ ਪੜ੍ਹੋ : ‘3 ਹਫ਼ਤਿਆਂ ‘ਚ ਵਿਧਵਾ ਨੂੰ ਵਿੱਤੀ ਲਾਭ ਜਾਰੀ ਨਾ ਹੋਏ ਤਾਂ IAS ਅਫ਼ਸਰਾਂ ਦੀ ਤਨਖਾਹ ਰੋਕੋ’- ਹਾਈਕੋਰਟ ਦੇ ਹੁਕਮ
ਜੇ ਭਵਿੱਖ ਵਿੱਚ ਭਰਤੀ ਨੋਟਿਸ ਸਬੰਧੀ ਪੰਜਾਬ ਸਰਕਾਰ ਵੱਲੋਂ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਉਹ ਵੈੱਬਸਾਈਟ https://sswcd.punjab.gov.in ‘ਤੇ ਪ੍ਰਕਾਸ਼ਿਤ ਕੀਤੀ ਜਾਵੇਗੀ। ਦਿਲਚਸਪੀ ਰੱਖਣ ਵਾਲੇ ਉਮੀਦਵਾਰ 5 ਜੂਨ, 2023 ਤੱਕ ਆਪਣੀਆਂ ਅਰਜ਼ੀਆਂ ਜਮ੍ਹਾਂ ਕਰ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:
![](https://dailypost.in/wp-content/uploads/2021/10/11-11.gif)
“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”
![](https://dailypost.in/wp-content/uploads/2023/05/WhatsApp-Image-2023-05-20-at-12.49.41-PM.jpeg)