ਪੰਜਾਬ ਵਿਚ ਪੁਲਿਸ ਅਲਰਟ ‘ਤੇ ਹੈ ਜਿਸ ਨੂੰ ਲੈ ਕੇ ਬਠਿੰਡਾ ‘ਚ CRPF-ਪੁਲਿਸ ਵੱਲੋਂ ਅੱਜ ਫਲੈਗ ਮਾਰਚ ਬਠਿੰਡਾ ਕੱਢਿਆ ਗਿਆ। ਇਹ ਫਲੈਗ ਮਾਰਚ ਪੁਲਿਸ ਲਾਈਨ ਤੋਂ ਸ਼ੁਰੂ ਹੋ ਕੇ ਸ਼ਹਿਰ ਭਰ ‘ਚ ਕੱਢਿਆ ਗਿਆ। ਇਸ ਫਲੈਗ ਮਾਰਚ ਦਾ ਉਦੇਸ਼ ਸ਼ਰਾਰਤੀ ਅਨਸਰਾਂ ਨੂੰ ਸਥਿਤੀ ਖਰਾਬ ਨਾ ਕਰਨ ਦੀ ਚੇਤਾਵਨੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਅਮਨ-ਕਾਨੂੰਨ ਨੂੰ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ।
ਬਠਿੰਡਾ ਪੁਲਿਸ ਦੇ ਉੱਚ ਅਧਿਕਾਰੀਆਂ ਅਤੇ CRPF ਦੇ ਜਵਾਨਾਂ ਨੇ ਅੱਜ ਸ਼ਹਿਰ ਭਰ ਵਿੱਚ ਫਲੈਗ ਮਾਰਚ ਕੱਢਿਆ। ਇਸ ਦੌਰਾਨ ਪੁਲੀਸ ਫੋਰਸ ਨੇ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਸ਼ੱਕੀ ਗਤੀਵਿਧੀ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਲੋਕਾਂ ਨੂੰ ਇਹ ਮਹਿਸੂਸ ਕਰਵਾਇਆ ਗਿਆ ਕਿ ਸਥਿਤੀ ਸ਼ਾਂਤ ਅਤੇ ਠੀਕ ਹੋ ਗਈ ਹੈ।
ਇਹ ਵੀ ਪੜ੍ਹੋ : ਭੂਟਾਨ ਦੇ ਰਾਜਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨ ‘ਤੇ ਹੋਈ ਚਰਚਾ
ਦੱਸ ਦੇਈਏ ਅਜਿਹੇ ਫਲੈਗ ਮਾਰਚ ਸਿਰਫ਼ ਬਠਿੰਡਾ ਵਿੱਚ ਹੀ ਨਹੀਂ ਸਗੋਂ ਪੂਰੇ ਪੰਜਾਬ ਵਿੱਚ ਕੱਢੇ ਜਾ ਰਹੇ ਹਨ ਕਿਉਂਕਿ ਪੰਜਾਬ ਪੁਲਿਸ ਦਾ ਅਪਰੇਸ਼ਨ ਅੰਮ੍ਰਿਤਪਾਲ ਅਜੇ ਵੀ ਜਾਰੀ ਹੈ। ਅੰਮ੍ਰਿਤਪਾਲ ਪੁਲਿਸ ਦੀ ਪਕੜ ਤੋਂ ਬਾਹਰ ਹੈ। ਇਸ ਕਾਰਨ ਸ਼ਹਿਰਾਂ ਵਿੱਚ ਫਲੈਗ ਮਾਰਚ ਅਤੇ ਸਾਰੇ ਅੰਤਰਰਾਜੀ ਖੇਤਰਾਂ ਵਿੱਚ ਗਸ਼ਤ ਦੇ ਨਾਲ ਨਾਕਾਬੰਦੀ ਜਾਰੀ ਹੈ। ਸਾਰੇ ਪੁਲਿਸ ਅਧਿਕਾਰੀਆਂ ਵੱਲੋਂ ਇਸ ਮਾਮਲੇ ਨੂੰ ਲੈ ਕੇ ਸਖ਼ਤੀ ਵਰਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: