CTU bus coming : ਪੰਜਾਬ ਦੇ ਰੋਪੜ ਜ਼ਿਲੇ ਵਿਚ ਸੋਮਵਾਰ ਸਵੇਰੇ ਹੋਏ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਦੋ ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਹ ਹਾਦਸਾ ਨੈਸ਼ਨਲ ਹਾਈਵੇ ਐਕਸਟੈਂਸ਼ਨ 503 ‘ਤੇ ਪਿੰਡ ਭਨੂਪਾਲੀ ਵਿਖੇ ਵਾਪਰਿਆ। ਹਿਮਾਚਲ ਤੋਂ ਚੰਡੀਗੜ੍ਹ ਆ ਰਹੀ ਇੱਕ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀਟੀਯੂ) ਬੱਸ ਨੇ ਸੜਕ ਕਿਨਾਰੇ ਖੜੇ 4 ਲੋਕਾਂ ਨੂੰ ਕੁਚਲ ਦਿੱਤਾ, ਜਿਨ੍ਹਾਂ ਵਿੱਚੋਂ ਦੋ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਤੀਸਰੇ ਦੀ ਹਸਪਤਾਲ ਵਿਚ ਮੌਤ ਹੋ ਗਈ।
ਇਹ ਹਾਦਸਾ ਸਵੇਰੇ 7.35 ਵਜੇ ਅਨੰਦਪੁਰ ਸਾਹਿਬ ਵਿਖੇ ਵਾਪਰਿਆ। ਮਿਲੀ ਜਾਣਕਾਰੀ ਦੇ ਅਨੁਸਾਰ ਹਿਮਾਚਲ ਤੋਂ ਚੰਡੀਗੜ੍ਹ ਵਾਪਸ ਆ ਰਹੀ ਸੀਟੀਯੂ ਬੱਸ ਓਵਰਟੇਕ ਕਰਨ ਲਈ ਦੂਸਰੀ ਬੱਸ ਵਿੱਚ ਸਟਾਪ ‘ਤੇ ਖੜੇ 4 ਲੋਕਾਂ ਨੂੰ ਚੜ੍ਹ ਗਈ। ਦੋ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਤੀਸਰੇ ਦੀ ਹਸਪਤਾਲ’ ਚ ਮੌਤ ਹੋ ਗਈ। ਚੌਥੇ ਨੂੰ ਆਨੰਦਪੁਰ ਸਾਹਿਬ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸਨੂੰ ਜ਼ਿਲ੍ਹਾ ਸਿਵਲ ਹਸਪਤਾਲ ਅਤੇ ਉਥੋਂ ਪੀਜੀਆਈਐਮਆਰ ਰੈਫ਼ਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਮੋਰਚਰੀ ਵਿੱਚ ਰਖਵਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਬੱਸ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਬੱਸ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।