ਕੋਰੋਨਾ ਮਹਾਮਾਰੀ ਨੂੰ ਕੰਟਰੋਲ ਕਰਨ ਲਈ ਚੰਡੀਗੜ੍ਹ ਵਿੱਚ ਲਗਾਈਆਂ ਗਈਆਂ ਪਾਬੰਦੀਆਂ ਵਿੱਚ ਲੋਕਾਂ ਨੂੰ ਰਾਹਤ ਦੇਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਕਾਰਨ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਸ਼ੁੱਕਰਵਾਰ ਨੂੰ ਪੰਜਾਬ ਰਾਜ ਭਵਨ ਵਿਖੇ ਪ੍ਰਬੰਧਕੀ ਅਧਿਕਾਰੀਆਂ ਨਾਲ ਕੋਵਿਡ ਵਾਰ ਰੂਮ ਦੀ ਮੀਟਿੰਗ ਕੀਤੀ।
ਮੀਟਿੰਗ ਵਿੱਚ ਵਿਚਾਰ-ਵਟਾਂਦਰੇ ਤੋਂ ਬਾਅਦ ਪ੍ਰਸ਼ਾਸਨ ਨੇ ਇਸ ਹਫ਼ਤੇ ਵੀਕੈਂਡ ਵੀ ਕਰਫਿਊ. ਲਾਉਣ ਦਾ ਫੈਸਲਾ ਕੀਤਾ ਹੈ। ਮਤਲਬ ਪਹਿਲਾਂ ਦੀ ਤਰ੍ਹਾਂ ਸ਼ਨੀਵਾਰ ਅਤੇ ਐਤਵਾਰ ਨੂੰ ਚੰਡੀਗੜ੍ਹ ਵਿੱਚ ਵੀਕੈਂਡ ਕਰਫਿਊ ਜਾਰੀ ਰਹੇਗਾ। ਕੋਰੋਨਾ ਕਰਫਿਊ ਸ਼ਨੀਵਾਰ ਸਵੇਰੇ 5 ਵਜੇ ਤੋਂ ਸੋਮਵਾਰ ਸਵੇਰੇ 5.00 ਵਜੇ ਤੱਕ ਪਹਿਲਾਂ ਵਾਂਗ ਲਾਗੂ ਰਹੇਗਾ। ਕਰਫਿਊ ਦੌਰਾਨ ਸਿਰਫ ਜ਼ਰੂਰੀ ਸੇਵਾਵਾਂ ਦੀਆਂ ਦੁਕਾਨਾਂ ਦੁਪਹਿਰ 2 ਵਜੇ ਤੱਕ ਹੋਮ ਡਿਲਿਵਰੀ ਲਈ ਖੁੱਲ੍ਹਣਗੀਆਂ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਪਲਟਿਆ ਫੈਸਲਾ- ਹੁਣ ਨਿੱਜੀ ਹਸਪਤਾਲਾਂ ਤੋਂ ਵਾਪਿਸ ਲਏਗੀ ਵੈਕਸੀਨ
ਇਹ ਫ਼ੈਸਲੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਪੰਜਾਬ ਰਾਜ ਭਵਨ ਵਿਖੇ ਅਧਿਕਾਰੀਆਂ ਨਾਲ ਕੋਵਿਡ ਵਾਰ ਰੂਮ ਦੀ ਮੀਟਿੰਗ ਦੌਰਾਨ ਲਏ ਗਏ ਹਨ। ਇਸ ਮੀਟਿੰਗ ਵਿੱਚ ਸਿਹਤ ਮਾਹਰਾਂ ਦੇ ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਜੂਦਾ ਸਥਿਤੀ ਬਾਰੇ ਆਪਣੀ ਰਿਪੋਰਟ ਪੇਸ਼ ਕੀਤੀ। ਮੀਟਿੰਗ ਵਿੱਚ ਪੰਚਕੂਲਾ ਅਤੇ ਮੁਹਾਲੀ ਦੀ ਸਥਿਤੀ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।