ਮੋਹਾਲੀ ਦੇ ਪਿੰਡ ਟੀਡਾ ‘ਚ ਕੇਟਰਿੰਗ ਦੇ ਗੋਦਾਮ ‘ਚ ਸਿਲੰਡਰ ਫੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਸਿਲੰਡਰ ਫਟਣ ਕਾਰਨ ਗੋਦਾਮ ਦੀ ਛੱਤ ਡਿੱਗ ਗਈ। ਇਸ ਹਾਦਸੇ ‘ਚ ਕੁੱਲ ਤਿੰਨ ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ਭੇਜ ਦਿੱਤਾ ਗਿਆ ਹੈ। ਇੱਥੋਂ ਇੱਕ ਵਿਅਕਤੀ ਦੀ ਮੌਤ ਹੋਣ ਦੀ ਸੂਚਨਾ ਮਿਲ ਰਹੀ ਹੈ।
ਇਹ ਵੀ ਪੜ੍ਹੋ : ਪਟਿਆਲਾ : ਬਾਈਕ ਸਵਾਰ ਨੇ ਝਪਟੀਆਂ ਬਜ਼ੁਰਗ ਔਰਤ ਦੀਆਂ ਵਾਲੀਆਂ, ਘਟਨਾ CCTV ‘ਚ ਕੈਦ
ਜਾਣਕਾਰੀ ਅਨੁਸਾਰ ਇਹ ਕੇਟਰਿੰਗ ਗੋਦਾਮ ਇੱਕ ਔਰਤ ਦੀ ਮਲਕੀਅਤ ਦੱਸਿਆ ਜਾ ਰਿਹਾ ਹੈ। ਹਾਦਸੇ ‘ਚ ਕੁੱਲ ਤਿੰਨ ਲੋਕ ਜ਼ਖਮੀ ਹੋਏ ਹਨ ਜਿਨ੍ਹਾਂ ‘ਚ ਦੋ ਵਿਅਕਤੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮੌਕੇ ‘ਤੇ ਬਚਾਅ ਕਾਰਜ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ –