ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਡੀ. ਏ. ਪੀ. ਦੀ ਸਪਲਾਈ ਵਿਚ ਅਣਗਹਿਲੀ ਵਰਤਣ ਵਾਲੇ 2 ਅਧਿਕਾਰੀਆਂ ਖਿਲਾਫ ਕਾਰਵਾਈ ਸ਼ੁਰੂ ਕਰਵਾ ਦਿੱਤੀ ਹੈ। ਪਟਿਆਲਾ ਦੇ ਐਗਰੀਕਲਚਰ ਅਫਸਰ ਤੇ ਬਲਾਕ ਅਫਸਰ ਖਿਲਾਫ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ।
ਸ. ਨਾਭਾ ਨੇ ਦੱਸਿਆ ਕਿ ਡਿਊਟੀ ਦੌਰਾਨ ਲਾਪ੍ਰਵਾਹੀ ਵਰਤਣ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਲਾਲਾਬਾਦ ਵਿਚ ਡੀ. ਏ. ਪੀ. ਦਾ ਵਾਧੂ ਸਟਾਕ ਮਿਲਿਆ ਸੀ। ਇਸ ਤੋਂ ਇਲਾਵਾ ਕੁਝ ਹੋਰ ਜ਼ਿਲ੍ਹਿਆਂ ‘ਚ ਕੇਸ ਦਰਜ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਖੇਤੀਬਾੜੀ ਮੰਤਰੀ ਨੇ ਖਾਦ ਦੀ ਸਪਲਾਈ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਕਤੂਬਰ ਮਹੀਨੇ ਤੋਂ ਹੀ ਝੋਨੇ ਦੀ ਕਟਾਈ ਤੋਂ ਬਾਅਦ ਦੂਜੀਆਂ ਫਸਲਾਂ ਦੀ ਬੀਜਾਈ ਸ਼ੁਰੂ ਹੋ ਜਾਂਦੀ ਹੈ। ਇਸ ਸਮੇਂ ਕਣਕ ਦੀ ਬੀਜਾਈ ਦਾ ਸੀਜ਼ਨ ਹੈ। ਪੰਜਾਬ ਵਿਚ ਇਸ ਦੌਰਾਨ 5.50 ਲੱਖ ਮੀਟਰਕ ਟਨ ਡੀ. ਏ. ਪੀ. ਖਾਦ ਦੀ ਲੋੜ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਖਾਦ ਦੀ ਮਹੀਨਾ ਵਾਰ ਅਲਾਟਮੈਂਟ ਵੀ ਭਾਰਤ ਸਰਕਾਰ ਵਲੋਂ ਕੀਤੀ ਜਾਂਦੀ ਹੈ ਜਿਸ ਤਹਿਤ ਇਹ ਖਾਦ ਸੂਬੇ ਵਿਚ ਰੇਲਵੇ ਰਾਹੀ ਪਹੁੰਚਦੀ ਹੈ। ਉਨ੍ਹਾਂ ਦੱਸਿਆ ਕਿ ਅਕਤੂਬਰ ਮਹੀਨੇ ਵਿਚ ਪੰਜਾਬ ਦੀ ਡੀ. ਏ. ਪੀ. 2.0 ਲੱਖ ਟਨ ਦੀ ਮੰਗ ਵਿਰੁੱਧ ਸਿਰਫ 1.51 ਲੱਖ ਟਨ ਡੀ. ਏ. ਪੀ. ਸੂਬੇ ਨੂੰ ਸਪਲਾਈ ਕੀਤੀ ਗਈ। ਇਸੇ ਕਾਰਨ ਪੰਜਾਬ ਵਿਚ ਡੀ. ਏ. ਪੀ. ਦੀ ਕਮੀ ਚੱਲ ਰਹੀ ਹੈ।